Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2024
Advertisement
Article Detail0/zeephh/zeephh2491425

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2024

Ajj da Hukamnama Sri Darbar Sahib:  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

 

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2024

Ajj da Hukamnama Sri Darbar Sahib:  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2।
 

Trending news