ਵਿਜੀਲੈਂਸ ਬਿਊਰੋ ਵਲੋਂ ਰੁੱਖ ਗਾਰਡ ਬਣਾਉਣ ਦੇ ਮਾਮਲੇ ’ਚ 52 ਲੱਖ ਦਾ ਘਪਲਾ ਉਜਾਗਰ, ਵਣ ਵਿਭਾਗ ਦਾ ਅਫ਼ਸਰ ਗ੍ਰਿਫ਼ਤਾਰ
Advertisement

ਵਿਜੀਲੈਂਸ ਬਿਊਰੋ ਵਲੋਂ ਰੁੱਖ ਗਾਰਡ ਬਣਾਉਣ ਦੇ ਮਾਮਲੇ ’ਚ 52 ਲੱਖ ਦਾ ਘਪਲਾ ਉਜਾਗਰ, ਵਣ ਵਿਭਾਗ ਦਾ ਅਫ਼ਸਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਕੀਤੀ ਮੁਹਿੰਮ ਤਹਿਤ ਸੁਖਵਿੰਦਰ ਸਿੰਘ ਵਣ ਰੇਂਜ ਅਫ਼ਸਰ (ਬੁਢਲਾਢਾ) ਅਤੇ ਅਮਿਤ ਚੌਹਾਨ, ਵਣ ਮੰਡਲ ਅਫ਼ਸਰ (ਮਾਨਸਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਵਿਜੀਲੈਂਸ ਬਿਊਰੋ ਵਲੋਂ ਰੁੱਖ ਗਾਰਡ ਬਣਾਉਣ ਦੇ ਮਾਮਲੇ ’ਚ 52 ਲੱਖ ਦਾ ਘਪਲਾ ਉਜਾਗਰ, ਵਣ ਵਿਭਾਗ ਦਾ ਅਫ਼ਸਰ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਕੀਤੀ ਮੁਹਿੰਮ ਤਹਿਤ ਸੁਖਵਿੰਦਰ ਸਿੰਘ ਵਣ ਰੇਂਜ ਅਫ਼ਸਰ (ਬੁਢਲਾਢਾ) ਅਤੇ ਅਮਿਤ ਚੌਹਾਨ, ਵਣ ਮੰਡਲ ਅਫ਼ਸਰ (ਮਾਨਸਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਸੀਮਿੰਟ ਅਤੇ ਬਾਂਸ ਦੇ ਰੁੱਖ ਗਾਰਡ (Tree gurad) ਬਣਾਉਣ ਦੇ ਮਾਮਲੇ ’ਚ ਘਪਲਾ
ਵਿਜੀਲੈਂਸ ਵਿਭਾਗ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ ਦੋਹਾਂ ਅਫ਼ਸਰਾਂ ਨੇ ਹੋਰਨਾਂ ਅਧਿਕਾਰੀਆਂ ਦੀ ਮਦਦ ਨਾਲ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ ਸੀਮਿੰਟ ਦੇ ਰੁੱਖ ਗਾਰਡ (Tree guard) ਦੇ ਮਾਮਲੇ ’ਚ 45,69,000 ਅਤੇ ਬਾਂਸ ਦੇ ਰੁੱਖ ਗਾਰਡ (Bamboo's tree guard) ਬਣਾਉਣ ਦੇ ਮਾਮਲੇ ’ਚ 7,00,000 ਰੁਪਏ ਦਾ ਫੰਡਾਂ ਦਾ ਗਬਨ ਕੀਤਾ।  

ਵਿਜੀਲੈਂਸ ਨੇ ਮੋਹਾਲੀ ਦੇ ਥਾਣੇ ’ਚ ਕਰਵਾਇਆ ਸੀ ਮਾਮਲਾ ਦਰਜ
ਇਸ ਘਪਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਵਿਭਾਗ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਕਦਮਾ ਨੰਬਰ 07 ਮਿਤੀ 06.06.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 13(1)(ਏ)(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 120-ਬੀ, 409, 420, 465, 467, 468, 471 ਤਹਿਤ ਵਿਜੀਲੈਸ ਬਿਊਰੋ ਦੇ ਉਡਣ ਦਸਤਾ (Flying Squad) ਪੰਜਾਬ ਵਲੋਂ ਥਾਣਾ ਮੋਹਾਲੀ ਵਿਖੇ ਪਹਿਲਾਂ ਹੀ ਦਰਜ ਕੀਤਾ ਹੋਇਆ ਸੀ।
ਇਸ ਦਰਜ ਕੀਤੇ ਕੇਸ ਦੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਸੁਖਵਿੰਦਰ ਸਿੰਘ ਨਵੰਬਰ 2021 ਤੋਂ ਵਣ ਰੇਂਜ ਅਫਸਰ ਬੁਢਲਾਡਾ ਤਾਇਨਾਤ ਰਿਹਾ ਅਤੇ ਉਸ ਸਮੇਂ ਅਮਿਤ ਚੌਹਾਨ, ਆਈ.ਐਫ.ਐਸ., ਵਣ ਮੰਡਲ ਅਫਸਰ ਮਾਨਸਾ ਤਾਇਨਾਤ ਸੀ। ਸਾਲ 2021 ਵਿੱਚ ਰੁੱਖ ਕੱਟਣ ਬਦਲੇ ਰੁੱਖ ਲਗਾਉਣ (ਕੰਪਨਸੇਟਰੀ ਅਫਾਰੈਸਟੇਸ਼ਨ) ਸਕੀਮ ਅਧੀਨ ਪ੍ਰਧਾਨ ਮੁੱਖ ਵਣ ਪਾਲ ਵੱਲੋਂ 5872 ਆਰ.ਸੀ.ਸੀ. ਰੁੱਖ ਗਾਰਡ (RCC tree guard) ਖਰੀਦ ਕਰਨ ਲਈ ਮਾਨਸਾ ਮੰਡਲ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਪ੍ਰਵਾਨਗੀ ਤਹਿਤ ਵਣ ਮੰਡਲ ਅਫ਼ਸਰ ਮਾਨਸਾ ਦੁਆਰਾ 2357 (Tree gurad) ਤਿਆਰ ਕਰਵਾਏ ਜਾਣ ਲਈ ਵਣ ਰੇਂਜ ਬੁਡਲਾਢਾ ਨੂੰ 45,69,000 ਰੁਪਏ ਦਾ ਬਜਟ ਦਿੱਤਾ ਗਿਆ ਸੀ। 
ਜਾਅਲੀ ਬਿੱਲ ਤਿਆਰ ਕਰਕੇ ਖਾਤਿਆਂ ’ਚੋਂ ਕਢਵਾਈ ਰਕਮ
ਉਨਾਂ ਦੱਸਿਆ ਕਿ ਉਕਤ ਸਕੀਮ ਅਧੀਨ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਸੀਮਿੰਟ ਦੇ 2537 ਰੁੱਖ ਗਾਰਡ ਤਿਆਰ ਕਰਨ ਲਈ ਜਿਲਾ ਸੰਗਰੂਰ ਦੇ ਕਸਬਾ ਚੰਨੋ ’ਚ ਸਥਿਤ ਮੈਸਰਜ਼ ਅੰਬੇ ਸੀਮਿੰਟ ਸਟੋਰ ਅਤੇ ਐਨ.ਐਸ. ਜੈਨ ਸੀਮਿੰਟ ਐਂਡ ਐਕਸੈਸਰੀਜ ਸਟੋਰ, ਪਟਿਆਲਾ ਨਾਮੀ ਫਰਮਾਂ ਪਾਸੋਂ ਖਰੀਦਣ ਸਬੰਧੀ ਬਿੱਲ ਹਾਸਲ ਕੀਤੇ ਗਏ। ਇੰਨਾਂ ਬਿੱਲਾਂ ਉੱਪਰ ਲਿਖੀ ਹੋਈ ਫਰਮ, ਉਸਦੇ ਜੀ.ਐਸ.ਟੀ. ਨੰਬਰਾਂ ਅਤੇ ਸੰਪਰਕ ਨੰਬਰਾਂ ਬਾਰੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਦੋਵੇਂ ਨਾਵਾਂ ਦੀਆਂ ਮੌਜੂਦਾ ਪਤੇ ਵਾਲੀਆਂ ਕੋਈ ਵੀ ਫਰਮ ਮੌਜੂਦ ਨਹੀਂ ਹਨ। ਇੰਨਾਂ ਫਰਮਾ ਦੇ ਬਿਲਾਂ ਉਤੇ ਲਿਖੇ ਗਏ ਜੀ.ਐਸ.ਟੀ. ਨੰਬਰ ਵੀ ਵਿਭਾਗ ਵੱਲੋਂ ਜਾਰੀ ਨਹੀਂ ਕੀਤੇ ਗਏ ਭਾਵ ਕਿ ਫਰਜ਼ੀ ਹਨ ਅਤੇ ਸੰਪਰਕ ਨੰਬਰ ਵੀ ਠੀਕ ਨਹੀਂ ਹਨ।  
ਬੁਲਾਰੇ ਨੇ ਦੱਸਿਆ ਕਿ ਇਹ ਬੱਜਟ ਦੀ ਇਹ ਰਕਮ ਸੁਖਵਿੰਦਰ ਸਿੰਘ ਦੇ ਕਹਿਣ ਉਤੇ ਨਗਦ ਕਢਵਾ ਕੇ ਦਿੱਤੀ ਗਈ ਹੈ। ਤਫ਼ਤੀਸ਼ ਦੌਰਾਨ ਵਿਜੀਲੈਸ ਬਿਉਰੋ ਵੱਲੋਂ ਇਹ ਪਾਇਆ ਗਿਆ ਕਿ ਸੀਮਿੰਟ ਵਾਲੇ 2537 ਰੁੱਖ ਗਾਰਡਾਂ ਸਬੰਧੀ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਅਮਿਤ ਚੌਹਾਨ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾ ਦੇ ਜਾਅਲੀ ਬਿੱਲ ਤਿਆਰ ਕਰਕੇ 45,69,000 ਰੁਪਏ ਦੇ ਸਰਕਾਰੀ ਧੰਨ ਦਾ ਗਬਨ ਕੀਤਾ ਗਿਆ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਸੁਖਵਿੰਦਰ ਸਿੰਘ ਵੱਲੋਂ ਦਸੰਬਰ 2021 ਵਿੱਚ 7 ਲੱਖ ਰੁਪਏ ਦੇ ਬਾਂਸ ਦੇ ਰੁੱਖ ਗਾਰਡ (Bamboo's tree gurard) ਮਾਨਸਾ ਦੀ ਗੁਰੂ ਕਿਰਪਾ ਬੈਂਬੂ ਸਟੋਰ ਨਾਮੀਂ ਫਰਮ ਪਾਸੋਂ ਵੱਖ-ਵੱਖ ਬਿੱਲਾਂ ਰਾਹੀਂ ਖਰੀਦ ਕੀਤੇ ਗਏ ਪਰ ਮੌਜੂਦਾ ਪਤੇ ਉਤੇ ਇਹ ਫਰਮ ਵੀ ਮੌਜੂਦ ਹੀ ਨਹੀਂ ਹੈ। ਜਾਅਲੀ ਬਿੱਲਾਂ ਉੱਪਰ ਲਿਖਿਆ ਹੋਇਆ ਪੈਨ ਨੰਬਰ ਵੀ ਫਰਜੀ ਹੈ। ਇਸ ਤੋਂ ਸਿੱਧ ਹੋਇਆ ਕਿ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ 7,00,000 ਰੁਪਏ ਦਾ ਗਬਨ ਕੀਤਾ ਗਿਆ ਹੈ।

ਉਪਰੋਕਤ ਸਾਰੇ ਤੱਥਾਂ ਅਤੇ ਤਫਤੀਸ਼ ਦੇ ਅਧਾਰ ਉਤੇ ਸੁਖਵਿੰਦਰ ਸਿੰਘ ਵੱਲੋਂ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਬਿੱਲ ਤਿਆਰ ਕਰਕੇ ਫਰਜ਼ੀ ਦਸਤਖਤ ਕਰਨ ਉਪਰੰਤ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਕੇ ਨਗਦ ਕਢਵਾ ਲਿਆ ਗਿਆ ਅਤੇ ਵੱਖ-ਵੱਖ ਤਰਾਂ ਦੇ ਰੁੱਖ ਗਾਰਡ ਤਿਆਰ ਕਰਵਾਉਣ ਦੇ ਇਵਜ਼ ਵਿੱਚ ਜਾਰੀ ਹੋਏ ਕੁੱਲ ਸਰਕਾਰੀ ਬੱਜਟ 52,69,000 ਰੁਪਏ ਦਾ ਗਬਨ ਕਰਕੇ ਸਰਕਾਰ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ। ਘਪਲਾ ਸਾਹਮਣੇ ਆਉਣ ਤੋਂ ਬਾਅਦ ਸੁਖਵਿੰਦਰ ਸਿੰਘ ਵਣ ਰੇਂਜ ਅਫਸਰ ਬੁਢਲਾਡਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Trending news