Vigilance Bureau News: ਵਿਜੀਲੈਂਸ ਬਿਊਰੋ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਥਾਣਾ ਸਰਹਿੰਦ ਦੇ ਅਧੀਨ ਆਉਂਦੀ ਨਬੀਪੁਰ ਪੁਲਿਸ ਚੌਂਕੀ ਦੇ ਇੰਚਾਰਜ, ਪੁਲਿਸ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ।
Trending Photos
Vigilance Bureau News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਥਾਣਾ ਸਰਹਿੰਦ ਦੇ ਅਧੀਨ ਆਉਂਦੀ ਨਬੀਪੁਰ ਪੁਲਿਸ ਚੌਂਕੀ ਦੇ ਇੰਚਾਰਜ, ਪੁਲਿਸ ਸਬ-ਇੰਸਪੈਕਟਰ (ਐਸਆਈ) ਮਨਦੀਪ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਲੁਧਿਆਣਾ ਵਾਸੀ ਵਿਨੀਤ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਸਬ-ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਦੇ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ, ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਸੀ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਦੀ ਰਕਮ ਵਸੂਲਣ ਲਈ ਕਾਬੂ ਕੀਤਾ ਗਿਆ। ਟੀਮ ਨੇ ਮੁਲਜ਼ਮ ਨੂੰ 15,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ।
ਇਹ ਵੀ ਪੜ੍ਹੋ : Punjab Breaking Live Updates: ਪਰਾਲੀ 'ਤੇ ਸਿਆਸੀ ਵਾਰ-ਪਲਟਵਾਰ; ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਇਸ ਸਬੰਧੀ ਕਾਬੂ ਕੀਤੇ ਕਥਿਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਈਓਡਬਲਯੂ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਰਿਸ਼ਵਤਖੋਰਾਂ ਅਤੇ ਭ੍ਰਿਸ਼ਟਚਾਰੀਆਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਅੱਗੇ ਜਾਰੀ ਰਹੇਗੀ।
ਇਹ ਵੀ ਪੜ੍ਹੋ : Chandigarh AAP Protest: ਭਾਜਪਾ ਖਿਲਾਫ਼ ਪ੍ਰਦਰਸ਼ਨ ਕਰ ਰਹੇ 'ਆਪ' ਦੇ ਆਗੂਆਂ 'ਤੇ ਪਾਣੀ ਦੀਆਂ ਬੁਛਾੜਾਂ; ਕਈ ਹਿਰਾਸਤ 'ਚ ਲਏ