Harpreet Brar Engagement: ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਹਰਪ੍ਰੀਤ ਬਰਾੜ ਨੇ ਕਰਵਾਈ ਮੰਗਣੀ
Harpreet Brar Engagement: ਪੰਜਾਬ ਕਿੰਗਜ਼ ਦੇ ਖਿਡਾਰੀ ਹਰਪ੍ਰੀਤ ਸਿੰਘ ਬਰਾੜ ਨੇ ਮੌਲੀ ਸੰਧੂ ਨਾਲ ਮੰਗਣੀ ਕਰਵਾ ਲਈ ਹੈ। ਬਰਾੜ ਨੇ ਇੰਸਟ੍ਰਾਗ੍ਰਾਮ ਉਤੇ ਆਪਣੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
Trending Photos
)
Harpreet Brar Engagement: ਇੰਡੀਅਨ ਪ੍ਰੀਮੀਅਰ ਲੀਗ ਦੀ ਫ੍ਰਚਾਂਇਜ਼ੀ ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਹਰਪ੍ਰੀਤ ਬਰਾੜ ਨੇ ਮੰਗਣੀ ਕਰਵਾ ਲਈ ਹੈ। ਹਰਪ੍ਰੀਤ ਬਰਾੜ ਦੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਹਰਪ੍ਰੀਤ ਬਰਾੜ ਆਪਣੀ ਮੰਗੇਤਰ ਦੇ ਨਾਲ ਨਜ਼ਰ ਆ ਰਹੇ ਹਨ।
ਪੰਜਾਬ ਕਿੰਗਜ਼ ਦੇ ਗੇਂਦਬਾਜ਼ ਹਰਪ੍ਰੀਤ ਬਰਾੜ ਦੀ ਹੋਣ ਵਾਲੀ ਪਤਨੀ ਦਾ ਨਾਮ ਮੌਲੀ ਸੰਧੂ ਹੈ ਤੇ ਉਹ ਪੇਸ਼ੇ ਤੋਂ ਡਾਕਟਰ ਹੈ। ਕ੍ਰਿਕਟਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਆਪਣੀ ਮੰਗੇਤਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਬਰਾੜ ਨੇ ਲਿਖਿਆ ‘ਨੀ ਤੂੰ ਜੱਟ ਦੀ ਪਸੰਦ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉਪਰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਇਸ ਜੋੜੀ ਨੂੰ ਵਧਾਈ ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਕਈ ਵੀਡੀਓਜ਼ ਤੇ ਤਸਵੀਰਾਂ ਦੋਸਤਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਵੀ ਉਨ੍ਹਾਂ ਨੇ ਸ਼ਿਖਰ ਧਵਨ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ, ਜਿਸ ਵਿੱਚ ਸ਼ਿਖਰ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਸਨ।
ਕਾਬਿਲੇਗੌਰ ਹੈ ਕਿ ਹਰਪ੍ਰੀਤ ਬਰਾੜ ਨੇ ਆਈਪੀਐਲ 'ਚ ਕਾਫੀ ਵਧੀਆ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ : Beadbi In Amritsar: ਅੰਮ੍ਰਿਤਸਰ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਜਾਂਚ ਸ਼ੁਰੂ
ਉਹ ਤੇਜ਼ ਗੇਂਦਬਾਜ਼ ਹੈ। ਪਰ ਉਸ ਦੀ ਵਧੀਆ ਪਰਫਾਰਮੈਂਸ ਦਾ ਟੀਮ ਨੂੰ ਕੋਈ ਖਾਸ ਫਾਇਦਾ ਨਹੀਂ ਹੋਇਆਂ। ਇਸ ਦੇ ਨਾਲ ਨਾਲ ਹਰਪ੍ਰੀਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦਾ ਹੈ। ਉਹ ਆਪਣੇ ਨਾਲ ਜੁੜੀ ਹਰ ਪੋਸਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦਾ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ ਡੇਢ ਲੱਖ ਫਾਲੋਅਰਜ਼ ਹਨ। ਤੇਜ਼ ਗੇਂਦਬਾਜ਼ ਨੇ ਆਈਪੀਐਲ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਨੇ ਆਈਪੀਐਲ 'ਚ ਉਸ ਨੇ ਕਈ ਦਿੱਗਜ ਖਿਡਾਰੀਆਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਇੱਥੋਂ ਤੱਕ ਕਿ ਵਿਰਾਟ ਕੋਹਲੀ ਵੀ ਬਰਾੜ ਦੀ ਗੇਂਦਬਾਜ਼ੀ ਨਾਲ ਕਲੀਨ ਬੋਲਡ ਹੋ ਚੁੱਕੇ ਹਨ।
ਇਹ ਵੀ ਪੜ੍ਹੋ : Master Saleem News: ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਈਕਲਾਂ ਸਮੇਤ ਗ੍ਰਿਫ਼ਤਾਰ
More Stories