Champions Trophy ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Advertisement
Article Detail0/zeephh/zeephh2606655

Champions Trophy ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Champions Trophy 2025: ਚੈਂਪੀਅਨਜ਼ ਟਰਾਫੀ 2025 ਵਿੱਚ ਭਾਰਤ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ ਜਦੋਂ ਕਿ 23 ਤਰੀਕ ਨੂੰ ਭਾਰਤ ਪਾਕਿਸਤਾਨ ਨਾਲ ਖੇਡੇਗਾ ਜਦੋਂ ਕਿ ਆਖਰੀ ਗਰੁੱਪ ਮੈਚ ਵਿੱਚ ਭਾਰਤ 2 ਮਾਰਚ ਨੂੰ ਨਿਊਜ਼ੀਲੈਂਡ ਨਾਲ ਖੇਡੇਗਾ। 

 Champions Trophy ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Champions Trophy India squad 2025: ਚੈਂਪੀਅਨਜ਼ ਟਰਾਫੀ 2025 ਅਤੇ ਇੰਗਲੈਂਡ ਵਿਰੁੱਧ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਚੋਣਕਾਰ ਅਜੀਤ ਅਗਰਕਰ ਵਿਚਕਾਰ ਲੰਬੀ ਮੀਟਿੰਗ ਤੋਂ ਬਾਅਦ, ਇੱਕ ਪ੍ਰੈਸ ਕਾਨਫਰੰਸ ਰਾਹੀਂ ਭਾਰਤੀ ਟੀਮ ਦੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਚੈਂਪੀਅਨਜ਼ ਟਰਾਫੀ ਦਾ ਆਗਾਜ਼ 19 ਫਰਵਰੀ ਤੋਂ ਹੋ ਰਿਹਾ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥ ਹੀ ਹੋਵੇਗੀ। ਜਦਕਿ ਸ਼ੁਭਮਨ ਗਿੱਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇੱਕ ਹੋਰ ਪੰਜਾਬੀ ਅਰਸ਼ਦੀਪ ਸਿੰਘ ਦੀ ਵੀ ਸਕੁਐਡ 'ਚ ਐਂਟਰੀ ਹੋ ਗਈ ਹੈ। ਦੂਜੇ ਪਾਸੇ ਸੰਜੂ ਸੈਮਸਨ ਤੇ ਸ਼ਾਨਦਾਰ ਫਾਰਮ 'ਚ ਚੱਲ ਰਹੇ ਕਰੁਣ ਨਾਇਰ ਟੀਮ 'ਚ ਸ਼ਾਮਲ ਨਹੀਂ ਕੀਤੇ ਗਏ ਹਨ। ਰਿਸ਼ਭ ਪੰਤ ਨੂੰ ਵੀ ਵਿਕਟਕੀਪਰ ਵਜੋਂ ਸੰਜੂ ਸੈਮਸਨ 'ਤੇ ਤਰਜੀਹ ਦਿੱਤੀ ਗਈ ਹੈ। 

ਚੈਂਪੀਅਨਜ਼ ਟਰਾਫੀ ਲਈ ਭਾਰਤੀ ਕ੍ਰਿਕਟ ਟੀਮ :

ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ ਕਪਤਾਨ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਅਰਸ਼ਦੀਪ, ਯਸ਼ਸਵੀ ਜਾਇਸਵਾਲ, ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ।

ਇੰਗਲੈਂਡ ਵਿਰੁੱਧ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ੰਮੀ, ਅਰਸ਼ਦੀਪ ਸਿੰਘ, ਯਸ਼ਸਵੀ ਜਾਇਸਵਾਲ, ਰਿਸ਼ਭ ਪੰਤ, ਰਵਿੰਦਰ ਜਡੇਜਾ।

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਗਰੁੱਪ ਮੈਚ

ਚੈਂਪੀਅਨਜ਼ ਟਰਾਫੀ 2025 ਵਿੱਚ ਭਾਰਤ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ ਜਦੋਂ ਕਿ 23 ਤਰੀਕ ਨੂੰ ਭਾਰਤ ਪਾਕਿਸਤਾਨ ਨਾਲ ਖੇਡੇਗਾ ਜਦੋਂ ਕਿ ਆਖਰੀ ਗਰੁੱਪ ਮੈਚ ਵਿੱਚ ਭਾਰਤ 2 ਮਾਰਚ ਨੂੰ ਨਿਊਜ਼ੀਲੈਂਡ ਨਾਲ ਖੇਡੇਗਾ। ਭਾਰਤ ਇੰਗਲੈਂਡ ਵਿਰੁੱਧ ਆਪਣਾ ਪਹਿਲਾ ਵਨਡੇ 6 ਫਰਵਰੀ ਨੂੰ, ਦੂਜਾ ਵਨਡੇ 9 ਫਰਵਰੀ ਨੂੰ ਅਤੇ ਤੀਜਾ ਵਨਡੇ 12 ਫਰਵਰੀ ਨੂੰ ਖੇਡੇਗਾ। ਭਾਰਤ ਚੈਂਪੀਅਨਜ਼ ਟਰਾਫੀ ਦੇ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗਾ। ਭਾਰਤ ਨੂੰ ਬੰਗਲਾਦੇਸ਼, ਪਾਕਿਸਤਾਨ ਅਤੇ ਨਿਊਜ਼ੀਲੈਂਡ ਨਾਲ ਗਰੁੱਪ ਵਿੱਚ ਰੱਖਿਆ ਗਿਆ ਹੈ।

Trending news