ICC ODI World Cup Semifinal: ਭਾਰਤ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਅਜੇਤੂ ਰਿਹਾ ਹੈ। ਹੁਣ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਭਾਰਤੀ ਟੀਮ ਦਾ ਸਾਹਮਣਾ ਬੁੱਧਵਾਰ ਨੂੰ ਨਿਊਜ਼ੀਲੈਂਡ (NZ) ਨਾਲ ਹੋਵੇਗਾ।
Trending Photos
ICC ODI World Cup Semifinal: ਭਾਰਤ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਅਜੇਤੂ ਰਿਹਾ ਹੈ। ਹੁਣ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਭਾਰਤੀ ਟੀਮ ਦਾ ਸਾਹਮਣਾ ਬੁੱਧਵਾਰ ਨੂੰ ਨਿਊਜ਼ੀਲੈਂਡ (NZ) ਨਾਲ ਹੋਵੇਗਾ। ਇਸ ਮੈਚ 'ਚ ਦੋਵਾਂ ਟੀਮਾਂ ਵਿਚਾਲੇ ਸਖਤ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਭਾਰਤੀ ਟੀਮ ਅੰਕ ਸੂਚੀ 'ਚ ਸਿਖਰ 'ਤੇ ਰਹਿ ਕੇ ਸੈਮੀਫਾਈਨਲ 'ਚ ਪਹੁੰਚ ਗਈ ਹੈ, ਜਦਕਿ ਨਿਊਜ਼ੀਲੈਂਡ ਨੇ ਚੌਥੇ ਸਥਾਨ 'ਤੇ ਰਹਿ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ।
ਹਾਲਾਂਕਿ ਇਸ ਮੈਚ 'ਚ ਨਿਊਜ਼ੀਲੈਂਡ ਦੀ ਟੀਮ ਦਾ ਮਨੋਬਲ ਉੱਚਾ ਰਹੇਗਾ, ਕਿਉਂਕਿ ਆਈਸੀਸੀ ਟੂਰਨਾਮੈਂਟਾਂ 'ਚ ਭਾਰਤ ਖਿਲਾਫ਼ ਉਸ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। 2003 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਨੇ ਆਈਸੀਸੀ ਟੂਰਨਾਮੈਂਟਾਂ ਵਿੱਚ ਨਿਊਜ਼ੀਲੈਂਡ ਖਿਲਾਫ ਸੱਤ ਮੈਚ ਖੇਡੇ ਹਨ। ਇਨ੍ਹਾਂ ਵਿੱਚੋਂ ਪੰਜ ਮੈਚ ਕੀਵੀ ਟੀਮ ਨੇ ਜਿੱਤੇ। ਜਦਕਿ ਭਾਰਤ ਨੇ ਸਿਰਫ਼ ਇੱਕ ਮੈਚ ਜਿੱਤਿਆ ਹੈ। 2019 ODI ਵਿਸ਼ਵ ਕੱਪ ਵਿੱਚ ਗਰੁੱਪ ਪੜਾਅ ਦਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਇਹ ਉਹੀ ਨਿਊਜ਼ੀਲੈਂਡ ਹੈ ਜਿਸ ਨੇ 2019 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਭਾਰਤ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਸੁਪਨਾ ਤੋੜ ਦਿੱਤਾ ਸੀ। ਟੀਮ ਇੰਡੀਆ ਉਸ ਹਾਰ ਦਾ ਵੀ ਬਦਲਾ ਲੈਣਾ ਚਾਹੇਗੀ। ਨਿਊਜ਼ੀਲੈਂਡ ਦੀ ਟੀਮ ਨੂੰ ਪਿਛਲੇ ਕੁਝ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਬਾਵਜੂਦ ਇਹ ਟੀਮ ਕਿਸੇ ਨੂੰ ਵੀ ਹਰਾਉਣ ਦੀ ਸਮਰੱਥਾ ਰੱਖਦੀ ਹੈ।
ਭਾਰਤ ਤੇ ਨਿਊਜ਼ੀਲੈਂਡ ਆਈਸੀਸੀ ਟੂਰਨਾਮੈਂਟ 'ਚ 15 ਵਾਰ ਹੋਏ ਆਹਮੋ-ਸਾਹਮਣੇ
ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ 15 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ਵਿੱਚ ਆਈਸੀਸੀ ਟੂਰਨਾਮੈਂਟਾਂ ਜਿਵੇਂ ਕਿ ਵਨਡੇ ਵਿਸ਼ਵ ਕੱਪ, ਟੀ-20 ਵਿਸ਼ਵ ਕੱਪ, ਚੈਂਪੀਅਨਜ਼ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਸ਼ਾਮਲ ਹਨ। ਇਨ੍ਹਾਂ 'ਚੋਂ ਭਾਰਤ ਨੇ ਸਿਰਫ਼ ਚਾਰ ਮੈਚ ਜਿੱਤੇ ਹਨ ਜਦਕਿ ਨਿਊਜ਼ੀਲੈਂਡ ਨੇ 10 ਜਿੱਤੇ ਹਨ। ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਟੀਮ ਇੰਡੀਆ ਨੇ 1987 ਦੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ ਦੋ ਵਾਰ ਹਰਾਇਆ ਸੀ।
ਇਸ ਤੋਂ ਬਾਅਦ 2003 ਦੇ ਵਿਸ਼ਵ ਕੱਪ ਵਿੱਚ ਸੱਤ ਵਿਕਟਾਂ ਨਾਲ ਹਾਰ ਗਈ ਸੀ। ਇਸ ਤੋਂ ਬਾਅਦ ਟੀਮ ਇੰਡੀਆ 20 ਸਾਲਾਂ ਤੱਕ ਕਿਸੇ ਵੀ ਆਈਸੀਸੀ ਟੂਰਨਾਮੈਂਟ ਵਿੱਚ ਨਿਊਜ਼ੀਲੈਂਡ ਨੂੰ ਜਿੱਤਣ ਵਿੱਚ ਅਸਫਲ ਰਹੀ। ਇਸ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਭਾਰਤ ਨੇ ਚਾਰ ਵਿਕਟਾਂ ਨਾਲ ਜਿੱਤ ਦਰਜ ਕਰਕੇ ਹਾਰ ਦੀ ਦੋ ਦਹਾਕਿਆਂ ਲੰਬੀ ਲੜੀ ਨੂੰ ਖ਼ਤਮ ਕਰ ਦਿੱਤਾ।
ਇਹ ਵੀ ਪੜ੍ਹੋ : Happy Children Day 2023: ਹਰ ਸਾਲ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ