Charanjit Singh Channi: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਂਚ ਲਈ ਵਿਜੀਲੈਂਸ ਨੇ ਮੰਗੀ ਮਨਜ਼ੂਰੀ
Advertisement

Charanjit Singh Channi: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਂਚ ਲਈ ਵਿਜੀਲੈਂਸ ਨੇ ਮੰਗੀ ਮਨਜ਼ੂਰੀ

Charanjit Singh Channi: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਹੁਣ ਵਧ ਸਕਦੀਆਂ ਹਨ।

Charanjit Singh Channi: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਂਚ ਲਈ ਵਿਜੀਲੈਂਸ ਨੇ ਮੰਗੀ ਮਨਜ਼ੂਰੀ

Charanjit Singh Channi: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਹੁਣ ਵਧ ਸਕਦੀਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਗੋਆ ਵਿੱਚ ਸਥਿਤ ਪੰਜਾਬ ਸਰਕਾਰ ਦੇ ਹੋਟਲ ਅਤੇ ਉਸ ਦੀ ਜ਼ਮੀਨ ਨੂੰ ਸਸਤੇ ਵਿੱਚ ਠੇਕੇ ਉਪਰ ਦੇਣ ਦੇ ਮਾਮਲੇ ਵਿੱਚ ਜਾਂਚ ਕੀਤੀ ਗਈ ਸੀ।

ਇਸ ਸਬੰਧੀ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਪ੍ਰਿਵੈਂਸ ਆਫ ਕੁਰੱਪਸ਼ਨ ਐਕਟ 1966 ਦੀ ਧਾਰਾ-71 ਏ ਤਹਿਤ ਕਾਰਵਾਈ ਕਰਨ ਦੀ ਮਨਜ਼ੂਰੀ ਮੰਗ ਗਈ ਹੈ।

ਗੋਆ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਸਸਤੇ ਭਾਅ ’ਤੇ ਲੀਜ਼ ’ਤੇ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰੀਬ 4 ਮਹੀਨੇ ਪਹਿਲਾਂ ਸ਼ੁਰੂ ਹੋਈ ਸੀ।

ਇਹ ਜ਼ਮੀਨ ਸਸਤੇ ਭਾਅ 'ਤੇ ਹੋਟਲ ਚੇਨ ਨੂੰ ਲੀਜ਼ 'ਤੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬੰਧਤ ਵਿਭਾਗ ਨੂੰ ਜ਼ਮੀਨ ਨਾਲ ਸਬੰਧਤ ਰਿਕਾਰਡ ਵਿਜੀਲੈਂਸ ਨੂੰ ਸੌਂਪਣ ਤੇ ਜਾਂਚ ਟੀਮ ਨੂੰ ਤੇਜ਼ੀ ਨਾਲ ਜਾਂਚ ਕਰਨ ਲਈ ਜ਼ੁਬਾਨੀ ਹੁਕਮ ਦਿੱਤੇ ਗਏ ਸਨ।

ਜਾਣਕਾਰੀ ਅਨੁਸਾਰ ਪੰਜਾਬ ਦੇ ਗੋਆ ਵਿੱਚ ਅੱਠ ਏਕੜ ਜ਼ਮੀਨ ਸਿਰਫ਼ ਖੇਤੀ ਜਾਂ ਬਾਗਬਾਨੀ ਲਈ ਵਰਤੀ ਜਾ ਸਕਦੀ ਹੈ। ਦੋਸ਼ ਹਨ ਕਿ ਕਾਂਗਰਸ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਇਹ ਅੱਠ ਏਕੜ ਜ਼ਮੀਨ ਪੰਜ ਤਾਰਾ ਹੋਟਲ ਚੇਨ ਨੂੰ ਅਲਾਟ ਕੀਤੀ ਗਈ ਸੀ। ਇਹ ਜ਼ਮੀਨ ਗੋਆ ਦੀ ਨਵੀਂ ਸੈਰ-ਸਪਾਟਾ ਨੀਤੀ ਤਹਿਤ 1 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਅਲਾਟ ਕੀਤੀ ਗਈ ਸੀ।

ਸੂਤਰਾਂ ਅਨੁਸਾਰ ਚੰਨੀ ਨੂੰ ਇਸ ਜ਼ਮੀਨ ਬਾਰੇ ਪਹਿਲਾਂ ਹੀ ਪਤਾ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਚੰਨੀ ਸੱਭਿਆਚਾਰਕ ਵਿਭਾਗ ਦੇ ਮੰਤਰੀ ਸਨ। ਉਸ ਦੌਰਾਨ ਉਸ ਨੂੰ ਗੋਆ ਵਿੱਚ ਪੰਜਾਬ ਸਰਕਾਰ ਦੀ ਜ਼ਮੀਨ ਬਾਰੇ ਜਾਣਕਾਰੀ ਸੀ ਕਿਉਂਕਿ ਉਸ ਦੌਰਾਨ ਕਈ ਹੋਟਲ ਕੰਪਨੀਆਂ ਪੰਜਾਬ ਸਰਕਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।

ਇਹ ਵੀ ਪੜ੍ਹੋ : Punjab News: 1 ਨਵੰਬਰ ਨੂੰ ਹੋ ਸਕਦੀ ਹੈ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' 'ਚ ਖੁੱਲ੍ਹੀ ਬਹਿਸ!

ਕੈਪਟਨ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਣ ਤੋਂ ਬਾਅਦ ਚੰਨੀ ਬਣੇ ਸੀਐਮ ਵਿਭਾਗ ਵੀ ਉਸ ਦੇ ਨਾਲ ਸੀ, ਜਿਸ ਕਰਕੇ ਉਨ੍ਹਾਂ ਨੇ ਜ਼ਮੀਨ ਲੀਜ਼ 'ਤੇ ਦੇਣ ਦੀ ਮਨਜ਼ੂਰੀ ਦਿੱਤੀ। ਵਿਜੀਲੈਂਸ ਟੀਮ ਨੇ ਇਸ ਜ਼ਮੀਨ ਨਾਲ ਸਬੰਧਤ ਵੱਖ-ਵੱਖ ਰਿਕਾਰਡ ਇਕੱਠੇ ਕੀਤੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਇਹ ਜ਼ਮੀਨ ਕਿਸ ਵਰਤੋਂ ਲਈ ਅਤੇ ਕਿਸ ਮਾਪਦੰਡ ਅਨੁਸਾਰ ਪੰਜ ਤਾਰਾ ਹੋਟਲਾਂ ਦੀ ਲੜੀ ਨੂੰ ਸਸਤੇ ਭਾਅ 'ਤੇ ਅਲਾਟ ਕੀਤੀ ਗਈ ਸੀ।

ਇਹ ਵੀ ਪੜ੍ਹੋ : Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ

 

Trending news