Mansa Murder News: ਪਿੰਡ ਕੋਟਲੀ ਵਿਖੇ ਇੱਕ 26 ਸਾਲਾਂ ਨੌਜਵਾਨ ਦੀ ਸਵੇਰ ਸਮੇਂ ਬੱਸ ਅੱਡੇ ਉੁਪਰ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Mansa Murder News: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿਖੇ ਇੱਕ 26 ਸਾਲਾਂ ਨੌਜਵਾਨ ਦੀ ਸਵੇਰ ਸਮੇਂ ਬੱਸ ਅੱਡੇ ਉੁਪਰ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦਾ ਨਾਮ ਕੁਲਵਿੰਦਰ ਸਿੰਘ ਉਰਫ ਕਿੰਦਾ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਪਿੰਡ ਵਿੱਚ ਹੀ ਆਪਸੀ ਰੰਜ਼ਿਸ਼ ਕਾਰਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ 'ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹੱਤਿਆ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪੁਰਾਣੀ ਰੰਜਿਸ਼ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ ਵਿਖੇ 26 ਸਾਲਾਂ ਨੌਜਵਾਨ ਸੁਖਜਿੰਦਰ ਸਿੰਘ ਛਿੰਦਾ ਦਾ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਸਵੇਰ ਦੇ ਸਮੇਂ ਬੱਸ ਸਟੈਂਡ ਉਤੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਹਨਾਂ ਦਾ ਪੁੱਤਰ ਬੱਸ ਸਟੈਂਡ ਉਤੇ ਕਟਿੰਗ ਕਰਵਾਉਣ ਦੇ ਲਈ ਗਿਆ ਸੀ ਪਰ ਪਹਿਲਾਂ ਤੋਂ ਹੀ ਪਲੈਨਿੰਗ ਬਣਾ ਕੇ ਬੈਠੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਸ ਜਗ੍ਹਾ ਉਤੇ ਆ ਕੇ ਉਸ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ।
ਉਨ੍ਹਾਂ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਟਰੈਕਟਰ ਉਤੇ ਡੈਕ ਲਗਾਉਣ ਨੂੰ ਲੈ ਕੇ ਆਪਸੀ ਤਕਰਾਰ ਹੋਈ ਸੀ, ਜਿਸ ਕਾਰਨ ਇਹ ਤਕਰਾਰ ਹੈ ਕਈ ਸਾਲਾਂ ਤੋਂ ਚੱਲ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਝਗੜੇ ਵਿੱਚ ਹੋਰ ਵੀ ਪਿੰਡ ਦੇ ਕੁਝ ਨੌਜਵਾਨ ਸ਼ਾਮਿਲ ਸਨ ਪਰ ਉਹ ਉਨ੍ਹਾਂ ਦੇ ਨਾਲ ਪਹਿਲਾਂ ਹੀ ਸਮਝੌਤਾ ਕਰ ਗਏ ਸਨ ਜਿਸ ਕਾਰਨ ਹੁਣ ਉਨ੍ਹਾਂ ਦੇ ਇਕੱਲੇ ਪੁੱਤਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨਸਾਫ ਦਿੱਤਾ ਜਾਵੇ।
ਉਧਰ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਕੋਟਲੀ ਕਲਾ ਦੇ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਤੁਰੰਤ ਪੁਲਿਸ ਪਾਰਟੀ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਲਿਆ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।