Viral Video: ਪੰਜਾਬ ਸਰਕਾਰ ਨੇ ਨਸ਼ਾ ਖ਼ਤਮ ਕਰਨ ਲਈ ਪੁਲਿਸ ਨੂੰ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਗਏ ਹਨ।
Trending Photos
Viral Video: ਪੰਜਾਬ ਸਰਕਾਰ ਨੇ ਨਸ਼ਾ ਖ਼ਤਮ ਕਰਨ ਲਈ ਪੁਲਿਸ ਨੂੰ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਨੂੰ ਫੜ੍ਹ ਕੇ ਮਾਮਲੇ ਦਰਜ ਕੀਤੇ ਜ ਰਹੇ ਹਨ ਪਰ ਇਸ ਦੇ ਬਾਵਜੂਦ ਕਈ ਜਗ੍ਹਾ ਨਸ਼ਾ ਖੁੱਲ੍ਹੇਆਮ ਵਿਕਣ ਦੇ ਦਾਅਵੇ ਕੀਤੇ ਜਾ ਰਹੇ ਹਨ।
ਇਨ੍ਹਾਂ ਦਾਅਵਿਆਂ ਦੇ ਦਰਮਿਆਨ ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟਾ ਵੇਚਦੇ ਅਤੇ ਸੇਵਨ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੂਤਰਾਂ ਮੁਤਾਬਕ ਨਸ਼ਾ ਵੇਚਣ ਵਾਲੇ ਨੌਜਵਾਨਾਂ ਦੀ ਵਾਇਰਲ ਹੋ ਰਹੀ ਵੀਡੀਓ ਥਾਣਾ ਭਿੱਖੀਵਿੰਡ ਤਹਿਤ ਆਉਂਦੇ ਪਿੰਡ ਕਲਸੀਆਂ ਕਲਾਂ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਖੁੱਲ੍ਹੇਆਮ ਕੁਝ ਨੌਜਵਾਨ ਸ਼ਮਸ਼ਾਨਘਾਟ ਵਿੱਚ ਨਸ਼ਾ ਵੇਚ ਰਹੇ ਹਨ ਅਤੇ ਇੱਕ ਵਿਅਕਤੀ ਉਨ੍ਹਾਂ ਦੀ ਵੀਡੀਓ ਬਣਾ ਰਹੇ ਹਨ।
ਇਸ ਵਿੱਚ ਉਹ ਕਹਿ ਰਹੇ ਹਨ ਕਿ ਦੇਖੋ ਇਹ ਨੌਜਵਾਨ ਸਾਡੇ ਪਿੰਡ ਵਿੱਚ ਕਿਸ ਤਰ੍ਹਾਂ ਨਸ਼ਾ ਵੇਚ ਰਹੇ ਹਨ ਅਤੇ ਵੀਡੀਓ ਬਣਾਉਣ ਵਾਲਾ ਵਿਅਕਤੀ ਇਹ ਕਹਿ ਰਿਹਾ ਹੈ ਕਿ ਦੇਖੋ ਇਹ ਲੜਕਾ ਪਿੰਡ ਮੱਖੀ ਕਲਾ ਤੋਂ ਸਾਡੇ ਪਿੰਡ ਵਿੱਚ ਨਸ਼ਾ ਵੇਚਣ ਆਇਆ ਹੈ। ਉਥੇ ਹੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਅੱਜ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
ਇਸ ਮਾਮਲੇ ਵਿੱਚ ਥਾਣਾ ਇੰਚਰਾਜ ਭਿੱਖੀਵਿੰਡ ਮਨੋਜ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਇਸ ਵੀਡੀਓ ਵਿੱਚ ਖੁੱਲ੍ਹੇਆਮ ਨਸ਼ਾ ਵੇਚ ਰਹੇ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਮਾਮਲਾ ਦਰਜ ਕਰਕੇ ਜਲਦੀ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Saif Ali Khan Attack News: ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ 'ਤੇ ਘਰ 'ਚ ਵੜ੍ਹ ਕੇ ਚਾਕੂ ਨਾਲ ਕੀਤਾ ਹਮਲਾ; ਜ਼ਖ਼ਮੀ