ਪੰਜਾਬ ਦੇ ਇਤਿਹਾਸ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਕਾਫੀ ਮਹੱਤਵ ਹੈ ਅਤੇ ਇਸ ਸ਼ਹਿਰ ਨੂੰ ਗੁਰੂ ਦੀ ਨਗਰੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਥੇ ਸਥਿਤੀ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ। 16ਵੀਂ ਸਦੀ ਵਿੱਚ ਬਣਿਆ ਗੁਰਦੁਆਰਾ ਜਿਸ ਦੀਆਂ ਕੰਧਾਂ ਉਪਰ ਸੋਨਾ ਲਗਾਇਆ ਹੈ।
ਤਰਨ ਤਾਰਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਜਿਸ ਨੂੰ ਸ੍ਰੀ ਤਰਨਤਾਰਨ ਸਾਹਿਬ ਵੀ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਤਰਨਤਾਰਨ ਸਾਹਿਬ ਸ਼ਹਿਰ ਦਾ ਇਤਿਹਾਕ ਕੌਰ ਉਤੇ ਬਹੁਤ ਮਹੱਤਵ ਹੈ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਗੁਰਦੁਆਰਾ ਸਾਹਿਬ ਦੀ ਸਥਾਪਨਾ 17ਵੀਂ ਸਦੀ ਵਿੱਚ ਰੱਖੀ ਸੀ।
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਗੁਰੂ ਸ੍ਰੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਗੁਰੂ ਤੇਗ ਬਹਾਦਰ ਦੀ ਚਰਨ ਛੋਹ ਪ੍ਰਾਪਤ ਹਨ। ਨੌਵੇਂ ਪਾਤਸ਼ਾਹ ਨੇ ਇਸ ਅਸਥਾਨ ਉਤੇ 26 ਸਾਲ 9 ਮਹੀਨੇ 13 ਦਿਨ ਭਗਤੀ ਕੀਤੀ ਸੀ।
ਗੁਰਦੁਆਰਾ ਗੁਰੂ ਕਾ ਮਹਿਲ ਅੰਮ੍ਰਿਤਸਰ ਵਿਚ ਸਥਿਤ ਹੈ। ਗੁਰਦੁਆਰਾ ਗੁਰੂ ਕਾ ਮਹਿਲ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ 1573 ਵਿੱਚ ਬਣਾਇਆ ਗਿਆ ਸੀ। ਗੁਰਦੁਆਰਾ ਗੁਰੂ ਮਹਿਲ ਵਿਚ ਗੁਰੂ ਜੀ ਦਾ ਵਿਆਹ ਵੀ ਹੋਇਆ। ਗੁਰੂ ਕਾ ਮਹਿਲ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਅਟੱਲ ਰਾਏ ਜੀ ਦਾ ਜਨਮ ਅਸਥਾਨ ਵੀ ਹੈ।
ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿਚ ਕਪੂਰਥਲਾ ਸ਼ਹਿਰ ਤੋਂ 27 ਕਿਲੋਮੀਟਰ ਦੂਰ ਸੁਲਤਾਨਪੁਰ ਲੋਧੀ ਸੁਲਤਾਨਪੁਰ ਸਭ ਤੋਂ ਵੱਡਾ ਅਤੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਹੈ। ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸਿਓਂ ਵੇਈਂ ਨਦੀ ਵਹਿੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸੇ ਸਥਾਨ 'ਤੇ ਰੱਬੀ ਚਿੰਤਨ ਤੇ ਸਾਧਨਾ ਕਰਦੇ ਸਨ।
ਸਿੱਖ ਧਰਮ ਵਿੱਚ 5 ਤਖ਼ਤ ਸਾਹਿਬਾਨ ਦਾ ਬਹੁਤ ਮਹੱਤਵ ਹੈ। ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਤਲਵੰਡੀ ਸਾਬੋ ਵਿੱਚ ਸਥਿਤ ਸ਼੍ਰੀ ਦਮਦਮਾ ਸਾਹਿਬ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਹੈ। 1705 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਦੇ ਸਿੱਖ ਗ੍ਰੰਥਾਂ ਦਾ ਸੰਸਕਾਰ ਕੀਤਾ। ਇਸ ਪਵਿੱਤਰ ਸਰਜ਼ਮੀਨ ਉਤੇ ਗੁਰੂ ਗੋਬਿੰਦ ਸਿੰਘ ਜੀ ਨੇ ਕਰੀਬ ਸਵਾ ਸਾਲ ਬਿਸਰਾਮ ਕੀਤਾ ਤੇ 1706 ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨ ਬੀੜ ਤਿਆਰ ਕਰਵਾਈ। ਬੀੜ ਸਾਹਿਬ ਨੂੰ ਸੰਪੂਰਨਤਾ ਪ੍ਰਦਾਨ ਕੀਤੀ।
ਫਤਹਿਗੜ੍ਹ ਸਾਹਿਬ ਪੂਰੇ ਸ਼ਹਿਰ ਦਾ ਸਿੱਖ ਧਰਮ ਵਿੱਚ ਬਹੁਤ ਵੱਡਾ ਮਹੱਤਵ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਲਈ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸਥਾਪਿਤ ਕੀਤਾ ਗਿਆ ਹੈ। ਗੁਰੂ ਗੋਬਿੰਦ ਸਿੰਘ ਜੀ ਦੇ 2 ਬੇਟੇ ਕੰਧ ਵਿੱਚ ਚਿਣ ਦਿੱਤੇ ਗਏ ਸਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਖ਼ਾਲਸੇ ਦੀ ਸਥਾਪਨਾ ਕੀਤੀ ਸੀ। ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਮਹੱਤਵਪੂਰਨ ਗੁਰਦੁਆਰਾ ਕੇਸਗੜ੍ਹ ਸਾਹਿਬ ਹੈ। ਇਹ ਉਹੀ ਸਥਾਨ ਉਤੇ ਹੈ ਜਿਥੇ ਖਾਲਸੇ ਦਾ ਜਨਮ ਹੋਇਆ ਸੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੰਜ ਤਖਤਾਂ ਵਿਚੋਂ ਇੱਕ ਹੈ।
ਗੁਰੂ ਨਾਨਕ ਦੇਵ ਜੀ ਨੇ ਆਪਣੇ ਆਖਰੀ ਦੇ 18 ਸਾਲ ਕਰਤਾਰਪੁਰ ਵਿਖੇ ਬਿਤਾਏ ਸਨ। ਸਿੱਖਾਂ ਲਈ ਕਰਤਾਰਪੁਰ ਇੱਕ ਪਵਿੱਤਰ ਸਥਾਨ ਹੈ। ਸਿੱਖ ਵੱਡੀ ਗਿਣਤੀ ਵਿੱਚ ਹਰ ਸਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਪਾਕਿਸਤਾਨ ਜਾਂਦੇ ਹਨ।
ਬਰਨਾਲਾ ਜ਼ਿਲ੍ਹੇ ਦੇ ਕਸਬਾ ਹੰਡਿਆਇਆ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ। ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਘੋੜਾ ਇਸ ਸਥਾਨ ਉਤੇ ਰੁਕ ਗਿਆ ਸੀ ਅਤੇ ਤੰਬਾਕੂ ਦੇ ਖੇਤ ਕਾਰਨ ਘੋੜਾ ਅੱਗੇ ਨਹੀਂ ਗਿਆ ਸੀ। ਗੁਰੂ ਜੀ ਦਾ ਕਹਿਣਾ ਸੀ ' ਇਕ ਸਮਾਂ ਆਏਗਾ ਜਦੋਂ ਇਹ ਗੁਰਸਿੱਖਾਂ ਨਾਲ ਭਰਪੂਰ ਹੋਵੇਗਾ। ਗੁਰੂ ਸਾਹਿਬ ਜੀ ਨੇ ਬਖਸ਼ਿਸ਼ ਕੀਤੀ ਕਿ ਇਥੇ ਲੋਕ ਦੀਆ ਮੁਸ਼ਕਿਲਾਂ ਦਾ ਹੱਲ ਹੋਵੇਗਾ ਅਤੇ ਮਨੋਕਾਮਨਾਵਾਂ ਪੂਰੀਆਂ ਹੋਣਗੀਆਂ।
ट्रेन्डिंग फोटोज़