Gurbani Broadcast News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਹੈ।
Trending Photos
Gurbani Broadcast News: ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਲਾਂਚ ਕਰਨ ਲਈ ਸ਼ੁਭ ਆਰੰਭ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ੁਦ ਦਾ ਯੂਟਿਊਬ ਚੈਨਲ ਲਾਂਚ ਕੀਤਾ। ਇਸ ਯੂਟਿਊਬ ਚੈਨਲ ਉਪਰ ਭਲਕ ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੋਣ ਵਾਲੀ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਹੋਵੇਗਾ। ਕਾਬਿਲੇਗੌਰ ਹੈ ਕਿ ਯੂਟਿਊਬ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਕ ਨਿੱਜੀ ਚੈਨਲ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਕਮੇਟੀ ਦੇ ਕੰਮਾਂ ਵਿੱਚ ਦਖਲ ਦਿੱਤਾ ਜਾ ਰਿਹਾ ਹੈ।
ਯੂਟਿਊਬ ਚੈਨਲ ਦੀ ਸ਼ੁਰੂਆਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਚੈਨਲ ਦਾ ਨਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੱਖਿਆ ਗਿਆ ਹੈ। ਇਸ ਚੈਨਲ ਦੇ ਸ਼ੁਰੂ ਹੋਣ ਨਾਲ ਸੰਗਤਾਂ ਹੁਣ ਦੁਨੀਆ ਭਰ ਵਿੱਚ ਕਿਤੇ ਵੀ ਗੁਰਬਾਣੀ ਸਰਵਣ ਕਰ ਸਕਦੀਆਂ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਅਗਲੇ ਹੁਕਮਾਂ ਤੱਕ ਨਿੱਜੀ ਚੈਨਲ 'ਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਮਾਮਲੇ 'ਚ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ।
ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਦੇ 103 ਸਾਲ ਦੇ ਇਤਿਹਾਸ ’ਚ ਕਦੇ ਸਰਕਾਰਾਂ ਨੇ ਦਖ਼ਲ ਨਹੀਂ ਦਿੱਤਾ ਹੈ। ਇੰਨਾ ਹੀ ਨਹੀਂ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਕੇਂਦਰ ਸਮੇਤ ਪੰਜਾਬ ਦੀ ਸਰਕਾਰ ਦਾ ਪੂਰਾ ਜ਼ੋਰ ਲਗਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਯੂ ਟਿਊਬ ਚੈਨਲ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹੋਣਗੇ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਯੂਟਿਊਬ/ਫੇਸਬੁੱਕ ਵੈੱਬ ਚੈਨਲਾਂ 'ਤੇ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਦਾ ਸਮਾਂ: ਸਵੇਰੇ: 03.30 ਤੋਂ 08.30 ਵਜੇ ਦੁਪਹਿਰ: 12.30 ਤੋਂ 02.30 ਵਜੇ ਸੰਧਿਆ ਵੇਲੇ: 06.30 ਤੋਂ 08.30 ਵਜੇ.... ਹੋਵੇਗਾ।
ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ