Balwinder Singh Bhundar: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਉਤੇ ਬਲਵਿੰਦਰ ਸਿੰਘ ਭੂੰਦੜ ਨੇ ਦਾ ਬਿਆਨ ਸਾਹਮਣੇ ਆਇਆ ਹੈ।
Trending Photos
Balwinder Singh Bhundar: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਉਤੇ ਬਲਵਿੰਦਰ ਸਿੰਘ ਭੂੰਦੜ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਇੱਕ ਮੰਚ ਉਤੇ ਇਕੱਠਾ ਕਰਨ ਲਈ ਯਤਨ ਕੀਤੇ ਜਾਣਗੇ। ਕਿਉਂਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਸ ਨੂੰ ਨਿਭਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਤੋਂ ਬਾਗੀ ਹੋਏ ਵਿਅਕਤੀਆਂ ਨੂੰ ਵੀ ਪਾਰਟੀ ਦੇ ਨਾਲ ਚੱਲਣ ਲਈ ਅਤੇ ਇੱਕ ਮੰਚ ਉਤੇ ਆਉਣ ਦਾ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਉਤੇ ਬੋਲਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰ ਮੱਥੇ ਹੋਵੇਗਾ।
ਇਹ ਵੀ ਪੜ੍ਹੋ : Khanna News: ਖੰਨਾ 'ਚ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੂੰ ਪੈਟਰੋਲ ਪਾ ਕੇ ਅੱਗ ਲਗਾਈ, ਦੋਵਾਂ ਦੀ ਹਾਲਤ ਨਾਜ਼ੁਕ
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਉਤੇ ਦੋਸ਼ ਲਗਾ ਕੇ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਵਾਂਗੇ ਤਾਂ ਕਿ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਰਹੇ। ਉਨ੍ਹਾਂ ਨੇ ਕਿਹਾ ਕਿ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਬੁਲਾਵਾਂਗੇ ਜਿਸ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜੋ ਸਿੱਖ ਹਿੱਤਾਂ ਦੇ ਵਿੱਚ ਨਹੀਂ ਸਨ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Jarnail Singh Bajwa: ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ, ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ