CM Bhagwant mann News: ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ, ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ
Advertisement
Article Detail0/zeephh/zeephh1619939

CM Bhagwant mann News: ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ, ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ

CM Bhagwant mann News: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ ਵਿੱਢੀ ਮੁਹਿੰਮ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਸੀਐਮ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।

CM Bhagwant mann News: ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ, ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ

CM Bhagwant mann News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਵਿੱਢੀ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਨੇ ਇਸ ਪੂਰੇ ਆਪ੍ਰੇਸ਼ਨ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਵਾਂਗੇ। ਲੋਕਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਅਮਨ-ਸ਼ਾਂਤੀ ਚਾਹੁੰਦੇ ਹਨ।

ਪੰਜਾਬ ਦੀ ਅਮਨ-ਸ਼ਾਂਤੀ ਖ਼ਿਲਾਫ਼ ਕੋਈ ਕੁਝ ਸੋਚੇਗਾ ਵੀ ਤਾਂ ਅਸੀਂ ਉਸ ਦੇ ਮਕਸਦ ਪੂਰੇ ਨਹੀਂ ਹੋਣ ਦਵਾਂਗੇ। ਸੀਐਮ ਮਾਨ ਨੇ ਕਿਹਾ ਕਿ ਦੇਸ਼ ਵਿਰੁੱਧ ਕੋਈ ਵੀ ਤਾਕਤ ਪੰਜਾਬ ਵਿੱਚ ਪਨਪ ਰਹੀ ਹੋਵੇ, ਅਸੀਂ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਕੁਝ ਲੋਕ ਨਫਰਤ ਫੈਲਾਉਣ ਦੀ ਗੱਲ ਕਰ ਰਹੇ ਸਨ, ਉਨ੍ਹਾਂ ਨੂੰ ਫੜ੍ਹ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਭੰਗ ਕਰ ਰਹੇ ਸਨ ਤੇ ਫ਼ਿਰਕੂ ਨਫ਼ਰਤ ਫੈਲਾ ਰਹੇ ਸੀ, ਜੋ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦਾ ਜ਼ਿਕਰ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਲਹਿਰਾਉਂਦੀਆਂ ਫਸਲਾਂ, ਸੂਰਬੀਰ ਯੋਧੇ, ਨੱਚਦੇ-ਟੱਪਦੇ ਲੋਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਚੇਤਾ ਆਉਂਦਾ ਹੈ ਪਰ ਜੇਕਰ ਪੰਜਾਬ ਦੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ , ਪੰਜਾਬੀਆਂ ਨੇ ਉਨ੍ਹਾਂ ਦਾ ਮੂੰਹਤੋੜਵਾਂ ਜਵਾਬ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਲਈ ਪਹਿਲ ਕਿਤਾਬਾਂ ਤੇ ਲੈਪਟਾਪ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਦਾ ਧੰਨਵਾਦ ਕਰਦਾ ਹੈ ਜਿੰਨਾਂ ਨੇ ਇਸ ਆਪਰੇਸ਼ਨ ਦੌਰਾਨ ਸਾਡਾ ਸਾਥ ਦਿੱਤਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ।  ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੀ ਸਰਹੱਦ ਉਤੇ ਪੰਜਾਬੀ ਭਰਾ ਖੜ੍ਹੇ ਹਨ ਤਾਂ ਕਿ ਦੇਸ਼ ਵਿੱਚ ਸ਼ਾਂਤੀ ਬਣੀ ਰਹੇ। ਵੈਸੇ ਹੀ ਆਮ ਆਦਮੀ ਪਾਰਟੀ ਵੀ ਪੰਜਾਬ ਵਿੱਚ ਕਿਸੇ ਨੂੰ ਅਰਾਜਕਤਾ ਨਹੀਂ ਫੈਲਾਉਣ ਦੇਵੇਗੀ।

ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ

ਪੰਜਾਬ ਵਿੱਚ ਜਦ ਵੀ ਕਿਸੇ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਨੇ ਉਸ ਦਾ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲੋਕਾਂ ਨੂੰ ਅਲੱਗ ਕਰਨ ਲਈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਖ਼ਿਲਾਫ਼ ਭਾਸ਼ਣ ਦਿੱਤੇ ਜਾ ਰਹੇ ਹਨ। ਉਨ੍ਹਾਂ ਨੂੰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਲੋਕਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਉਤੇ ਭਰੋਸਾ ਜਤਾਇਆ ਸੀ ਤੇ ਉਹ ਭਰੋਸਾ ਅਸੀਂ ਕਾਇਮ ਰੱਖਾਂਗੇ।

ਇਹ ਵੀ ਪੜ੍ਹੋ : Punjab Internet latest news: ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਨ੍ਹਾਂ ਜ਼ਿਲ੍ਹਿਆਂ ਵਿੱਚ ਅਜੇ ਵੀ ਬੰਦ ਰਹੇਗਾ ਇੰਟਰਨੈੱਟ

Trending news