ਪਟਿਆਲਾ ਜੇਲ੍ਹ ਸੁਪਰੀਡੈਂਟ ਖਿਲਾਫ਼ ਵਾਰੰਟ ਜਾਰੀ, ਮਾਮਲਾ ਨਵਜੋਤ ਸਿੱਧੂ ਨੂੰ ਕੋਰਟ ਪੇਸ਼ ਨਾ ਕਰਨ ਦਾ
Advertisement
Article Detail0/zeephh/zeephh1369886

ਪਟਿਆਲਾ ਜੇਲ੍ਹ ਸੁਪਰੀਡੈਂਟ ਖਿਲਾਫ਼ ਵਾਰੰਟ ਜਾਰੀ, ਮਾਮਲਾ ਨਵਜੋਤ ਸਿੱਧੂ ਨੂੰ ਕੋਰਟ ਪੇਸ਼ ਨਾ ਕਰਨ ਦਾ

ਭਾਰਤ ਭੂਸ਼ਣ ਆਸ਼ੂ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਲੁਧਿਆਣਾ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ ਸੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਪੇਸ਼ ਨਹੀਂ ਕੀਤਾ ਗਿਆ । ਜਿਸ ਤੋਂ ਬਾਅਦ ਕੋਰਟ ਵੱਲੋਂ ਸਖਤ ਫੈਸਲਾ ਲਿਆ ਗਿਆ ਤੇ ਸਿੱਧੂ ਨੂੰ ਕੋਰਟ ਵਿੱਚ ਪੇਸ਼ ਨਾ ਕਰਨ 'ਤੇ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਖ਼ਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤਾ ਹੈ।

ਪਟਿਆਲਾ ਜੇਲ੍ਹ ਸੁਪਰੀਡੈਂਟ ਖਿਲਾਫ਼ ਵਾਰੰਟ ਜਾਰੀ, ਮਾਮਲਾ ਨਵਜੋਤ ਸਿੱਧੂ ਨੂੰ ਕੋਰਟ ਪੇਸ਼ ਨਾ ਕਰਨ ਦਾ

ਭਰਤ ਸ਼ਰਮਾ (ਲੁਧਿਆਣਾ)- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਭਾਰਤ ਭੂਸ਼ਣ ਆਸ਼ੂ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਲੁਧਿਆਣਾ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ ਸੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਪੇਸ਼ ਨਹੀਂ ਕੀਤਾ ਗਿਆ । ਜਿਸ ਤੋਂ ਬਾਅਦ ਕੋਰਟ ਵੱਲੋਂ ਸਖਤ ਫੈਸਲਾ ਲਿਆ ਗਿਆ ਤੇ ਸਿੱਧੂ ਨੂੰ ਕੋਰਟ ਵਿੱਚ ਪੇਸ਼ ਨਾ ਕਰਨ 'ਤੇ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਖ਼ਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤਾ ਹੈ।

ਕੀ ਹੈ ਮਾਮਲਾ

ਦੱਸਦੇਈਏ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਵਿੱਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਹੋਣੀ ਸੀ।  ਪਰ ਸਿੱਧੂ ਵੱਲੋਂ ਪਹਿਲਾ ਤਾਂ ਗਵਾਈ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੋਰਟ ਵੱਲੋਂ ਜ਼ੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ ਜੋ ਕਿ  ਜੇਲ੍ਹ ਸੁਪਰੀਡੈਂਟ ਵੱਲੋਂ ਨਹੀਂ ਮੰਨੇ ਗਏ। ਜਿਸ ਤੋਂ ਬਾਅਦ ਕੋਰਟ ਵੱਲੋਂ ਜੇਲ੍ਹ ਸੁਪਰੀਡੈਂਟ ਖਿਲਾਫ ਕਾਰਵਾਈ ਕੀਤੀ ਗਈ।

ਉਧਰ ਦੂਜੇ ਪਾਸੇ ਨਵਜੋਤ ਸਿੱਧੂ ਵੱਲੋਂ ਆਪਣੀ ਸਿਹਤ ਦਾ ਹਵਾਲਾ ਦਿੰਦਿਆ ਗਵਾਹੀ ਸਰੀਰਕ ਤੌਰ 'ਤੇ ਨਹੀਂ ਸਗੋਂ ਵੀਡੀਓ ਕਾਨਫਰੰਸ ਰਾਹੀ ਅਦਾਲਤ ਵੱਲੋਂ ਮੰਗ ਕੀਤੀ ਗਈ ਸੀ ਜਿਸ ਨੂੰ ਕਿ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਜਦੋਂ ਇਸ ਮਾਮਲੇ 'ਚ ਨਵਜੋਤ ਸਿੱਧੂ ਦੇ ਵਕੀਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਆਪਣਾ ਫੈਸਲਾ ਪਹਿਲਾਂ ਹੀ ਸੁਣਾ ਚੁੱਕੀ ਹੈ ਤੇ ਇਸ ਫੈਸਲੇ ਖਿਲਾਫ ਉਨ੍ਹਾਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਜਾਵੇਗੀ। 

WATCH LIVE TV

 

Trending news