Guru Nanak Dev Ji Parkash Purab: ਵੱਡੀ ਗਿਣਤੀ ਚ ਨਤਮਸਤਕ ਹੋਣ ਪੁੱਜ ਰਹੀਆਂ ਹਨ ਗੁਰੂ ਘਰ ਵਿਖੇ ਸੰਗਤਾਂ। ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਚ SGPC ਨੇ ਸੰਗਤਾਂ ਲਈ ਕੀਤੇ ਪੁਖਤਾ ਪ੍ਰਬੰਧ
Trending Photos
Guru Nanak Dev Ji Parkash Purab/ਚੰਦਰ ਮੜੀਆ: ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਗੁਰਪੁਰਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 13,14,15 ਨਵੰਬਰ ਨੂੰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਤੇ ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਦੇਸ਼ ਵਿਦੇਸ਼ ਤੋਂ ਆਏ ਤਾਂਜੇ ਫੁੱਲਾਂ ਨਾਲ ਸਜਾਇਆ ਗਿਆ ਹੈ।ਅਤੇ ਆਪਣੇ ਸੁਗੰਧ ਗੁਰੂ ਘਰ ਵਿਖੇ ਬਖੇਰ ਰਹੇ ਹਨ। ਇਸ ਮੌਕੇ ਮੌਕੇ ਗੁਰੂ ਘਰ ਵਿਖੇ ਅਲੌਕਿਕ ਦੀਪ ਮਾਲਾ ਵੀ ਕੀਤੀ ਗਈ ।ਅਤੇ ਪਹਿਲੇ ਦਿਨ ਹੀ ਵੱਡੀ ਗਿਣਤੀ ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਰਹੀਆਂ ਰਹੇ ਹਨ ।ਅਤੇ ਲਗਭਗ ਗਰੁਦੁਆਰਾ ਬੇਰ ਸਾਹਿਬ ਨੂੰ 50 ਕਿਸਮ ਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।ਮੈਨੇਜਰ ਗੁਰਬਖਸ਼ ਸਿੰਘ ਬੱਚੀਵਿੰਡ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸਾਰੇ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਉਪਰੰਤ ਗੱਲਬਾਤ ਕਰਦੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ 30 ਕੱਤਕ(ਸੰਮਤ ਨਾਨਕਸ਼ਾਹੀ 555 )15 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੰਗਤ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ
ਮਨਾਇਆ ਜਾ ਰਿਹਾ ਹੈ। ਇਸ ਮਹਾਨ ਖੁਸ਼ੀ ਦੇ ਅੰਦਰ ਗੁ.ਸ੍ਰੀ ਬੇਰ ਸਾਹਿਬ ਵਿਖੇ 13 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਹੇਠ ਲਿਖੇ ਅਨੁਸਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਮੁੱਖ ਦਰਬਾਰ ਸਾਹੁਬ ਵਿਖੇ ਸ੍ਰੀ ਅਖੰਡ ਪਾਠ 13 ਅਤੇ 14 ਨਵੰਬਰ ਦੀ ਦਰਮਿਆਨੀ ਰਾਤ ਦੇ 2.30 ਵਜੇ ਗੁ: ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 15 ਅਤੇ 16 ਨਵੰਬਰ ਦੀ ਦਰਮਿਆਨੀ ਰਾਤ ਦੇ 1:40 ਵਜੇ ਪੈਣਗੇ, ਇਸ ਸਮੇਂ ਤਾਜੇ ਫੁੱਲਾਂ ਦੀ ਵਰਖਾ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 14 ਨਵੰਬਰ, 2024 ਨੂੰ ਦਿਨ ਦੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਆਪਣੀ ਕਲਾ ਦੇ ਜ਼ੋਰ ਵਿਖਾਉਣਗੀਆਂ। ਸਾਰੇ ਰਸਤੇ ਤੇ ਹਵਾਈ ਜਹਾਜ ਰਾਹੀਂ ਅਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।
ਇਸਤੋਂ ਇਲਾਵਾ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਦੀਵਾਨ14 ਨਵੰਬਰ ਨੂੰ ਸ਼ਾਮ ਦੇ 4:00 ਵਜੇ ਤੋਂ 16 ਨਵੰਬਰ ਨੂੰ ਸਵੇਰੇ 9:00 ਵਜੇ ਤੱਕ ਧਾਰਮਿਕ ਦੀਵਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਜਣਗੇ, ਜਿਸ ਵਿਚ ਪੰਥ-ਪ੍ਰਸਿੱਧ ਰਾਗੀ, ਢਾਡੀ ਜਥੇ ਤੇ ਕਵੀ ਭਾਗ ਲੈਣਗੇ ਜੋ ਗੁਰਬਾਣੀ ਕੀਰਤਨ, ਢਾਡੀ ਵਾਰਾਂ ਤੇ ਧਾਰਮਿਕ ਕਵਿਤਾਵਾਂ ਰਾਹੀ ਗੁਰੂ-ਜਸ ਸਰਵਣ ਕਰਵਾਉਣਗੇ ਤੇ 15 ਨਵੰਬਰ, 2024 ਦੀ ਸ਼ਾਮ ਨੂੰ 7 ਵਜੇ ਸ਼ਾਨਦਾਰ 'ਦੀਪਮਾਲਾ' ਹੋਵੇਗੀ ਅਤੇ ਆਤਿਸ਼ਬਾਜੀ' ਚਲਾਈ ਜਾਵੇਗੀ।
ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ 15 ਨਵੰਬਰ, 2024 ਨੂੰ ਦੁਪਿਹਰ 12 ਵਜੇ ਅੰਮ੍ਰਿਤ-ਸੰਚਾਰ ਹੋਵੇਗਾ। ਅੰਮ੍ਰਿਤ-ਅਭਿਲਾਖੀ ਆਪਣੇ ਨਾਮ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਫਤਰ ਨੂੰ ਲਿਖਵਾਉਣ ਦੀ ਖੇਚਲ ਕਰਨ ਤੇ ਤਿਆਰ-ਬਰ-ਤਿਆਰ ਹੋ ਕੇ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ ।