Sultanpur Lodhi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ
Advertisement
Article Detail0/zeephh/zeephh1978251

Sultanpur Lodhi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ

Sultanpur Lodhi News: ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਗੁਰਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।

Sultanpur Lodhi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ

Sultanpur Lodhi News: ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦਾ 554ਵਾਂ ਪ੍ਰਕਾਸ਼ ਗੁਰਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 25, 26, 27 ਨਵੰਬਰ ਨੂੰ ਬੜੀ ਸ਼ਰਧਾ ਭਾਵ ਨਾਲ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਮਨਾਉਣ ਸਬੰਧੀ ਅਤੇ ਆਉਣ ਵਾਲੀਆਂ ਲੱਖਾਂ ਸੰਗਤ ਲਈ ਢੁੱਕਵੇਂ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਜੋੜ ਮੇਲੇ ਉਤੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਜਿਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਹਨ ਅਤੇ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਜੋੜ ਮੇਲੇ ਦੀ ਆਰੰਭਤਾ ਮੌਕੇ 25 ਤੇ 26 ਨਵੰਬਰ ਦੀ ਦਰਮਿਆਨੀ ਰਾਤ ਨੂੰ 2.30 ਵਜੇ (ਤੜਕੇ) ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ ਜਿਨ੍ਹਾਂ ਦੇ ਭੋਗ 27 ਤੇ 28 ਨਵੰਬਰ ਦੀ ਦੇਰ ਰਾਤ 1.40 ਵਜੇ ਪਾਏ ਜਾਣਗੇ ਤੇ ਫੁੱਲਾਂ ਦੀ ਵਰਖਾ ਹੋਵੇਗੀ।

ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਕਿ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਇਸ ਸਮੇਂ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਹੋਵੇਗੀ। ਇਸ ਤਰ੍ਹਾਂ 26 ਨਵੰਬਰ ਦੀ ਸ਼ਾਮ ਤੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜੋ ਕਿ 28 ਨਵੰਬਰ ਦੀ ਸਵੇਰ ਤੱਕ ਜਾਰੀ ਰਹਿਣਗੇ।

ਇਸ ਤੋਂ ਇਲਾਵਾ 27 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਗਿਆਨੀ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ 27 ਨਵੰਬਰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਬੇਰ ਸਾਹਿਬ ਵਿਖੇ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : Jalandhar Farmers Protest Update: ਕਿਸਾਨਾਂ ਤੇ ਮਾਨ ਵਿਚਾਲੇ ਮੀਟਿੰਗ ਖ਼ਤਮ, ਸੜਕਾਂ ਖੋਲ੍ਹਣ ਦਾ ਕੀਤਾ ਵਾਅਦਾ, ਰੇਲਵੇ ਟ੍ਰੈਕ ਕੀਤੇ ਖਾਲੀ

ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ

Trending news