Punjab Weather:
Trending Photos
Punjab Weather: ਸਵੇਰ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਮਸ ਵਿਭਾਗ ਵੱਲੋਂ ਸੂਬੇ ਦੇ 5 ਜ਼ਿਲ੍ਹਿਆ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਾ ਸ਼ਾਮਲ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
ਮੌਜੂਦਾ ਪੰਜਾਬ ਭਵਿੱਖਬਾਣੀ:10/09/2024 08:33:2. ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/RolpQkUbar
— IMD Chandigarh (@IMD_Chandigarh) September 10, 2024
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਸਤੰਬਰ ਦੇ ਮਹੀਨੇ 9 ਦਿਨਾਂ 'ਚ 24 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 9 ਸਤੰਬਰ ਤੱਕ ਸੂਬੇ ਵਿੱਚ 34.5 ਮਿਲੀਮੀਟਰ ਵਰਖਾ ਹੋਈ ਹੈ ਪਰ ਹੁਣ ਤੱਕ ਸਿਰਫ਼ 26.3 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ ਵਿੱਚ ਵੀ ਇਨ੍ਹਾਂ ਦਿਨਾਂ ਵਿੱਚ 14 ਫੀਸਦੀ ਘੱਟ ਮੀਂਹ ਪਿਆ ਹੈ।
9 ਦਿਨਾਂ 'ਚ ਪੰਜਾਬ ਦੇ 6 ਜ਼ਿਲਿਆਂ 'ਚ 96 ਤੋਂ 60 ਫੀਸਦੀ ਘੱਟ ਬਾਰਿਸ਼ ਹੋਈ ਹੈ। ਮਾਨਸਾ ਵਿੱਚ 96 ਫੀਸਦੀ, ਗੁਰਦਾਸਪੁਰ ਵਿੱਚ 86 ਫੀਸਦੀ, ਕਪੂਰਥਲਾ ਵਿੱਚ 85, ਹੁਸ਼ਿਆਰਪੁਰ ਵਿੱਚ 84, ਬਰਨਾਲਾ ਵਿੱਚ 82 ਅਤੇ ਅੰਮ੍ਰਿਤਸਰ ਵਿੱਚ 60 ਫੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 22 ਫੀਸਦੀ, ਐਸਬੀਐਸ ਨਗਰ ਵਿੱਚ 38 ਫੀਸਦੀ, ਮੋਗਾ ਵਿੱਚ 36 ਫੀਸਦੀ, ਬਠਿੰਡਾ ਵਿੱਚ 52 ਫੀਸਦੀ ਅਤੇ ਸੰਗਰੂਰ ਵਿੱਚ 58 ਫੀਸਦੀ ਘੱਟ ਮੀਂਹ ਪਿਆ ਹੈ।