Weather Update News: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਕੀਤਾ ਜਾਰੀ
Advertisement
Article Detail0/zeephh/zeephh2325073

Weather Update News: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਕੀਤਾ ਜਾਰੀ

Weather Update News: ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਤਾਰਾ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

Weather Update News: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਕੀਤਾ ਜਾਰੀ

Weather Update News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ।ਸੂਬੇ ਵਿੱਚ ਪੈ ਰਹੇ ਮੀਂਹ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਤਾਰਾ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਗਰਜੇਗੀ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਵੱਲੋਂ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ, ਫ਼ਿਰੋਜ਼ਪੁਰ ਵਿੱਚ 6.5 ਮਿਲੀਲੀਟਰ, ਮੋਗਾ ਵਿੱਚ 0.5 ਮਿਲੀਲੀਟਰ, ਮੁਹਾਲੀ ਵਿੱਚ 8.0 ਮਿਲੀਲੀਟਰ ਅਤੇ ਪਟਿਆਲਾ ਵਿੱਚ 12.5 ਮਿਲੀਲੀਟਰ ਮੀਂਹ ਦਰਜ ਕੀਤਾ ਗਿਆ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

  • ਅੰਮ੍ਰਿਤਸਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 29.6 ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 24 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ- ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਮੀਂਹ ਦਾ ਅਨੁਮਾਨ ਹੈ ਕਿ ਤਾਪਮਾਨ 24 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 30.3 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ - ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਤਾਪਮਾਨ 24 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ - ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Trending news