Wrestlers Protest: ਮਹਿਲਾ ਪਹਿਲਵਾਨਾਂ ਦੇ ਸ਼ੋਸ਼ਣ ਦੇ ਰੋਸ ਵਜੋਂ ਦਿੱਲੀ ਦੇ ਜੰਤਰ-ਮੰਤਰ ਉਪਰ ਚੱਲ ਰਹੇ ਧਰਨੇ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਧਰਨੇ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹਮਾਇਤ ਮਿਲ ਰਹੀ ਹੈ।
Trending Photos
Wrestlers Protest: ਦਿੱਲੀ ਦੇ ਜੰਤਰ-ਮੰਤਰ ਉਪਰ ਧਰਨੇ ਉਪਰ ਬੈਠੇ ਦੇਸ਼ ਦੇ ਪਹਿਲਵਾਨਾਂ ਦੀ ਹਮਾਇਤ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੋਕ ਪੁੱਜ ਰਹੇ ਹਨ। ਇਸ ਦਰਮਿਆਨ ਸ਼ਹੀਦ ਭਗਤ ਸਿੰਘ ਦੀ ਭਤੀਜੀ ਗੁਰਜੀਤ ਕੌਰ ਦਿੱਲੀ ਦੇ ਜੰਤਰ-ਮੰਤਰ ਪੁੱਜੇ ਅਤੇ ਮੁਜ਼ਾਹਰੇ ਕਰ ਰਹੇ ਪਹਿਲਵਾਨਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਦੀ ਹਮਾਇਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਰੂ ਬ ਰੂ ਹੁੰਦੇ ਹੋਏ ਸ਼ਹੀਦ ਭਗਤ ਸਿੰਘ ਨਾਲ ਜੁੜਿਆ ਇੱਕ ਕਿੱਸਾ ਵੀ ਸੁਣਾਇਆ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਦਿੱਲੀ ਪੁਲਿਸ ਨੇ ਕਾਮਨਵੈਲਥ ਗੇਮਜ਼ ਦੀ ਗੋਲਡ ਮੈਡਲ ਜੇਤੂ ਗੀਤਾ ਫੋਗਾਟ ਤੇ ਉਨ੍ਹਾਂ ਦੇ ਪਤੀ ਪਵਨ ਸਰੋਹਾ ਨੂੰ ਹਿਰਾਸਤ ਵਿੱਚ ਲਿਆ ਸੀ। ਗੀਤਾ ਫੋਗਾਟ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗੀਤਾ ਫੋਗਾਟ ਜੰਤਰ-ਮੰਤਰ ਉਪਰ ਧਰਨਾ ਦੇ ਰਹੇ ਦੇਸ਼ ਦੇ ਉੱਚ ਦਰਜਾ ਪ੍ਰਾਪਤਤ ਪਹਿਲਵਾਨਾਂ ਨੂੰ ਹਮਾਇਤ ਦੇਣ ਲਈ ਨਿਕਲੀ ਸੀ।
ਇਹ ਵੀ ਪੜ੍ਹੋ : Jalandhar Bypoll 2023: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਇਨਸਾਫ਼ ਮਾਰਚ ਅੱਜ, ਰਾਮਾਮੰਡੀ 'ਚ ਹੋਵੇਗਾ ਸਮਾਪਤ
ਦਿੱਲੀ ਪੁਲਿਸ ਨੇ ਦੋਵਾਂ ਨੂੰ ਸਿੰਘੂ ਬਾਰਡਰ ਉਪਰ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਬਵਾਨਾ ਪੁਲਿਸ ਥਾਣੇ ਲੈ ਜਾਇਆ ਗਿਆ।ਇਸ ਤੋਂ ਪਹਿਲਾਂ ਗੀਤਾ ਫੋਗਾਟ ਦੇ ਪਿਤਾ ਅਤੇ ਦਰੋਣਾਚਾਰੀਆ ਐਵਾਰਡ ਮਹਾਵੀਰ ਫੋਗਾਟ ਨੇ ਐਲਾਨ ਕੀਤਾ ਸੀ ਕਿ ਇਨਸਾਫ਼ ਨਾ ਮਿਲਿਆ ਤਾਂ ਦਿੱਲੀ ਦਾ ਘਿਰਾਓ ਕਰਨਗੇ। ਉਨ੍ਹਾਂ ਨੇ ਦਰੋਣਾਚਾਰੀਆ ਐਵਾਰਡ ਵਾਪਸ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਮਹਾਵੀਰ ਫੋਗਾਟ ਨੇ ਇਹ ਵੀ ਦਾਅਵਾ ਕੀਤਾ ਹੈ ਤਿ ਉਨ੍ਹਾਂ ਦੀ ਛੋਟੀ ਬੇਟੀ ਅਤੇ ਭਾਜਪਾ ਆਗੂ ਬਬੀਤਾ ਫੋਗਾਟ ਵੀ ਇਸ ਲੜਾਈ ਵਿੱਚ ਨਾਲ ਹੈ।
ਇਹ ਵੀ ਪੜ੍ਹੋ : Punjab Crime news: ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ