Amritpal Singh Wife Kirandeep Kaur: ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ
Advertisement

Amritpal Singh Wife Kirandeep Kaur: ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ (Amritpal Singh latest news) ਦੀ ਪਤਨੀ ਕਿਰਨਦੀਪ ਕੌਰ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਅਤੇ ਵਿਦੇਸ਼ ਤੋਂ ਫੰਡਿੰਗ ਬਾਰੇ ਵੀ ਪੁੱਛਗਿੱਛ ਕੀਤੀ ਗਈ।

Amritpal Singh Wife Kirandeep Kaur: ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ

Who is Amritpal Singh Wife Kirandeep Kaur? ਪੰਜਾਬ ਪੁਲਿਸ ਵੱਲੋਂ ਭਗੌੜਾ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਡੀਐਸਪੀ ਹਰਕ੍ਰਿਸ਼ਨ ਸਿੰਘ ਅਤੇ ਡੀਐਸਪੀ ਪਰਮਿੰਦਰ ਕੌਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਤੇ ਉਸਦੀ ਮਾਂ ਤੋਂ ਪੁੱਛਗਿੱਛ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਦੋਵਾਂ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ (Amritpal Singh latest news) ਦੀ ਪਤਨੀ ਕਿਰਨਦੀਪ ਕੌਰ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਅਤੇ ਵਿਦੇਸ਼ ਤੋਂ ਫੰਡਿੰਗ ਬਾਰੇ ਵੀ ਪੁੱਛਗਿੱਛ ਕੀਤੀ ਗਈ।

ਜ਼ੀ ਮੀਡੀਆ ਦੀ ਟੀਮ ਨੇ ਡੀਐਸਪੀ ਨਾਲ ਖਾਸ ਗੱਲਬਾਤ ਕੀਤੀ ਅਤੇ ਇਸ ਦੌਰਾਨ ਡੀਐਸਪੀ ਨੇ ਦੱਸਿਆ ਕਿ ਅਸੀਂ ਪਰਿਵਾਰ ਨਾਲ ਗੱਲ ਕਰਨ ਆਏ ਸਨ ਅਤੇ ਪਰਿਵਾਰ ਵੱਲੋਂ ਪੁਲਿਸ ਨੂੰ ਸਹਿਯੋਗ ਦਿੱਤਾ ਗਿਆ। 

ਇਹ ਵੀ ਪੜ੍ਹੋ: Operation Amritpal Singh news: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਤੇ ਮਾਂ ਤੋਂ ਕੀਤੀ ਪੁੱਛਗਿੱਛ

Who is Amritpal Singh Wife Kirandeep Kaur? ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ

ਖਬਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ ਹਾਲ ਹੀ ਵਿੱਚ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਸੀ। ਕਿਰਨਦੀਪ ਦਾ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਅਤੇ ਕਿਰਨਦੀਪ ਕੌਰ ਦਾ ਵਿਆਹ 'ਵਾਰਿਸ ਪੰਜਾਬ ਦੇ' ਦੇ ਮੁਖੀ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਹੋਇਆ ਸੀ।

ਅੰਮ੍ਰਿਤਪਾਲ ਨੇ ਵਿਆਹ ਤੋਂ ਬਾਅਦ ਕਿਹਾ ਸੀ ਕਿ ਉਸ ਦੀ ਪਤਨੀ ਪੰਜਾਬ 'ਚ ਹੀ ਰਹੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਬੱਬਰ ਖਾਲਸਾ ਇੰਟਰਨੈਸ਼ਨਲ ਗਰੁੱਪ ਦੀ ਸਰਗਰਮ ਮੈਂਬਰ ਵੀ ਹੈ ਅਤੇ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਦੀਆਂ ਕਈ ਰੈਲੀਆਂ ਅਤੇ ਪ੍ਰੋਗਰਾਮਾਂ ਵਿੱਚ ਵੀ ਭਾਗ ਲੈਂਦੀ ਰਹੀ ਹੈ।

ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ

Trending news