Sri Akal Takht Sahib News : ਅਜਨਾਲਾ ਝੜਪ ਮਗਰੋਂ ਧਰਨਿਆਂ-ਮੁਜ਼ਾਹਰਿਆਂ ਤੇ ਕਬਜ਼ੇ ਵਾਲੀਆਂ ਥਾਵਾਂ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨੂੰ ਲੈ ਕੇ ਲੋਕਾਂ ਦੇ ਅਲੱਗ-ਅਲੱਗ ਨਜ਼ਰੀਏ ਸਾਹਮਣੇ ਆਏ ਸਨ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੁੱਦੇ ਨੂੰ ਲੈ ਕੇ ਇੱਕ ਸਬ ਕਮੇਟੀ ਬਣਾਈ ਗਈ ਸੀ। ਜਿਸ ਨੂੰ 15 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਸਨ।
Trending Photos
Sri Akal Takht Sahib News : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨਿਆਂ-ਮੁਜ਼ਾਹਰਿਆਂ ਤੇ ਕਬਜ਼ੇ ਵਾਲੀਆਂ ਥਾਵਾਂ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 17 ਮੈਂਬਰੀ ਸਬ-ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪੀ।
ਇਹ ਜਾਣਕਾਰੀ 17 ਮੈਂਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ ਵਿਚ ਸ਼ਾਮਿਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਕਰਨ ਤੋਂ ਬਾਅਦ ਧਰਨਿਆਂ-ਮੁਜ਼ਾਹਰਿਆਂ, ਕਬਜ਼ਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਤੇ ਨਿੱਜੀ ਹਿੱਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਕੋਈ ਆਦੇਸ਼ ਜਾਰੀ ਕਰਨਗੇ।
ਇਹ ਵੀ ਪੜ੍ਹੋ : Punjab Government: ਗੰਨ ਕਲਚਰ ਖਿਲਾਫ਼ ਐਕਸ਼ਨ ਮੋਡ 'ਚ ਮਾਨ ਸਰਕਾਰ, 813 ਆਰਮਜ਼ ਲਾਇਸੈਂਸ ਕੀਤੇ ਰੱਦ
ਗੌਰਤਲਬ ਹੈ ਕਿ ਅਜਨਾਲਾ ਝੜਪ ਮਗਰੋਂ ਧਰਨਿਆਂ ਵਾਲੀਆਂ ਥਾਵਾਂ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਵਿਚਾਰ ਹੋ ਗਏ ਸਨ। ਇਸ ਤੋਂ ਬਾਅਦ ਇਹ ਸਬ ਕਮੇਟੀ ਬਣਾਈ ਗਈ ਸੀ। ਕਾਬਿਲੇਗੌਰ ਹੈ ਕਿ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 17 ਮੈਂਬਰੀ ਸਬ-ਕਮੇਟੀ ਦੀ ਸੋਮਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿਚ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ 'ਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਭੇਜ ਦਿੱਤੀ ਸੀ।
ਇਹ ਵੀ ਪੜ੍ਹੋ : PM Modi Security Breach: ਪੰਜਾਬ 'ਚ PM ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ