Operation Blue Star aka Ghallughara news Anniversary: ਜੂਨ 1984 ਸਿੱਖ ਮਾਨਸਿਕਤਾ 'ਤੇ ਅਜਿਹਾ ਜ਼ਖ਼ਮ ਹੈ ਜੋ ਹਰ ਸਾਲ ਨਾਸੂਰ ਬਣ ਰਹੇ ਹਨ.
Trending Photos
What happened before and after Operation Blue Star aka Ghallughara? ਜੂਨ 1984 ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਉਤੇ ਕੀਤੇ ਗਏ ਹਮਲੇ ਨੂੰ ਆਪਰੇਸ਼ਨ ਬਲੂ ਸਟਾਰ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ। ਇਸ ਨੂੰ ਸਾਕਾ ਨੀਲਾ ਤਾਰਾ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਸਿੱਖ ਭਾਈਚਾਰਾ 6 ਜੂਨ ਤੋਂ ਪਹਿਲਾਂ ਪੂਰਾ ਹਫ਼ਤਾ ਇਸ ਨੂੰ ਘੱਲੂਘਾਰਾ (Operation Blue Star aka Ghallughara anniversary news) ਹਫ਼ਤੇ ਵਜੋਂ ਮਨਾਉਂਦਾ ਹੈ।
ਜੂਨ 1984 ਸਿੱਖ ਮਾਨਸਿਕਤਾ 'ਤੇ ਅਜਿਹਾ ਜ਼ਖ਼ਮ ਹੈ ਜੋ ਹਰ ਸਾਲ ਨਾਸੂਰ ਬਣ ਰਹੇ ਹਨ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ ਪਰ ਇਸ ਦੀ ਤਿਆਰੀ ਕਾਫੀ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 28 ਮਈ 1984 ਨੂੰ ਭਾਰਤ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਫ਼ੌਜ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਰਦਾਰ ਗੁਰਦੇਵ ਸਿੰਘ ਨੇ ਫ਼ੌਜ ਦੇ ਸ੍ਰੀ ਦਰਬਾਰ ਸਾਹਿਬ ਵਿਚ ਦਾਖ਼ਲੇ ਦੇ ਸਰਕਾਰੀ ਹੁਕਮਾਂ 'ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਜ਼ਬਰੀ ਲੰਬੀ ਛੁੱਟੀ 'ਤੇ ਭੇਜ ਦਿੱਤਾ ਗਿਆ।
ਗਵਰਨਰ ਬੀਡੀ ਪਾਂਡੇ ਨੇ ਤੁਰੰਤ ਰਮੇਸ਼ਇੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੌਂਪ ਦਿੱਤਾ, ਜਿਸ ਨੇ ਦਰਬਾਰ ਸਾਹਿਬ 'ਚ ਫ਼ੌਜ ਦੇ ਦਾਖ਼ਲੇ ਵਾਲੇ ਹੁਕਮਾਂ 'ਤੇ ਦਸਤਖ਼ਤ ਕਰ ਦਿੱਤੇ। ਭਾਰਤੀ ਫ਼ੌਜ ਦੇ ਮੁਖੀ ਜਨਰਲ ਅਰੁਣ ਸ੍ਰੀਧਰ ਵੈਦਿਆ ਵੱਲੋਂ ਪੱਛਮੀ ਕਮਾਨ ਦੇ ਲੈਫਟੀਨੈਂਟ ਜਨਰਲ ਕੇ ਸੁੰਦਰ ਨੂੰ ਇਸ ਆਪਰੇਸ਼ਨ ਦਾ ਮੁਖੀ ਥਾਪਿਆ ਗਿਆ ਜਦਕਿ ਰਣਜੀਤ ਸਿੰਘ ਦਿਆਲ ਨੂੰ ਗਵਰਨਰ ਪੰਜਾਬ ਦਾ ਸੁਰੱਖਿਆ ਸਲਾਹਕਾਰ ਨਾਮਜ਼ਦ ਕੀਤਾ ਗਿਆ।
ਇਸ ਤੋਂ ਇਲਾਵਾ ਜਨਰਲ ਕੁਲਦੀਪ ਸਿੰਘ ਸ੍ਰੀ ਦਰਬਾਰ ਸਾਹਿਬ ਉਪਰ ਹਮਲਾ ਕਰਨ ਦੀ ਅਗਵਾਈ ਲਈ ਅੰਮ੍ਰਿਤਸਰ ਆ ਪੁੱਜਾ ਸੀ। ਸੀਆਰਪੀਐਫ ਨੇ ਪਹਿਲਾਂ ਤੋਂ ਹੀ ਹਮਲੇ ਦੀ ਤਿਆਰੀ ਕੀਤੀ ਹੋਈ ਸੀ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਮੋਰਚਾਬੰਦੀ ਹੋ ਚੁੱਕੀ ਸੀ। ਬ੍ਰਿਗੇਡੀਅਰ ਓਂਕਾਰ ਸਿੰਘ ਗੋਰਾਇਆ ਜੋ ਇਸ ਅਸਾਵੀਂ ਜੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਮੈਂ 1965 ਤੇ 1971 ਦੀ ਜੰਗ ਵਿੱਚ ਵੀ ਹਿੱਸਾ ਲਿਆ ਸੀ ਪਰ ਇੰਨੀਆਂ ਲਾਸ਼ਾਂ ਮੈਂ ਉਸ ਲੜਾਈ ਵਿੱਚ ਵੀ ਨਹੀਂ ਸੀ ਦੇਖੀਆਂ। ਅਖ਼ੀਰ ਦੁਪਹਿਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਸਫ਼ਾਈ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦੀ ਤਿਆਰੀ ਸ਼ੁਰੂ ਕੀਤੀ ਗਈ।
ਆਪਰੇਸ਼ਨ ਬਲੂ ਸਟਾਰ ਤੋਂ ਪਹਿਲਾਂ ਦਾ ਘਟਨਾਕ੍ਰਮ
1977 ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੀਆਂ ਧਾਰਮਿਕ ਪ੍ਰਚਾਰ ਨਾਲ ਸਬੰਧਤ ਸੰਸਥਾਵਾਂ ਵਿਚੋਂ ਪ੍ਰਮੁੱਖ ਦਮਦਮੀ ਟਕਸਾਲ ਦੇ ਮੁਖੀ ਚੁਣੇ ਗਏ ਸਨ ਤੇ ਉਨ੍ਹਾਂ ਅੰਮ੍ਰਿਤ ਪ੍ਰਚਾਰ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀ ਸ਼ੁਰੂਆਤ ਕੀਤੀ। ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਪ੍ਰੈਲ 1978 ਨੂੰ ਅਖੰਡ ਕੀਰਤਨੀ ਜਥੇ ਤੇ ਦਮਦਮੀ ਟਕਸਾਲ ਨਾਲ ਸਬੰਧਤ ਸਿੱਖਾਂ ਵੱਲੋਂ ਨਿਰੰਕਾਰੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਅੰਮ੍ਰਿਤਸਰ ਵਿੱਚ ਫਾਇਰਿੰਗ ਦੌਰਾਨ 13 ਸਿੱਖਾਂ ਦੀ ਮੌਤ ਹੋਈ। ਅਸਲ ਵਿੱਚ ਇਸ ਵਾਰਦਾਤ ਦੌਰਾਨ 18 ਜਣੇ ਮਾਰੇ ਗਏ, ਜਿਨ੍ਹਾਂ ਵਿੱਚੋਂ 13 ਸਿੱਖ ਜਥੇ ਨਾਲ ਸਬੰਧਤ ਸਨ, 3 ਨਿਰੰਕਾਰੀ ਅਤੇ 2 ਆਮ ਲੋਕ ਸਨ। ਲਾਲਾ ਜਗਤ ਨਾਰਾਇਣ ਦੇ ਕਤਲ ਮਾਮਲੇ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਨੇ ਆਤਮ ਸਮਰਪਣ ਕੀਤਾ।
ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜ ਦਿੱਤਾ ਗਿਆ। ਇਸੇ ਮਹੀਨੇ ਦਲ ਖਾਲਸਾ ਦੇ ਗਜਿੰਦਰ ਸਿੰਘ ਤੇ ਸਤਨਾਮ ਸਿੰਘ ਪਾਉਂਟਾ ਸਣੇ ਪੰਜ ਮੈਂਬਰ ਸ਼੍ਰੀਨਗਰ ਤੋਂ ਦਿੱਲੀ ਆ ਰਹੇ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰ ਕੇ ਲਾਹੌਰ ਲੈ ਗਏ। ਅਗਵਾ ਕਰਨਾ ਵਾਲਿਆਂ ਨੇ ਨਕਦ ਰਕਮ ਤੇ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਰੱਖੀ। ਅਕਤੂਬਰ, 1981-ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਮਗਰੋਂ ਅਕਾਲ ਤਖਤ ਸਾਹਿਬ ਨੇ ਨਿਰੰਕਾਰੀ ਪੰਥ ਦੇ ਬਾਈਕਾਟ ਦਾ ਹੁਕਮਨਾਮਾ ਜਾਰੀ ਕੀਤਾ। ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ 'ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਤਤਕਾਲੀ ਪੀਐਮ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ ਸੀ। 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕ ਮਾਰੇ ਗਏ ਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਮਗਰੋਂ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ 'ਆਪ੍ਰੇਸ਼ਨ ਬਲੂ ਸਟਾਰ' ਵਜੋਂ ਜਾਣਿਆਂ ਜਾਂਦਾ ਹੈ।
ਹੁਕਮਰਾਨਾ ਅਨੁਸਾਰ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਅਨਸਰਾਂ ਨੂੰ ਦਰਬਾਰ ਸਾਹਿਬ ਕੰਪਲੈਕਸ 'ਚੋਂ ਕੱਢਣ ਲਈ ਕੀਤਾ ਗਿਆ ਸੀ। ਸਰਕਾਰੀ ਵਾਈਟ ਪੇਪਰ ਮੁਤਾਬਕ ਇਸ ਹਮਲੇ 'ਚ 493 ਆਮ ਲੋਕ ਤੇ 83 ਫੌਜੀ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ। ਜਦਕਿ ਮਨੁੱਖੀ ਅਧਿਕਾਰ ਕਾਰਕੁਨ ਇੰਦਰਜੀਤ ਸਿੰਘ ਜੇਜੀ ਤੇ ਕਈ ਹੋਰ ਮੰਨੇ-ਪ੍ਰਮੰਨੇ ਪੱਤਰਕਾਰ ਤੇ ਵਿਦਵਾਨ ਮ੍ਰਿਤਕਾਂ ਦੀ ਗਿਣਤੀ 4,000 ਤੋਂ 5,000 ਦੱਸਦੇ ਹਨ।
ਇਹ ਵੀ ਪੜ੍ਹੋ: Operation Blue Star and Ghallughara Anniversary, AI Images: AI ਦੀਆਂ ਤਸਵੀਰਾਂ 'ਚ ਦੇਖੋ ਘੱਲੂਘਾਰਾ ਘਟਨਾ ਦਾ ਇਤਿਹਾਸ
(For more news apart from the special piece -- What happened before and after Operation Blue Star aka Ghallughara? -- Stay tuned to Zee PHH)