ਰੇਤੇ ਤੋਂ 20 ਹਜ਼ਾਰ ਕਰੋੜ ਕਮਾਉਣ ਵਾਲਿਓ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ: ਰਾਜਾ ਵੜਿੰਗ
Advertisement

ਰੇਤੇ ਤੋਂ 20 ਹਜ਼ਾਰ ਕਰੋੜ ਕਮਾਉਣ ਵਾਲਿਓ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ: ਰਾਜਾ ਵੜਿੰਗ

ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 6 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਜਿਸਦੇ ਚੱਲਦਿਆਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰੇਤਾ-ਬੱਜਰੀ ਤੋਂ ਕਮਾਏ ਜਾਣ ਵਾਲੇ 20 ਹਜ਼ਾਰ ਕਰੋੜ ਦਾ ਹਿਸਾਬ ਮੰਗਿਆ ਹੈ। 

ਰੇਤੇ ਤੋਂ 20 ਹਜ਼ਾਰ ਕਰੋੜ ਕਮਾਉਣ ਵਾਲਿਓ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੇ ਹੀ ਬਿਆਨਾਂ ’ਤੇ ਘਿਰਦੀ ਨਜ਼ਰ ਆ ਰਹੀ ਹੈ।  ਦਰਅਸਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਸੁਮਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾਅਵਾ ਕਰ ਰਹੇ ਸਨ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਰੇਤੇ (Sand mining) ਤੋਂ 20 ਹਜ਼ਾਰ ਕਰੋੜ (20 thousand crores) ਦੀ ਆਮਦਨ ਕਰਕੇ ਵਿਖਾਏਗੀ।

 

ਹੁਣ ਜਦੋਂ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 6 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਤਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ( Amarinder Singh Raja Warring) ਨੇ ਰੇਤਾ- ਬੱਜਰੀ ਤੋਂ ਕਮਾਏ ਜਾਣ ਵਾਲੇ 20 ਹਜ਼ਾਰ ਕਰੋੜ ਦਾ ਹਿਸਾਬ ਮੰਗਿਆ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਹਜ਼ਾਰ ਕਰੋੜ ਨਾ ਸਹੀ, ਬਲਕਿ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦੇਣ।  

5 ਰੁਪਏ ਪ੍ਰਤੀ ਫੁੱਟ ਮਿਲਣ ਵਾਲਾ ਰੇਤਾ ਅੱਜ 9 ਰੁਪਏ ਨੂੰ ਮਿਲ ਰਿਹਾ: ਰਾਜਾ ਵੜਿੰਗ 
ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਉਸ ਨੀਤੀ ਤੇ ਚੱਲ ਰਹੀ ਹੈ ਕਿ ਸੌ ਵਾਲ ਝੂਠ ਬੋਲੋ, ਜਿਸ ਨਾਲ ਲੋਕ ਕਦੇ ਨਾ ਕਦੇ ਉਸ ਝੂਠ ’ਤੇ ਹੀ ਵਿਸ਼ਵਾਸ ਕਰਨ ਲੱਗ ਪੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ’ਚ ਜਿਹੜਾ ਰੇਤਾ 5 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਮਿਲਦਾ ਸੀ, ਅੱਜ ਉਹ 9 ਰੁਪਏ ਦੇ ਹਿਸਾਬ ਨਾਲ ਮਿਲ ਰਿਹਾ ਹੈ। 

fallback

ਸਰਕਾਰ ਜਨਤਕ ਮੁੱਦਿਆਂ ਤੋਂ ਭੱਜ ਰਹੀ ਹੈ: ਰਾਜਾ ਵੜਿੰਗ 
ਰਾਜਾ ਵੜਿੰਗ (Raja Warring) ਨੇ ਕਿਹਾ ਕਿ ਸਰਕਾਰ ਦੀ ਨਵੀਂ ਕਰੱਸ਼ਰ ਨੀਤੀ (New Mining Policy) ’ਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਤੇ ਲੋਕਾਂ ਨਾਲ ਠੱਗੀ ਮਾਰਨ ਲਈ ਰਾਹ ਪੱਧਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਨ ਦੀ ਥਾਂ ਸਿਰਫ਼ ਆਪਣੇ ਨਿੱਜੀ ਹਿੱਤ ਭਾਵ 'ਭਰੋਸਗੀ ਮਤਾ' ਪੇਸ਼ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਅਜਿਹਾ ਕਰਕੇ ਸਰਕਾਰ ਜਨਤਕ ਮੁੱਦਿਆਂ ’ਤੇ ਬਹਿਸ ਕਰਨ ਤੋਂ ਭੱਜ ਰਹੀ ਹੈ।    

Trending news