ਭਾਰਤੀ ਮੌਸਮ ਵਿਭਾਗ ਨੇ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ।
Trending Photos
ਚੰਡੀਗੜ: Weather Update- ਪੰਜਾਬ ਵਿਚ ਗਰਮੀ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਦੌਰਾਨ ਦੱਖਣੀ ਪੰਜਾਬ 'ਚ ਸ਼ੁਰੂ ਹੋਇਆ 'ਲੂ' ਦਾ ਦੌਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ ਨੇ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 12 ਤੋਂ 13 ਜੂਨ ਤੱਕ ਖੁਸ਼ਕ ਮੌਸਮ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਰਹਿ ਸਕਦਾ ਹੈ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਿਵੇਂ ਰਿਹਾ ਮੌਸਮ
ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਗਰਮੀ ਤੋਂ ਬਚਣ ਲਈ ਡਾਕਟਰ ਦੇ ਰਹੇ ਸਲਾਹ
ਗਰਮ ਮੌਸਮ ਵਿਚ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਘਰ ਅਤੇ ਦਫਤਰਾਂ ਤੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਹਾਨੂੰ ਜ਼ਰੂਰੀ ਕੰਮ ਕਾਰਨ ਘਰੋਂ ਬਾਹਰ ਜਾਣਾ ਪਵੇ ਤਾਂ 9 ਵਜੇ ਤੋਂ ਪਹਿਲਾਂ ਜਾਂ ਸ਼ਾਮ 5 ਵਜੇ ਤੋਂ ਬਾਅਦ ਜਾਓ ਕਿਉਂਕਿ ਇਸ ਸਮੇਂ ਦੌਰਾਨ ਗਰਮੀ ਦਾ ਅਸਰ ਘੱਟ ਹੋ ਜਾਂਦਾ ਹੈ। ਜਦੋਂ ਤੁਸੀਂ ਧੁੱਪ ਵਿਚ ਬਾਹਰ ਜਾਂਦੇ ਹੋ ਤਾਂ ਹਮੇਸ਼ਾ ਪਾਣੀ ਦੀ ਬੋਤਲ ਆਪਣੇ ਨਾਲ ਰੱਖੋ। ਆਪਣੇ ਸਿਰ ਅਤੇ ਹੱਥਾਂ ਨੂੰ ਢੱਕੋ। ਇਸ ਤੋਂ ਇਲਾਵਾ ਸਨਗਲਾਸ ਪਹਿਨੋ ਅਤੇ ਸੂਤੀ ਅਤੇ ਢਿੱਲੇ ਕੱਪੜੇ ਪਾਓ। ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖੋ।
WATCH LIVE TV