Tarn Taran News: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
Trending Photos
Tarn Taran News: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।ਪਹਿਲਾਂ ਵੀ ਕਈ ਨੌਜਵਾਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਲੜਕਾ ਜਗਰੂਪ ਸਿੰਘ ਜੱਗਾ ਉਮਰ ਤਕਰੀਬਨ 24 ਸਾਲ ਜੋ ਬਾਹਰ ਕਿਸੇ ਕੰਪਨੀ ਵਿੱਚ ਕੰਮ ਕਰਦਾ ਹੈ ਜੋ ਲੋਹੜੀ ਵੇਖਣ ਘਰ ਵਿੱਚ ਆਇਆ ਸੀ ਜਿਸ ਨੇ ਅੱਜ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਦੀ ਮੌਤ ਹੋ ਗਈ। ਪਰਿਵਾਰ ਦੇ ਜੀਆਂ ਦਾ ਰੋ ਰੋ ਬੁਰਾ ਹਾਲ ਹੋ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅਕਸਰ ਉਸ ਨੂੰ ਨਸ਼ਾ ਕਰਨ ਤੋਂ ਰੋਕਦੇ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਪਰਿਵਾਰ ਦਾ ਜੀਅ ਨਸ਼ੇ ਦੀ ਭੇਟ ਚੜ੍ਹ ਜਾਏਗਾ।
ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਤਰਨਤਾਰਨ ਜ਼ਿਲ੍ਹੇ ਦੇ ਕਈ ਹਲਕਿਆਂ 'ਚ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ੇ ਨੂੰ ਰੋਕਣ ਲਈ ਮਤੇ ਵੀ ਪਾਏ ਜਾ ਰਹੇ ਹਨ। ਪਰੰਤੂ ਨਸ਼ੇ ਦੇ ਨਾਲ ਹੋ ਰਹੀਆਂ ਮੌਤਾਂ ਦੇ ਉੱਪਰ ਕੋਈ ਵੀ ਕੰਟਰੋਲ ਨਜ਼ਰ ਨਹੀਂ ਆ ਰਿਹਾ। ਨੌਜਵਾਨ ਦੀ ਮੌਤ ਨਾਲ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਸੀ। ਪਰਿਵਾਰ ਮੈਬਰਾਂ ਨੇ ਸਰਕਾਰ ਨੂੰ ਨਸ਼ੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Punjab Breaking Live Updates: ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ; 111 ਕਿਸਾਨ ਮਰਨ ਵਰਤ 'ਤੇ ਬੈਠਣਗੇ, ਪੜ੍ਹੋ ਵੱਡੀਆਂ ਖ਼ਬਰਾਂ
ਕਾਬਿਲੇਗੌਰ ਹੈ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਸਰਕਾਰਾਂ ਅਤੇ ਪੁਲਿਸ ਵੱਲੋਂ ਕਈ ਹੰਭਲੇ ਮਾਰੇ ਜਾ ਰਹੇ ਹਨ ਪਰ ਉਹ ਨਾਕਾਫੀ ਸਾਬਿਤ ਹੋ ਰਹੇ ਹਨ। ਇਸ ਕਾਰਨ ਰੋਜ਼ਾਨਾ ਹੀ ਹੱਸਦੇ-ਵੱਸਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : Delhi Liquor Scam: ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਖਿਲਾਫ਼ ਚੱਲੇਗਾ ਕੇਸ; ਈਡੀ ਨੂੰ ਗ੍ਰਹਿ ਮੰਤਰਾਲੇ ਤੋਂ ਮਿਲੀ ਮਨਜ਼ੂਰੀ