SGPC News: ਐਸਜੀਪੀਸੀ ਨੇ ਅੰਤ੍ਰਿਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਕੀਤਾ ਸਖ਼ਤ ਵਿਰੋਧ, ਹੋਰ ਵੀ ਲਏ ਅਹਿਮ ਫ਼ੈਸਲੇ
Advertisement
Article Detail0/zeephh/zeephh1771351

SGPC News: ਐਸਜੀਪੀਸੀ ਨੇ ਅੰਤ੍ਰਿਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਕੀਤਾ ਸਖ਼ਤ ਵਿਰੋਧ, ਹੋਰ ਵੀ ਲਏ ਅਹਿਮ ਫ਼ੈਸਲੇ

 SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ। ਐਸਜੀਸੀਪੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਸੀਸੀ ਖ਼ਿਲਾਫ਼ ਸਖ਼ਤ ਰੁਖ ਅਪਣਾਇਆ।

SGPC News: ਐਸਜੀਪੀਸੀ ਨੇ ਅੰਤ੍ਰਿਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਕੀਤਾ ਸਖ਼ਤ ਵਿਰੋਧ, ਹੋਰ ਵੀ ਲਏ ਅਹਿਮ ਫ਼ੈਸਲੇ

SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਦਾ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ ਸਮੇਂ ਤੋਂ ਸ਼ੁਰੂ ਹੋਏ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਲੰਗਰ ਵਿੱਚ ਹੋਈਆਂ ਬੇਨਿਯਮੀਆਂ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤ ਗਿਆ ਹੈ। ਨਾਲ ਹੀ ਬੇਨਿਯਮੀਆਂ ਦੇ ਸਬੰਧ ਵਿੱਚ 51 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਯੂ.ਸੀ.ਸੀ. ਦੀ ਕੋਈ ਜ਼ਰੂਰਤ ਨਹੀਂ ਹੈ। ਕੇਂਦਰ ਸਰਕਾਰ ਨੇ ਇਸ ਲਈ ਸੁਝਾਅ ਮੰਗੇ ਹਨ। ਫਿਲਹਾਲ ਇਹ ਵਿਚਾਰ ਅਧੀਨ ਹੈ ਪਰ ਘੱਟ ਗਿਣਤੀ ਵਾਲੇ ਸਮੂਹਾਂ ਵਿੱਚ ਪਹਿਲਾਂ ਹੀ ਬੇਚੈਨੀ ਦੇਖੀ ਜਾ ਸਕਦੀ ਹੈ। ਸਾਡਾ ਸੰਵਿਧਾਨ ਏਕਤਾ ਵਿੱਚ ਅਨੇਕਤਾ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਸਿੱਖਾਂ ਦੇ ਰੀਤੀ-ਰਿਵਾਜ, ਪਹਿਰਾਵਾ, ਖਾਣ-ਪੀਣ ਦੀਆਂ ਆਦਤਾਂ ਦੂਜਿਆਂ ਨਾਲੋਂ ਵੱਖਰੀਆਂ ਹਨ।

ਇਸ ਨੂੰ 21ਵੇਂ ਕਾਨੂੰਨ ਕਮਿਸ਼ਨ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਫਿਰ 22ਵਾਂ ਲਾਅ ਕਮਿਸ਼ਨ ਬਣਿਆ ਪਰ ਸ਼੍ਰੋਮਣੀ ਕਮੇਟੀ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ। ਸਿੱਖਾਂ ਦਾ ਬਾਣਾ ਤੇ ਬਾਣੀ ਵੱਖਰੀ ਪਹਿਚਾਣ ਹੈ। ਇਸ ਲਈ ਸਿੱਖਾਂ ਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਦੇ ਕੇਸ 'ਚ ਦਿੱਲੀ ਕਮੇਟੀ ਨੂੰ ਪੈਰਵੀ ਕਰਨੀ ਚਾਹੀਦੀ ਸੀ ਪਰ ਹੁਣ ਸਾਰੇ ਕੇਸਾਂ ਦੀ ਪੈਰਵੀ ਐਸਜੀਪੀਸੀ ਹੀ ਕਰੇਗੀ।

ਇਹ ਵੀ ਪੜ੍ਹੋ : Ludhiana Triple Murder case: ਲੁਧਿਆਣਾ ਪੁਲਿਸ ਨੇ 12 ਘੰਟਿਆਂ 'ਚ ਸੁਲਝਾਇਆ ਤੀਹਰਾ ਕਤਲ ਮਾਮਲਾ, ਜਾਣੋ ਕੌਣ ਸੀ ਕਾਤਲ

ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾ ਕਰਦੇ ਹੋਏ ਕਿਹਾ ਕਿ ਕੋਈ ਵੀ ਮੈਂਬਰ ਹੈ ਉਹ ਕੋਈ ਤਨਖਾਹ ਨਹੀਂ ਲੈਂਦਾ ਅਸੀਂ ਗੁਰੂ ਘਰ ਦੀ ਸੇਵਾ ਸੰਭਾਲ ਕਰਨੀ ਹੈ। ਬੇਨਿਯਮੀਆਂ ਨੂੰ ਲੈ ਕੇ 51 ਦੇ ਕਰੀਬ ਸ਼੍ਰੋਮਣੀ ਕਮੇਟੀ ਨੇ ਲੋਕ ਸਸਪੈਂਡ ਕੀਤੇ ਹਨ ਅਤੇ ਇਨ੍ਹਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਆਪਣੀ ਵੱਡੀ ਜਿੱਤ ਨਹੀਂ ਮੰਨਦੇ ਕਿਉਂਕਿ ਸਾਡਾ ਕੰਮ ਹੈ ਗੁਰੂ ਘਰ ਦੀ ਸੇਵਾ ਸੰਭਾਲ ਤੇ ਦੇਖਭਾਲ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Panipat Encounter: ਐਨਕਾਊਂਟਰ 'ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਆਰੋਪੀ ਪ੍ਰਿਅਵਰਤ ਫੌਜੀ ਦਾ ਭਰਾ!

Trending news