ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਿਹਾ ਸੀ ਕਿ ਇਹ ਜਿੱਤ ਸਾਡੇ ਪਾਰਟੀ ਵਰਕਰਾਂ ਦੀ ਜਿੱਤ ਹੈ। ਸਾਨੂੰ ਇਹ ਜਿੱਤ 'ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਸਿੱਖਿਆਵਾਂ' ਸਦਕਾ ਮਿਲੀ ਹੈ।
Trending Photos
ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਇਸ ਨੂੰ ਟੁੱਟਣ ਨਾ ਦੇਣ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵੇਂ ਚੁਣੇ ਸਾਂਸਦ ਨੂੰ ਕਿਹਾ ਹੈ ਕਿ ਜੇਕਰ ਪੰਜਾਬ ਨੂੰ ਟੁਕੜੇ-ਟੁਕੜੇ ਕਰ ਦਿੱਤਾ ਗਿਆ ਤਾਂ ਪੂਰਾ ਸੂਬਾ ਚੂਰ-ਚੂਰ ਹੋ ਜਾਵੇਗਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ 'ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ 'ਚ ਮਾਨ ਨੇ ਆਪਣੀ ਜਿੱਤ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲੇ ਸੰਤ ਦਾ ਜ਼ਿਕਰ ਕੀਤਾ ਸੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਅਤੇ 1999 ਤੋਂ ਬਾਅਦ ਪਹਿਲੀ ਚੋਣ ਜਿੱਤ ਦਰਜ ਕਰਦਿਆਂ ਕਿਹਾ ਸੀ ਕਿ ਇਹ ਜਿੱਤ ਸਾਡੇ ਪਾਰਟੀ ਵਰਕਰਾਂ ਦੀ ਜਿੱਤ ਹੈ। ਸਾਨੂੰ ਇਹ ਜਿੱਤ 'ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਸਿੱਖਿਆਵਾਂ' ਸਦਕਾ ਮਿਲੀ ਹੈ।
ਤੁਹਾਨੂੰ ਦੱਸ ਦੇਈਏ ਕਿ ਜਰਨੈਲ ਸਿੰਘ ਭਿੰਡਰਾਂਵਾਲੇ ਕਿਸੇ ਸਮੇਂ ਪੰਜਾਬ ਦੇ ਪ੍ਰਮੁੱਖ ਸਿੱਖ ਸੰਤਾਂ ਵਿਚੋਂ ਇੱਕ ਸਨ। ਪਰ ਸਮੇਂ ਦੀਆਂ ਹਕੂਮਤਾਂ ਵੱਲੋਂ ਉਹਨਾਂ ਨੂੰ ਅੱਤਵਾਦੀ ਐਲਾਨ ਕੇ ਆਪ੍ਰੇਸ਼ਨ ਬਲੂ ਸਟਾਰ ਵਰਗੇ ਕਾਰੇ ਨੂੰ ਅੰਜਾਮ ਦਿੱਤਾ ਅਤੇ ਅੱਜ ਵੀ ਸੰਤ ਭਿੰਡਰਾਂਵਾਲੇ ਕਈਆਂ ਲਈ ਅੱਤਵਾਦੀ ਅਤੇ ਵੱਖਵਾਦੀ ਹਨ। ਅਜਿਹੇ 'ਚ ਫੌਜ ਨੂੰ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਤੋਂ ਆਜ਼ਾਦ ਕਰਵਾਉਣ ਲਈ ਸਾਕਾ ਨੀਲਾ ਤਾਰਾ ਵਰਗੇ ਕਦਮ ਚੁੱਕਣੇ ਪਏ। ਇਸ ਤੋਂ ਬਾਅਦ ਪੂਰਾ ਪੰਜਾਬ ਵੱਖਵਾਦ ਦੀ ਅੱਗ ਵਿੱਚ ਝੁਲਸ ਗਿਆ।
WATCH LIVE TV