ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਮੇਅਰ ਦੀ ਸੀਟ ‘ਤੇ ਕੀਤਾ ਕਬਜ਼ਾ
Advertisement
Article Detail0/zeephh/zeephh2619507

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਮੇਅਰ ਦੀ ਸੀਟ ‘ਤੇ ਕੀਤਾ ਕਬਜ਼ਾ

Amritsar Mayor News: 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਕਾਂਗਰਸ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਵੀ ਮੇਅਰ ਬਣਾਉਣ ‘ਚ ਨਾਕਾਮ ਰਹੀ।

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਮੇਅਰ ਦੀ ਸੀਟ ‘ਤੇ ਕੀਤਾ ਕਬਜ਼ਾ

Amritsar Mayor News: ਆਮ ਆਦਮੀ ਪਾਰਟੀ (ਆਪ) ਦੇ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀ ਹੈ। ਦੱਸ ਦੇਈਏ ਕਿ ਮੇਅਰ ਦੀ ਚੋਣ ਹੋਣ ਮਗਰੋਂ ਕਾਂਗਰਸ ਆਗੂਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਅਰ ਬਾਰੇ ਕੋਈ ਵੋਟਿੰਗ ਨਹੀਂ ਹੋਈ ਅਤੇ ਸਿੱਧਾ ਹੀ ਮੇਅਰ ਦਾ ਨਾਂ ਐਲਾਨ ਦਿੱਤਾ ਗਿਆ।

ਇੱਥੇ ਇਹ ਵੀ ਦੱਸ ਦੇਈਏ 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਧ 40 ਕੌਂਸਲਰ ਸਨ। ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੀ ਹਮਾਇਤ ਦਾ ਵੀ ਦਾਅਵਾ ਕੀਤਾ ਸੀ। ਕਾਂਗਰਸ ਨੇ ਇੱਕ ਆਜ਼ਾਦ ਦੀ ਹਮਾਇਤ ਦਾ ਦਾਅਵਾ ਕਰਦਿਆਂ 41 ਕੌਂਸਲਰਾਂ ਦੀ ਹਮਾਇਤ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਬਣਾਉਣ 'ਚ ਨਾਕਾਮ ਰਹੀ।

ਚੋਣਾਂ ਦੌਰਾਨ ਦੋ ਕਾਂਗਰਸੀ ਨਗਰ ਕੌਂਸਲਰ ਗੈਰਹਾਜ਼ਰ ਰਹੇ, ਜਿਸ ਨਾਲ ਪਾਰਟੀ ਦੀ ਸਥਿਤੀ ਕਮਜ਼ੋਰ ਹੋ ਗਈ। ਇਸ ਤੋਂ ਇਲਾਵਾ, ਕਾਂਗਰਸ ਅਤੇ ਭਾਜਪਾ ਦੋਵੇਂ ਆਪਣੇ ਮੇਅਰ ਉਮੀਦਵਾਰਾਂ ਨੂੰ ਨਾਮਜ਼ਦ ਕਰਨ ਵਿੱਚ ਅਸਫਲ ਰਹੇ, ਜੋ ਕਿ ਤਿਆਰੀ ਅਤੇ ਅੰਦਰੂਨੀ ਤਾਲਮੇਲ ਦੀ ਘਾਟ ਨੂੰ ਉਜਾਗਰ ਕਰਦਾ ਹੈ।

ਪੰਜਾਬ ਆਪ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਉਨ੍ਹਾਂ ਦੀ ਸਾਰੀ ਟੀਮ ਨੂੰ ਅੰਮ੍ਰਿਤਸਰ ਦਾ ਨਵਾਂ ਮੇਅਰ ਬਣਨ ਉੱਥੇ ਵਧਾਈ ਦਿੱਤੀ ਹੈ।

ਸ਼ਾਨਦਾਰ ਜਿੱਤ ਤੋਂ ਬਾਅਦ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ- “ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ ‘ਤੇ ਪਹਿਲ ਦੇ ਅਧਾਰ ‘ਤੇ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ।”

ਇੱਕ ਪ੍ਰੈਸ ਕਾਨਫਰੰਸ ਵਿੱਚ ਅਮਨ ਅਰੋੜਾ ਨੇ ਕਿਹਾ, “ਅੱਜ, ‘ਆਪ’ ਨੂੰ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਾਡੀ ਟੀਮ ਅੰਮ੍ਰਿਤਸਰ ਨੂੰ ਇੱਕ ਸੁੰਦਰ ਅਤੇ ਵਿਕਸਤ ਸ਼ਹਿਰ ਵਿੱਚ ਬਦਲਣ ਲਈ ਤੁਰੰਤ ਕੰਮ ਸ਼ੁਰੂ ਕਰੇਗੀ। ਸਾਡੇ ਕਾਰਪੋਰੇਸ਼ਨ ਮੈਨੀਫੈਸਟੋ ਵਿੱਚ ਦਿੱਤੀਆਂ ਗਰੰਟੀਆਂ ਨੂੰ ਬਿਨਾਂ ਦੇਰੀ ਦੇ ਲਾਗੂ ਕੀਤਾ ਜਾਵੇਗਾ। ਅਸੀਂ ਅਕਾਲੀ ਦਲ ਦੇ ਕੌਂਸਲਰਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦੇ ਹਾਂ।”

Trending news