Asia Cup Final 2023: ਏਸ਼ੀਆ ਕੱਪ 'ਚ ਭਾਰਤ ਨੇ ਸ੍ਰੀਲੰਕਾ 'ਤੇ ਇਤਿਹਾਸਕ ਜਿੱਤ ਕੀਤੀ ਹਾਸਲ
Advertisement
Article Detail0/zeephh/zeephh1875889

Asia Cup Final 2023: ਏਸ਼ੀਆ ਕੱਪ 'ਚ ਭਾਰਤ ਨੇ ਸ੍ਰੀਲੰਕਾ 'ਤੇ ਇਤਿਹਾਸਕ ਜਿੱਤ ਕੀਤੀ ਹਾਸਲ

Asia Cup Final 2023: ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਏਸ਼ੀਆ ਕੱਪ ਦਾ ਫਾਈਨਲ ਵਿੱਚ ਭਾਰਤ ਨੇ ਸ੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਉਤੇ ਕਬਜ਼ਾ ਕਰ ਲਿਆ ਹੈ।

Asia Cup Final 2023: ਏਸ਼ੀਆ ਕੱਪ 'ਚ ਭਾਰਤ ਨੇ ਸ੍ਰੀਲੰਕਾ 'ਤੇ ਇਤਿਹਾਸਕ ਜਿੱਤ ਕੀਤੀ ਹਾਸਲ

Asia Cup Final 2023: ਭਾਰਤ ਦੀ ਕ੍ਰਿਕਟ ਟੀਮ ਨੇ 8ਵਾਂ ਏਸ਼ੀਆ ਕੱਪ ਖਿਤਾਬ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਇੱਕ ਰੋਜ਼ਾ ਮੈਚ ਵਿੱਚ ਭਾਰਤ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2001 'ਚ ਕੀਨੀਆ ਨੂੰ 231 ਗੇਂਦਾਂ ਨਾਲ ਹਰਾਇਆ ਸੀ। 50 ਓਵਰਾਂ ਦੇ ਵਨਡੇ ਵਿੱਚ ਸਭ ਤੋਂ ਤੇਜ਼ ਜਿੱਤ ਦਾ ਰਿਕਾਰਡ ਸ਼੍ਰੀਲੰਕਾ ਦੇ ਨਾਮ ਹੈ। ਸ਼੍ਰੀਲੰਕਾ ਦੀ ਟੀਮ ਨੇ 2001 ਵਿੱਚ ਜ਼ਿੰਬਾਬਵੇ ਨੂੰ 274 ਗੇਂਦਾਂ ਬਾਕੀ ਰਹਿੰਦਿਆਂ ਹਰਾਇਆ ਸੀ। ਹਾਲਾਂਕਿ ਕੁੱਲ ਮਿਲਾ ਕੇ ਰਿਕਾਰਡ ਇੰਗਲੈਂਡ ਦੇ ਨਾਂ ਹੈ। 1979 ਵਿੱਚ ਇੰਗਲੈਂਡ ਦੀ ਟੀਮ ਨੇ ਕੈਨੇਡਾ ਨੂੰ 60 ਓਵਰਾਂ ਦੇ ਮੈਚ ਵਿੱਚ 277 ਗੇਂਦਾਂ ਬਾਕੀ ਰਹਿੰਦਿਆਂ ਹਰਾਇਆ ਸੀ।

ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ ਵਿੱਚ ਖੇਡੇ ਜਾ ਰਹੇ ਏਸ਼ੀਆ ਕੱਪ ਦੇ ਫਾਈਨਲ 'ਚ ਸ਼੍ਰੀਲੰਕਾ ਨੇ ਭਾਰਤ ਨੂੰ 51 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 6.1 ਓਵਰਾਂ ਵਿੱਚ ਹਾਸਲ ਕਰ ਲਿਆ ਹੈ। ਭਾਰਤ ਦੇ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਹ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ।

ਸ਼ੁਭਮਨ ਗਿੱਲ ਤੇ ਈਸ਼ਾਨ ਕਿਸ਼ਨ ਓਪਨਿੰਗ ਕਰਨ ਲਈ ਉਤਰੇ ਸਨ, ਜਿਨ੍ਹਾਂ ਨੇ ਸ੍ਰੀਲੰਕਾ ਦੇ ਗੇਂਦਬਾਜ਼ਾਂ ਦਾ ਖੂਬ ਕੁਟਾਪਾ ਚਾੜਿਆ। ਸ਼ੁਭਮਨ ਗਿੱਲ ਨੇ 27 ਦੌੜਾਂ ਬਣਾਈਆਂ ਜਦਕਿ ਇਸ਼ਾਨ ਕਿਸ਼ਨ ਨੇ 23 ਦੌੜਾਂ ਬਣਾਈਆਂ ਤੇ ਦੋਵੇਂ ਨਾਬਾਦ ਰਹੇ। 

ਏਸ਼ੀਆ ਕੱਪ ਦੇ ਫਾਈਨਲ 'ਚ ਭਾਰਤ ਨੇ ਸ਼੍ਰੀਲੰਕਾ ਨੂੰ 50 ਦੌੜਾਂ 'ਤੇ ਆਲ ਆਊਟ ਕਰ ਦਿੱਤਾ ਹੈ। ਇਹ ਭਾਰਤ ਖਿਲਾਫ ਕਿਸੇ ਵੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਗੇਂਦਬਾਜ਼ਾਂ ਨੇ 15.2 ਓਵਰਾਂ 'ਚ ਸ਼੍ਰੀਲੰਕਾਈ ਬੱਲੇਬਾਜ਼ਾਂ ਨੂੰ ਪੈਵੇਲੀਅਨ ਵਾਪਸ ਭੇਜ ਦਿੱਤਾ। ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ, ਜਦਕਿ ਹਾਰਦਿਕ ਪਾਂਡਿਆ ਨੇ 3 ਵਿਕਟਾਂ ਲਈਆਂ। ਇੱਕ ਕਾਮਯਾਬੀ ਜਸਪ੍ਰੀਤ ਬੁਮਰਾਹ ਨੂੰ ਮਿਲੀ।

ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਕੇ ਬੱਲੇਬਾਜ਼ੀ ਪਹਿਲਾਂ ਕਰਨ ਦਾ ਫੈਸਲਾ ਕੀਤਾ ਪਰ ਸ਼੍ਰੀਲੰਕਾ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ 6 ਵਿਕਟਾਂ ਹਾਸਲ ਕੀਤੀਆਂ ਜਦਕਿ ਹਾਰਦਿਕ ਪਾਂਡਿਆ ਨੇ 3 ਵਿਕਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਨੇ ਇੱਕ ਵਿਕਟ ਹਾਸਲ ਕੀਤੀ ਹੈ। ਸਿਰਾਜ ਨੇ ਚੌਥੇ ਓਵਰ ਵਿੱਚ 4 ਵਿਕਟਾਂ ਲਈਆਂ। ਉਸ ਨੇ ਚਰਿਥ ਅਸਾਲੰਕਾ, ਸਦਾਰਾ ਸਮਰਾਵਿਕਰਮਾ, ਪਥੁਮ ਨਿਸਾਂਕਾ ਅਤੇ ਦਾਸੁਨ ਸ਼ਨਾਕਾ ਨੂੰ ਆਊਟ ਕਰ ਦਿੱਤਾ।

ਦੋਵੇਂ ਟੀਮਾਂ ਇਕ-ਇਕ ਬਦਲਾਅ ਨਾਲ ਮੈਦਾਨ ਵਿੱਚ ਉਤਰੀਆਂ। ਫਾਈਨਲ ਮੈਚ ਲਈ ਦੋਵਾਂ ਟੀਮਾਂ ਵਿਚ ਇੱਕ-ਇੱਕ ਬਦਲਾਅ ਕੀਤਾ ਗਿਆ ਹੈ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਜ਼ਖਮੀ ਮਹਿਸ਼ ਤੀਕਸ਼ਾਨਾ ਦੀ ਜਗ੍ਹਾ ਦੁਸ਼ਨ ਹੇਮੰਥ ਨੂੰ ਖੇਡਿਆ ਹੈ, ਜਦਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸੱਟ ਕਾਰਨ ਬਾਹਰ ਹੋਏ ਅਕਸ਼ਰ ਪਟੇਲ ਦੀ ਜਗ੍ਹਾ ਵਾਸ਼ਿੰਗਟਨ ਸੁੰਦਰ ਨੂੰ ਮੌਕਾ ਦਿੱਤਾ ਹੈ।

ਦੋਵਾਂ ਟੀਮਾਂ ਦਾ ਪਲੇਇੰਗ-11

ਸ੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕੇਟੀਆ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨਿਥ ਵੇਲਾਜ, ਦੁਸ਼ਨ ਹੇਮੰਥ, ਮੈਥਿਸ਼ ਪਥੀਰਾਨਾ ਅਤੇ ਕਾਸੁਨ ਰਜਿਥਾ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।

ਇਹ ਵੀ ਪੜ੍ਹੋ : Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ

Trending news