Zirakpur Road Accident: ਔਰਤ ਦੇ ਬਿਆਨਾਂ ਤੋਂ ਬਾਅਦ ਹੀ ਪੁਲਿਸ ਅਗਲੇਰੀ ਕਾਰਵਾਈ ਕਰੇਗੀ ਅਤੇ ਮੁਲਜ਼ਮ ਦਾ ਨਾਂਅ ਦੱਸੇਗੀ । ਇਸ ਹਾਦਸੇ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ।
Trending Photos
Zirakpur Road Accident: ਢਕੋਲੀ ਦੀ ਮਮਤਾ ਇਨਕਲੇਵ ਸੋਸਾਇਟੀ 'ਚ ਵੀਰਵਾਰ ਦੁਪਹਿਰ ਕਰੀਬ 12.30 ਵਜੇ ਇਕ ਤੇਜ਼ ਰਫਤਾਰ ਨਾਬਾਲਗ ਕਾਰ ਚਾਲਕ ਨੇ ਸਾਹਮਣੇ ਤੋਂ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਔਰਤ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਢਕੋਲੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇੱਥੋਂ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਪਛਾਣ ਕਰ ਲਈ ਗਈ ਹੈ।
ਔਰਤ ਦੇ ਬਿਆਨਾਂ ਤੋਂ ਬਾਅਦ ਹੀ ਪੁਲਿਸ ਅਗਲੇਰੀ ਕਾਰਵਾਈ ਕਰੇਗੀ ਅਤੇ ਮੁਲਜ਼ਮ ਦਾ ਨਾਂਅ ਦੱਸੇਗੀ। ਇਸ ਹਾਦਸੇ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਸਫੇਦ ਰੰਗ ਦੀ ਸਕਾਰਪੀਓ ਗੱਡੀ ਬਹੁਤ ਤੇਜ਼ ਰਫ਼ਤਾਰ ਨਾਲ ਆਉਂਦੀ ਦਿਖਾਈ ਦਿੱਤੀ, ਜੋ ਅਚਾਨਕ ਖੱਬੇ ਪਾਸੇ ਨੂੰ ਮੋੜ ਲੈਂਦੀ ਹੈ ਅਤੇ ਪੈਦਲ ਜਾ ਰਹੀ ਔਰਤ ਨੂੰ ਕੁਚਲਦੀ ਹੈ, ਜੋ ਨੇੜੇ ਖੜ੍ਹੇ ਹੋਰ ਵਾਹਨਾਂ ਨਾਲ ਵੀ ਟਕਰਾ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਬਹੁਤ ਜ਼ਬਰਦਸਤ ਸੀ।
ਦੱਸ ਦਈਏ ਕਿ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਸਾਹਮਣੇ ਤੋਂ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਔਰਤ ਕਰੀਬ 15 ਫੁੱਟ ਦੂਰ ਡਿੱਗਦੀ ਨਜ਼ਰ ਆ ਰਹੀ ਹੈ। ਇਸ ਟੱਕਰ 'ਚ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਜ਼ਖਮੀ ਔਰਤ ਨੂੰ ਇਲਾਜ ਲਈ ਢਕੋਲੀ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਜੀ.ਐੱਮ.ਸੀ.ਐੱਚ, ਸੈਕਟਰ 32, ਚੰਡੀਗੜ੍ਹ ਰੈਫਰ ਕਰ ਦਿੱਤਾ।
ਹਾਲਾਂਕਿ ਪੁਲਿਸ ਨੂੰ ਅਜੇ ਤੱਕ ਇਸ ਘਟਨਾ ਦੀ ਜਾਣਕਾਰੀ ਨਹੀਂ ਮਿਲੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਇੱਕ ਸਕਰੈਪ ਡੀਲਰ ਦੀ ਹੈ ਅਤੇ ਉਸਨੂੰ ਉਸਦਾ ਨਾਬਾਲਗ ਪੁੱਤਰ ਚਲਾ ਰਿਹਾ ਹੈ। ਇਸ ਮਾਮਲੇ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਹਸਪਤਾਲ ਤੋਂ ਹੁਣੇ ਹੀ ਸੂਚਨਾ ਮਿਲੀ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Mohali Gangsters News: 2 ਗੈਂਗਸਟਰਾਂ ਨੂੰ 10-10 ਸਾਲ ਦੀ ਸਜ਼ਾ, 20-20 ਹਜ਼ਾਰ ਜੁਰਮਾਨਾ, ਜਾਣੋ ਪੂਰੀ ਮਾਮਲਾ
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਕਾਰ ਚਾਲਕ ਨਾਬਾਲਗ ਦੱਸਿਆ ਜਾਂਦਾ ਹੈ ਅਤੇ ਉਹ ਮਮਤਾ ਇਨਕਲੇਵ ਦੇ ਨਾਲ ਲੱਗਦੇ ਸ਼ਾਂਤੀ ਐਨਕਲੇਵ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।ਪੁਲਿਸ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਖਮੀ ਔਰਤ ਦਾ ਨਾਂ ਨਿੱਕੀ ਹੈ ਅਤੇ ਉਹ ਸ਼ਾਂਤੀ ਐਨਕਲੇਵ ਦਾ ਵਸਨੀਕ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਹੋਰ ਵਾਹਨ ਵੀ ਨੁਕਸਾਨੇ ਗਏ।
ਪੁਲਿਸ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਔਰਤ ਦਾ ਨਾਂ ਨਿੱਕੀ ਹੈ ਅਤੇ ਉਹ ਸ਼ਾਂਤੀ ਐਨਕਲੇਵ ਦੀ ਵਸਨੀਕ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਹੋਰ ਵਾਹਨ ਵੀ ਨੁਕਸਾਨੇ ਗਏ।
(ਮੋਹਾਲੀ ਤੋਂ ਮਨੀਸ਼ ਸ਼ੰਕਰ ਦੀ ਰਿਪੋਰਟ)