Nangal News: ਦੋ ਬਦਮਾਸ਼ਾਂ ਨੇ ਨੌਜਵਾਨ ਉਤੇ ਹਥਿਆਰ ਨਾਲ ਕੀਤਾ ਹਮਲਾ; ਵੀਡੀਓ ਆਈ ਸਾਹਮਣੇ
Advertisement
Article Detail0/zeephh/zeephh2444375

Nangal News: ਦੋ ਬਦਮਾਸ਼ਾਂ ਨੇ ਨੌਜਵਾਨ ਉਤੇ ਹਥਿਆਰ ਨਾਲ ਕੀਤਾ ਹਮਲਾ; ਵੀਡੀਓ ਆਈ ਸਾਹਮਣੇ

  ਦਿਨ-ਦਿਹਾੜੇ ਨੌਜਵਾਨ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਵੀਡੀਓ ਸਾਹਮਣੇ ਆਈ ਹੈ ਜੋ ਕਿ ਕਾਨੂੰਨ ਵਿਵਸਥਾ ਉਤੇ ਸਵਾਲ ਵੀ ਖੜ੍ਹੇ ਕਰ ਰਹੀ ਹੈ। ਵਾਰਦਾਤ ਨੰਗਲ ਦੇ ਰਾਜ ਨਗਰ ਮੁਹੱਲੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਉਤੇ ਹਮਲਾ ਕਰ ਦਿੱਤਾ। ਆਸਪਾਸ ਦੇ

Nangal News: ਦੋ ਬਦਮਾਸ਼ਾਂ ਨੇ ਨੌਜਵਾਨ ਉਤੇ ਹਥਿਆਰ ਨਾਲ ਕੀਤਾ ਹਮਲਾ; ਵੀਡੀਓ ਆਈ ਸਾਹਮਣੇ

Nangal News (ਬਿਮਲ ਸ਼ਰਮਾ):  ਦਿਨ-ਦਿਹਾੜੇ ਨੌਜਵਾਨ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਵੀਡੀਓ ਸਾਹਮਣੇ ਆਈ ਹੈ ਜੋ ਕਿ ਕਾਨੂੰਨ ਵਿਵਸਥਾ ਉਤੇ ਸਵਾਲ ਵੀ ਖੜ੍ਹੇ ਕਰ ਰਹੀ ਹੈ।

ਵਾਰਦਾਤ ਨੰਗਲ ਦੇ ਰਾਜ ਨਗਰ ਮੁਹੱਲੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਉਤੇ ਹਮਲਾ ਕਰ ਦਿੱਤਾ। ਆਸਪਾਸ ਦੇ ਰਹਿਣ ਵਾਲੇ ਲੋਕਾਂ ਵੱਲੋਂ ਇਸ ਲੜਾਈ ਝਗੜੇ ਦੀ ਵੀਡੀਓ ਵੀ ਬਣਾਈ ਗਈ। 

ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਉਤੇ ਹਮਲਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਉਹ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਉਸ ਨੂੰ ਸਿਵਲ ਹਸਪਤਾਲ ਨੰਗਲ ਵਿੱਚ ਇਲਾਜ ਲਈ ਲਿਆਂਦਾ ਗਿਆ। ਮੌਕੇ ਉਤੇ ਪਹੁੰਚੇ ਥਾਣਾ ਮੁਖੀ ਰਾਹੁਲ ਸ਼ਰਮਾ ਨੇ ਕਿਹਾ ਕਿ ਹਮਲੇ ਜ਼ਖ਼ਮੀ ਹੋਏ ਨੌਜਵਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਹਮਲੇ ਨੂੰ ਨਸ਼ੇ ਦੇ ਕਾਰੋਬਾਰ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਜੋ ਨੌਜਵਾਨ ਜ਼ਖ਼ਮੀ ਹੋਇਆ ਹੈ ਉਸ ਉੱਪਰ ਪਹਿਲਾਂ ਵੀ ਨਸ਼ੇ ਦਾ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਫਿਲਹਾਲ ਮੁਹੱਲੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ 

Trending news