Punjabi Youth Death Canada: ਲੁਧਿਆਣਾ ਦੇ ਡਾਂਗੋ ਪਿੰਡ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
Advertisement
Article Detail0/zeephh/zeephh1784089

Punjabi Youth Death Canada: ਲੁਧਿਆਣਾ ਦੇ ਡਾਂਗੋ ਪਿੰਡ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

Punjabi Youth Death Canada: ਲੁਧਿਆਣਾ ਦੇ ਪਿੰਡ ਡਾਂਗੋ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Punjabi Youth Death Canada: ਲੁਧਿਆਣਾ ਦੇ ਡਾਂਗੋ ਪਿੰਡ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

Punjabi Youth Death Canada: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਨ ਦੀ ਮੌਤ ਹੋਣ ਦੀ ਦੁਖਦਈ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਡਾਂਗੋ  ਪਿੰਡ ਤੋਂ 21 ਸਾਲ ਦਾ ਨੌਜਵਾਨ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੜ੍ਹਾਈ ਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਗਿਆ ਸੀ। ਇਸ ਦਰਮਿਆਨ ਥੋੜ੍ਹੀ ਤਬੀਅਤ ਖ਼ਰਾਬ ਹੋਣ ਮਗਰੋਂ ਉਸ ਦੀ ਜਾਨ ਚਲੀ ਗਈ।

ਡਾਂਗੋ ਪਿੰਡ ਦੇ ਪਰਿਵਾਰ ਨੇ 22 ਲੱਖ ਰੁਪਏ ਕਰਜ਼ਾ ਚੁੱਕ ਕੇ ਇੰਦਰਾਜ਼ ਸਿੰਘ ਨੂੰ ਕੈਨੇਡਾ ਭੇਜਿਆ ਸੀ। ਇੰਦਰਾਜ਼ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਡਰਾਇਵਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਉਨ੍ਹਾਂ ਨੇ ਕਰਜ਼ਾ ਚੁੱਕ ਕੇ ਆਪਣੇ ਬੇਟੇ ਨੂੰ ਵਿਦੇਸ਼ ਭੇਜਿਆ ਸੀ। ਇਸ ਦੌਰਾਨ ਭਰੇ ਮਨ ਨਾਲ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਬਾਹਰ ਨਹੀਂ ਭੇਜਣਾ ਚਾਹੀਦਾ।

ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ

ਬੱਚੇ ਜਿੱਦ ਤਾਂ ਕਰਦੇ ਹਨ ਪਰ ਉਨ੍ਹਾਂ ਲਈ ਜਿਊਣਾ ਕਾਫੀ ਮੁਸ਼ਕਲ ਭਰਿਆ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਹਿ ਕੇ ਕੰਮਕਾਰ ਕੀਤਾ ਜਾ ਸਕਦਾ ਹੈ। ਇੰਦਰਾਜ਼ ਸਿੰਘ ਮੌਤ ਦੀ ਖ਼ਬਰ ਪਿੰਡ ਪੁੱਜਣ ਉਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਾ। ਹਾਲੇ ਦੋ ਸਾਲ ਪਹਿਲਾਂ ਹੀ ਨੌਜਵਾਨ ਦੇ ਚਾਚੇ ਦੀ ਮੌਤ ਕੋਰੋਨਾ ਕਾਲ ਵਿੱਚ ਹੋ ਗਈ ਸੀ। ਉਸ ਤੋਂ ਅਜੇ ਪਰਿਵਾਰ ਤੱਕ ਪਰਿਵਾਰ ਉਭਰਿਆ ਹੀ ਨਹੀਂ ਸੀ ਕੇ ਇਹ ਭਾਣਾ ਵਰਤ ਗਿਆ।

ਗੌਰਤਲਬ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਹਿਮਦਾਬਾਦ ਵਾਸੀ ਗੁਰਪਿੰਦਰ ਸਿੰਘ ਗਿੰਦਾ ਦੀ ਗ੍ਰੀਸ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਗੁਰਪਿੰਦਰ ਗਿੰਦਾ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਤੇ ਮਾਤਾ ਨੂੰ ਛੱਡ ਗਿਆ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਤੇ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਗੁਰਪਿੰਦਰ ਸਿੰਘ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਇੰਤਜ਼ਾਮ ਕੀਤਾ ਜਾਵੇ।

ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ

Trending news