PSEB Practical Exam New Date: 27 ਅਪ੍ਰੈਲ ਨੂੰ ਪੰਜਾਬ ਵਿੱਚ ਛੁੱਟੀ ਹੋਣ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਦਿਨ ਲਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਦੀ ਤਾਰੀਕ ਵਿੱਚ ਬਦਲਾਅ ਕੀਤਾ ਹੈ।
Trending Photos
PSEB Practical Exam New Date: ਸਿਆਸਤ ਦਾ ਬਾਬਾ ਬੋਹੜ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਵੀਰਵਾਰ ਨੂੰ ਛੁੱਟੀ ਹੋਣ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਦਿਨ ਲਏ ਜਾਣ ਵਾਲੇ ਪ੍ਰਯੋਗੀ ਵਿਸ਼ੇ ਦੇ ਪੇਪਰ ਦੀ ਤਰੀਕ ਵਿੱਚ ਬਦਲਾਅ ਕੀਤਾ ਹੈ। ਬੋਰਡ ਅਧਿਕਾਰੀਆਂ ਨੇ ਵੇਰਵੇ ਸਾਂਝੇ ਕੀਤੇ ਹਨ ਕਿ 27 ਅਪ੍ਰੈਲ ਨੂੰ ਕਰਵਾਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਹੁਣ 2 ਮਈ ਪਹਿਲਾਂ ਵਾਲੇ ਸਮੇਂ ਅਨੁਸਾਰ ਤੈਅ ਕੀਤੇ ਪ੍ਰੀਖਿਆ ਕੇਂਦਰਾਂ ਉਪਰ ਹੀ ਕਰਵਾਈ ਜਾਵੇਗੀ।
ਅਧਿਕਾਰੀਆਂ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਉਚੇਚੇ ਤੌਰ ’ਤੇ ਇਹ ਹਦਾਇਤ ਵੀ ਕੀਤੀ ਹੈ ਕਿ ਇਸ ਤਬਦੀਲੀ ਸਬੰਧੀ ਪ੍ਰੀਖਿਆਰਥੀਆਂ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਪ੍ਰੀਖਿਆ ਤੋਂ ਵਾਂਝਾ ਨਾ ਰਹਿ ਜਾਵੇ। ਅਧਿਕਾਰੀਆਂ ਨੇ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਦਿਆਰਥੀ ਇਹ ਪ੍ਰੀਖਿਆ ਦੇਣ ਤੋਂ ਵਾਂਝਾ ਨੇ ਰਹੇ।
ਇਹ ਵੀ ਪੜ੍ਹੋ : Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ
ਕਾਬਿਲੇਗੌਰ ਹੈ ਕਿ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਸ਼ੋਕ ਵਜੋਂ ਪੰਜਾਬ ਸਰਕਾਰ ਨੇ 27 ਅਪ੍ਰੈਲ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਦੋ ਦਿਨ ਦੇ ਸੋਗ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਆਖਰੀ ਅਲਵਿਦਾ ਕਹੀ। ਬਾਦਲ ਪਰਿਵਾਰ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਕਿੰਨੂ ਦਾ ਬਾਗ ਕੱਟਿਆ ਹੈ ਜਿੱਥੇ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋਏ। ਸਾਬਕਾ ਉਪ ਮੁੱਖ ਮੰਤਰੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖਾ ਨੂੰ ਅੱਗ ਵਿਖਾਈ।
ਇਹ ਵੀ ਪੜ੍ਹੋ : Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!