Sri Hemkunt Sahib Yatra: ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤਾ ਗਿਆ ਹੈ ਕਿ ਫਿਲਹਾਲ ਰੋਜ਼ਾਨਾ 3500 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸਰਕਾਰ ਵੱਲੋਂ ਇਹ ਫੈਸਲਾ ਮੌਜੂਦਾ ਹਾਲਾਤ ਨੂੰ ਵੇਖਦਿਆਂ ਲਿਆ ਗਿਆ ਹੈ।
Trending Photos
Sri Hemkunt Sahib Yatra: ਸਿੱਖ ਸ਼ਰਧਾਲੂ ਲਈ ਖੁਸ਼ਖ਼ਬਰੀ ਵਾਲੀ ਖ਼ਬਰ ਹੈ ਦਰਅਸਲ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਆਗਾਜ਼ ਹੋਵੇਗਾ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਹੇਮਕੁੰਟ ਸਾਹਿਬ ਦੇ ਦੁਆਰ 25 ਮਈ 2024 ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।
ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤਾ ਗਿਆ ਹੈ ਕਿ ਫਿਲਹਾਲ ਰੋਜ਼ਾਨਾ 3500 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸਰਕਾਰ ਵੱਲੋਂ ਇਹ ਫੈਸਲਾ ਮੌਜੂਦਾ ਹਾਲਾਤ ਨੂੰ ਵੇਖਦਿਆਂ ਲਿਆ ਗਿਆ ਹੈ। ਇਸ ਵਾਰ ਅਜੇ ਵੀ ਕਾਫੀ ਬਰਫ ਜੰਮੀ ਹੋਈ ਹੈ। ਅਗਲੇ ਦਿਨਾਂ ਅੰਦਰ ਬਰਫ ਪਿਘਲਣ ਮਗਰੋਂ ਸ਼ਰਧਾਲੂਆਂ ਦੀ ਗਿਣਤੀ ਵਧਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਉਤਰਾਖੰਡ ਦੇ ਰਾਜਪਾਲ ਵੱਲੋਂ ਯਾਤਰਾ ਦਾ ਆਗਾਜ ਕੀਤਾ ਜਾਵੇਗਾ। ਜਦਕਿ ਸੰਗਤ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 25 ਮਈ ਨੂੰ ਖੋਲ੍ਹੇ ਜਾਣਗੇ।