ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਸਜ਼ਾ ਦਾ ਐਲਾਨ, 4 ਸਾਲ ਪਹਿਲਾਂ ਹੋਇਆ ਸੀ ਕਤਲ
Advertisement
Article Detail0/zeephh/zeephh2619374

ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਸਜ਼ਾ ਦਾ ਐਲਾਨ, 4 ਸਾਲ ਪਹਿਲਾਂ ਹੋਇਆ ਸੀ ਕਤਲ

ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ ਮੋਹਾਲੀ ਅਦਾਲਤ ਵੱਲੋਂ ਤਿੰਨਾਂ ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਅਤੇ 2-2 ਲੱਖ ਰੁਪਏ ਜਰਮਾਨਾ ਲਗਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਅ

ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਸਜ਼ਾ ਦਾ ਐਲਾਨ, 4 ਸਾਲ ਪਹਿਲਾਂ ਹੋਇਆ ਸੀ ਕਤਲ

Vicky Middukhera Murder Case: ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਵਲੋਂ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ।

ਜ਼ਿਲ੍ਹਾ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ, ਗੈਂਗਸਟਰ ਅਜੈ ਲੈਫਟੀ, ਸੱਜਣ ਭੋਲੂ ਅਤੇ ਅਨਿਲ ਲਾਠ ਨੂੰ ਧਾਰਾ 302, 34, 482 ਅਤੇ ਆਰਮਜ਼ ਐਕਟ ਦੇ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਸ਼ੁੱਕਰਵਾਰ ਨੂੰ ਉਕਤ ਤਿੰਨਾਂ ਸ਼ੂਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਦੋਸ਼ੀਆਂ ਵਿੱਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ। ਹਾਲਾਂਕਿ, ਸਬੂਤਾਂ ਦੀ ਘਾਟ ਕਾਰਨ, ਅਦਾਲਤ ਨੇ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਬਰੀ ਕਰ ਦਿੱਤਾ, ਜਿਨ੍ਹਾਂ ‘ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ।

ਗੋਲੀਆਂ ਮਾਰ ਕੀਤਾ ਗਿਆ ਸੀ ਕਤਲ

ਵਿੱਕੀ ਮਿੱਡੂਖੇੜਾ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 'ਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵੱਲ ਵਧਿਆ, ਦੋ ਨਕਾਬਪੋਸ਼ ਆਦਮੀ ਉੱਥੇ ਗਏ। ਜਿਨ੍ਹਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਕਾਰ ਤੋਂ ਬਾਹਰ ਨਿਕਲਿਆ ਅਤੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਦੌੜਿਆ।

ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ 'ਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਵਿਰੋਧੀ ਹਨ।

Trending news