Manpreet Badal News: ਭਾਜਪਾ ਨੇਤਾ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਕੀਤਾ ਤਲਬ
Advertisement
Article Detail0/zeephh/zeephh1788574

Manpreet Badal News: ਭਾਜਪਾ ਨੇਤਾ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਕੀਤਾ ਤਲਬ

Manpreet Badal News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਨੇ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।

Manpreet Badal News: ਭਾਜਪਾ ਨੇਤਾ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਕੀਤਾ ਤਲਬ

Manpreet Badal News:  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਮਨਪ੍ਰੀਤ ਬਾਦਲ ਵਿਜੀਲੈਂਸ ਵਿਭਾਗ ਦੇ ਰਾਡਾਰ 'ਤੇ ਆ ਗਏ ਹਨ। ਵਿਜੀਲੈਂਸ ਨੇ ਉਨ੍ਹਾਂ ਨੂੰ ਨੋਟਿਸ ਭੇਜ ਕੇ ਸੋਮਵਾਰ ਨੂੰ ਤਲਬ ਕੀਤਾ ਹੈ। ਜਿਸ ਦੀ ਪੁਸ਼ਟੀ ਐੱਸਐੱਸਪੀ ਵਿਜੀਲੈਂਸ ਬਿਊਰੋ ਬਠਿੰਡਾ ਹਰਪਾਲ ਸਿੰਘ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਕਿਸ ਸ਼ਿਕਾਇਤ ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਇਸ ਬਾਰੇ ਕੁਝ ਨਹੀਂ ਦੱਸ ਸਕਦੇ ਪਰ ਉਨ੍ਹਾਂ ਨੂੰ 24 ਜੁਲਾਈ ਨੂੰ ਤਲਬ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਭਾਜਪਾ 'ਚ ਸ਼ਾਮਲ ਹੋਏ ਮਨਪ੍ਰੀਤ ਬਾਦਲ ਖਿਲਾਫ ਵਿਜੀਲੈਂਸ ਨੇ ਇਹ ਕਾਰਵਾਈ ਸਾਬਕਾ ਭਾਜਪਾ ਵਿਧਾਇਕ ਦੀ ਸ਼ਿਕਾਇਤ ਉਪਰ ਕੀਤੀ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖਿਲਾਫ ਸ਼ਿਕਾਇਤ ਦਿੱਤੀ ਸੀ।

ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਸ 'ਤੇ ਪੁੱਡਾ ਦੀ ਜਾਇਦਾਦ ਘੱਟ ਰੇਟ 'ਤੇ ਵੇਚਣ ਦਾ ਦੋਸ਼ ਸੀ। ਇਹ ਕੋਈ ਪਹਿਲੀ ਸ਼ਿਕਾਇਤ ਨਹੀਂ ਹੈ, ਜਿਸ ਵਿੱਚ ਸਿੰਗਲਾ ਦੁਆਰਾ ਮਨਪ੍ਰੀਤ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਹੈ।

ਇਹ ਵੀ ਪੜ੍ਹੋ : PM Modi on Manipur Violence: ਮਾਨਸੂਨ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਬਿਆਨ, "ਮਨੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ"

ਇਸ ਤੋਂ ਪਹਿਲਾਂ ਸਿੰਗਲਾ ਨੇ ਕਿਹਾ ਸੀ ਕਿ ਜੇਕਰ ਵਿਜੀਲੈਂਸ ਵਿਭਾਗ ਉਨ੍ਹਾਂ ਨੂੰ ਬੁਲਾਵੇਗਾ ਤਾਂ ਉਹ ਪੂਰੇ ਤੱਥਾਂ ਸਮੇਤ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਟੈਂਡਰ ਘੁਟਾਲੇ ਵਿੱਚ ਸਰਕਾਰੀ ਖਜ਼ਾਨੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਗਈ ਹੈ। ਇੰਨਾ ਗਬਨ ਕਰਨ ਵਾਲੇ ਨੇਤਾਵਾਂ ਨੂੰ ਬੇਨਕਾਬ ਕਰਨ ਦੀ ਜ਼ਰੂਰਤ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸਰੂਪ ਸਿੰਗਲਾ ਨੇ ਕਿਹਾ ਸੀ ਕਿ ਜੇਕਰ ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਬਾਦਲ ਤੇ ਸਾਥੀਆਂ ਖਿਲਾਫ਼ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਅਦਾਲਤ ਦਾ ਸਹਾਰਾ ਲੈਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।

ਇਹ ਵੀ ਪੜ੍ਹੋ : Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ

Trending news