Daily Weather Update: ਆਉਣ ਵਾਲੇ ਦਿਨਾਂ 'ਚ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਉੱਤਰ ਪ੍ਰਦੇਸ਼ 'ਚ ਠੰਡ ਵਧੇਗੀ, ਜਿਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਤਾਪਮਾਨ 'ਚ ਵੀ ਗਿਰਾਵਟ ਆ ਸਕਦੀ ਹੈ।
Trending Photos
Weather update: ਦੇਸ਼ ਦੇ ਕਈ ਸੂਬਿਆਂ ਵਿਚ ਠੰਡ ਜਿਆਦਾ ਵੱਧ ਗਈ ਹੈ। ਦਸੰਬਰ ਮਹੀਨੇ 'ਚ ਮੌਸਮ ਪੂਰੀ ਤਰ੍ਹਾਂ ਬਦਲਦਾ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਡ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ। ਪਹਾੜਾਂ 'ਤੇ ਮੌਸਮ ਦੇ ਬਦਲੇ ਪੈਟਰਨ ਕਾਰਨ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕੌਮੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਠੰਢ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ 20 ਦਸੰਬਰ ਤੱਕ ਸੀਤ ਲਹਿਰ ਜਾਰੀ ਰਹੇਗੀ। ਇਸ ਦੇ ਨਾਲ ਹੀ ਹੁਣ ਠੰਡ ਹੋਰ ਜਿਆਦਾ ਵੱਧ ਦੇ ਆਸਾਰ ਹਨ।
ਜਾਣੋ ਸੂਬਿਆਂ 'ਚ ਮੌਸਮ ਦਾ ਹਾਲ---
ਹਰਿਆਣਾ, ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਇਲਾਕਿਆਂ ਵਿੱਚ ਸੀਤ ਲਹਿਰ ਹੋ ਜਾਵੇਗੀ।
ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ (Weather update) ਉੱਤਰ ਪ੍ਰਦੇਸ਼ 'ਚ ਠੰਡ ਵਧੇਗੀ, ਜਿਸ ਕਾਰਨ ਸੂਬੇ ਦੇ ਕਈ ਜ਼ਿਲਿਆਂ ਦੇ ਤਾਪਮਾਨ 'ਚ ਵੀ ਗਿਰਾਵਟ ਆ ਸਕਦੀ ਹੈ। ਬਿਹਾਰ 'ਚ ਧੁੰਦ ਵਧਣ ਨਾਲ ਵਿਭਾਗ ਨੇ ਗਰਮੀ ਅਤੇ ਠੰਡ ਵਧਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ: FIFA 2022 Final Winner: ਮੇਸੀ ਦਾ ਸੁਪਨਾ ਹੋਇਆ ਪੂਰਾ, 36 ਸਾਲ ਬਾਅਦ ਅਰਜਨਟੀਨਾ ਬਣਿਆ ਵਿਸ਼ਵ ਚੈਂਪੀਅਨ
ਮੌਸਮ ਵਿਭਾਗ ਮੁਤਾਬਕ (IMD) ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਇੰਤਜ਼ਾਰ ਕਰਨਾ ਹੋਵੇਗਾ। ਪਹਾੜਾਂ 'ਚ ਠੰਡ ਵਧੇਗੀ ਪਰ ਬਰਫਬਾਰੀ ਦੀ ਸੰਭਾਵਨਾ ਘੱਟ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਕਾਬਿਲੇਗੌਰ ਹੈ ਕਿ 14 ਦਸੰਬਰ ਤੋਂ ਦਿੱਲੀ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 20 ਦਸੰਬਰ ਤੱਕ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਰਹੇਗੀ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ ਵਿੱਚ ਪਿਛਲੇ 1 ਹਫ਼ਤੇ ਵਿੱਚ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਫਤਿਹਪੁਰ 'ਚ ਤਾਪਮਾਨ 0 ਡਿਗਰੀ ਸੈਲਸੀਅਸ ਹੈ, ਜਦਕਿ ਚੁਰੂ 'ਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅਲਵਰ ਦੇ ਸ਼ੇਖਾਵਤੀ 'ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।