Patiala News: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ।
Trending Photos
Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ: IND vs Aus: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਸਾਬਕਾ ਸਲੈਕਟਰ ਨੂੰ ਆਈ ਪੁਜਾਰਾ ਦੀ ਯਾਦ, ਖਰਾਬ ਫਾਰਮ 'ਚ ਵਿਰਾਟ