Weather Update News: ਪੰਜਾਬ 'ਚ ਮਾਨਸੂਨ ਮੁੜ ਤੋਂ ਸਰਗਰਮ, ਅਗਲੇ 2 ਦਿਨ 'ਚ ਮੀਂਹ ਪੈਣ ਦੀ ਸੰਭਾਵਨਾ
Advertisement
Article Detail0/zeephh/zeephh2333841

Weather Update News: ਪੰਜਾਬ 'ਚ ਮਾਨਸੂਨ ਮੁੜ ਤੋਂ ਸਰਗਰਮ, ਅਗਲੇ 2 ਦਿਨ 'ਚ ਮੀਂਹ ਪੈਣ ਦੀ ਸੰਭਾਵਨਾ

Weather Update News: ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ 19 ਮਿਲੀਮੀਟਰ, ਲੁਧਿਆਣਾ 'ਚ 2 ਮਿਲੀਮੀਟਰ, ਪਠਾਨਕੋਟ 'ਚ 13.5 ਮਿਲੀਮੀਟਰ, ਫਰੀਦਕੋਟ 'ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ 'ਚ ਵੀ ਬਾਰਿਸ਼ ਹੋਈ।

Weather Update News: ਪੰਜਾਬ 'ਚ ਮਾਨਸੂਨ ਮੁੜ ਤੋਂ ਸਰਗਰਮ, ਅਗਲੇ 2 ਦਿਨ 'ਚ ਮੀਂਹ ਪੈਣ ਦੀ ਸੰਭਾਵਨਾ

Weather Update News: ਇਸ ਸਾਲ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਹਾਮਣਾ ਕਰਨਾ ਪਿਆ। ਪੰਜਾਬ ਵਿੱਚ ਮਾਨਸੂਨ ਬੇਸ਼ੱਕ ਅਨੁਮਾਨ ਤੋਂ ਪਹਿਲਾਂ ਆ ਗਿਆ ਸੀ ਪਰ ਤਰੀਕੇ ਨਾਲ ਮੀਂਹ ਸੂਬੇ ਵਿੱਚ ਨਹੀਂ ਪਿਆ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁੱਕ-ਰੁੱਕ ਕੇ ਬੇਸ਼ੱਕ ਬਾਰਿਸ਼ ਹੁੰਦੀ ਰਹੀ।

ਪਰ ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ 19 ਮਿਲੀਮੀਟਰ, ਲੁਧਿਆਣਾ 'ਚ 2 ਮਿਲੀਮੀਟਰ, ਪਠਾਨਕੋਟ 'ਚ 13.5 ਮਿਲੀਮੀਟਰ, ਫਰੀਦਕੋਟ 'ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ 'ਚ ਵੀ ਬਾਰਿਸ਼ ਹੋਈ। ਪੰਜਾਬ ਵਿਚ ਔਸਤ ਤਾਪਮਾਨ ਵਿੱਚ 6.5 ਡਿਗਰੀ ਦੀ ਗਿਰਾਵਟ ਤੋਂ ਬਾਅਦ ਪਠਾਨਕੋਟ ਦਾ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ।

ਜਦੋਂ ਕਿ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਤਾਪਮਾਨ 28.4 ਡਿਗਰੀ ਰਿਹਾ। ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 12 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਵਾਵਾਂ ਹਿਮਾਚਲ ਅਤੇ ਰਾਜਸਥਾਨ ਵਿਚਕਾਰ ਸਹੀ ਦਬਾਅ ਨਹੀਂ ਬਣਾ ਪਾ ਰਹੀਆਂ ਹਨ।

ਇਹ ਵੀ ਪੜ੍ਹੋ: Jagraon News: ਮੀਂਹ ਕਾਰਨ ਦਾਣਾ ਮੰਡੀ ਹੋਈ ਜਲ-ਥਲ, ਮੱਕੀ ਦੀ ਫ਼ਸਲ ਪਾਣੀ ਵਿਚ ਡੁੱਬੀ

ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ ਪਰ ਰਾਜਸਥਾਨ ਵਿੱਚ ਆਮ ਨਾਲੋਂ 35 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ ਸੂਬੇ 'ਚ 56.5 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਹੁਣ ਤੱਕ ਸਿਰਫ਼ 49.2 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਇਹ ਵੀ ਪੜ੍ਹੋ: Jalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੇ ਰੁਝਾਨ ਆਉਣੇ ਹੋਏ ਸ਼ੁਰੂ ! AAP ਸਭ ਤੋਂ ਅੱਗੇ

 

Trending news