Punjab News: ਪੰਜ ਸਾਲਾਂ ਦਰਮਿਆਨ ਨਕਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਉਤੇ ਪੰਜਾਬ ਸਰਕਾਰ ਸਨਮਾਨਿਤ ਕਰੇਗੀ।
Trending Photos
Punjab News: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਕਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ 2017 ਤੋਂ ਹੁਣ ਤੱਕ ਦੇ ਨਕਦ ਇਨਾਮ ਰਾਸ਼ੀ ਨਾਲ ਸਨਮਾਨ ਤੋਂ ਵਾਂਝੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਤੋਂ ਬਠਿੰਡਾ ਵਿਖੇ ਸ਼ੁਰੂ ਹੋ ਰਹੇ 'ਖੇਡਾਂ ਵਤਨ ਪੰਜਾਬ ਦੀਆ' ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਦੌਰਾਨ ਅਜਿਹੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣਗੇ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਪਿਛਲੇ ਪੰਜ ਸਾਲਾਂ ਤੋਂ ਤਗਮੇ ਜਿੱਤਣ ਦੇ ਬਾਵਜੂਦ ਨਕਦ ਇਨਾਮੀ ਰਾਸ਼ੀ ਨਹੀਂ ਮਿਲੀ ਹੈ। ਖੇਡ ਵਿਭਾਗ ਨੇ 2017 ਤੋਂ ਹੁਣ ਤੱਕ 1807 ਅਜਿਹੇ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 5,94,45,400 ਰੁਪਏ (5.94 ਕਰੋੜ) ਹੈ। ਇਨ੍ਹਾਂ ਖਿਡਾਰੀਆਂ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ
ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤੇ ਗਏ 1807 ਖਿਡਾਰੀਆਂ ਦਾ ਵੇਰਵਾ ਜਾਰੀ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ 2017-18 ਵਿੱਚ 997 ਖਿਡਾਰੀਆਂ ਨੂੰ 1.58 ਕਰੋੜ, 2018-19 ਵਿੱਚ 135 ਖਿਡਾਰੀਆਂ ਨੂੰ 47.96 ਲੱਖ, 2019-20 ਵਿੱਚ 287 ਖਿਡਾਰੀਆਂ ਨੂੰ 19755 ਲੱਖ ਰੁਪਏ ਮਿਲੇ ਹਨ। 2020-21 ਦੇ 51 ਖਿਡਾਰੀਆਂ ਨੂੰ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ