Punjab News: ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਜੇਕਰ ਅਸੀਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਲਈ ਤਾਇਨਾਤ ਕਰਨ ਦਾ ਫੈਸਲਾ ਕਰਦੇ ਹਾਂ ਤਾਂ ਇਹ ਇੱਕ ਇਤਿਹਾਸਕ ਫੈਸਲਾ ਹੋਵੇਗਾ, ਜਿਸ ਨਾਲ ਸੂਬੇ ਦੀ ਸਮੁੱਚੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਕਾਫੀ ਫਾਇਦਾ ਹੋਵੇਗਾ।
Trending Photos
Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਸਦੀਆਂ ਪੁਰਾਣੀ ਪ੍ਰਥਾ ਨੂੰ ਖਤਮ ਕਰਨ ਦੇ ਕੀਤੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ।
ਇਸ ਦੌਰਾਨ ਆਪਣੇ ਪੱਤਰ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ। ਇਸ ਲਈ ਲੋੜ ਹੈ ਕਿ ਸਕੂਲਾਂ ਵਿੱਚ ਅਧਿਆਪਕ ਹਮੇਸ਼ਾ ਮੌਜੂਦ ਰਹਿਣ ਅਤੇ ਉਨ੍ਹਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਵਾਧੂ ਕੰਮ ਨਾ ਲਿਆ ਜਾਵੇ।
ਇਹ ਵੀ ਪੜ੍ਹੋ: CM ਮਾਨ ਦੇ ਬਿਆਨ 'ਤੇ ਛਿੜਿਆ ਸਿਆਸੀ ਘਮਸਾਨ; ਵਿਰੋਧੀ ਧਿਰਾਂ ਨੇ ਕਿਹਾ- 'ਦਿੱਲੀ ਦੇ ਹੱਥਾਂ 'ਚ ਪੰਜਾਬ ਸਰਕਾਰ ਦਾ ਰਿਮੋਟ'
ਉਨ੍ਹਾਂ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅਤੇ ਪ੍ਰਮੁੱਖ ਸਕੱਤਰ ਗਵਰਨੈਂਸ ਰਿਫਾਰਮਜ਼ (ਜੀ.ਆਰ.) 'ਤੇ ਆਧਾਰਿਤ ਕਮੇਟੀ ਬਣਾਉਣ। ਇਸ ਦੌਰਾਨ ਅਧਿਆਪਕਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸੰਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।
ਉਨ੍ਹਾਂ ਨੇ ਵੱਖ-ਵੱਖ ਹਿੱਸੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਨੀਤੀ ਤਿਆਰ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਜੇਕਰ ਅਸੀਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਲਈ ਤਾਇਨਾਤ ਕਰਨ ਦਾ ਫੈਸਲਾ ਕਰਦੇ ਹਾਂ ਤਾਂ ਇਹ ਇੱਕ ਇਤਿਹਾਸਕ ਫੈਸਲਾ ਹੋਵੇਗਾ, ਜਿਸ ਨਾਲ ਸੂਬੇ ਦੀ ਸਮੁੱਚੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਕਾਫੀ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦਿੱਤੇ ਦੋ ਵੱਡੇ ਤੋਹਫੇ, ਜਾਣੋ ਕੀ?