Punjab Vidhan Sabha Winter Session: 28 ਤੋਂ 29 ਨਵੰਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ
Advertisement
Article Detail0/zeephh/zeephh1969104

Punjab Vidhan Sabha Winter Session: 28 ਤੋਂ 29 ਨਵੰਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

Punjab Vidhan Sabha Winter Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 28 ਤੋਂ 29 ਨਵੰਬਰ ਤੱਕ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇਸ ਇਜਲਾਸ ਦੇ ਫ਼ੈਸਲੇ ਉਪਰ ਕੈਬਨਿਟ ਦੀ ਮੋਹਰ ਲੱਗ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।

 

Punjab Vidhan Sabha Winter Session: 28 ਤੋਂ 29 ਨਵੰਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

Punjab Vidhan Sabha Winter Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 28 ਤੋਂ 30 ਨਵੰਬਰ ਤੱਕ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ ਦਿੱਤੀ ਹੈ।

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ।

ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ। ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ : Farmers Protest News: ਮੋਗਾ 'ਚ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਪਰਾਲੀ ਲੈ ਕੇ ਪੁੱਜੀਆਂ; ਸਥਿਤੀ ਤਣਾਅਪੂਰਨ

Trending news