Sanjay Singh Arrest News: ਸ਼ਰਾਬ ਘੁਟਾਲੇ ਵਿੱਚ ਘਿਰੇ ਸੰਜੇ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ।
Trending Photos
Sanjay Singh Arrest News: ਸ਼ਰਾਬ ਘੁਟਾਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)ਨੇ ਬੁੱਧਵਾਰ ਨੂੰ ਪੁੱਛਗਿੱਛ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਸਰਕਾਰ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੀ ਜਾਂਚ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੇ ਨਾਰਥ ਐਵੇਨਿਊ ਸਥਿਤ ਰਿਹਾਇਸ਼ ਉਤੇ ਛਾਪੇ ਮਾਰੇ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਮਈ ਦੇ ਮਹੀਨੇ ਵਿੱਚ ਵੀ ਈਡੀ ਵੱਲੋਂ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਸੀ ਅਤੇ ਉਦੋਂ ਵੀ ਉਸ ਦੇ ਸਾਥੀਆਂ ਦੇ ਘਰਾਂ ਅਤੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਦੱਸ ਦੇਈਏ ਕਿ ਫਿਲਹਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ੍ਹ ਵਿੱਚ ਹਨ ਜਦਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਕਿਹਾ ਜਾ ਚੁੱਕਿਆ ਹੈ ਕਿ ਉਨ੍ਹਾਂ ਵੱਲੋਂ ਕੋਈ ਘਪਲਾ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"
ਆਮ ਆਦਮੀ ਪਾਰਟੀ ਨੇ ਇਹ ਵੀ ਕਿਹਾ ਸੀ ਕਿ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ‘ਆਪ’ ਆਗੂਆਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਾਂਚ ਏਜੰਸੀ ਨੂੰ ਕਿਸੇ ਕਿਸਮ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਦੱਸਣਯੋਗ ਹੈ ਕਿ ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੇ ਘਰ ਛਾਪੇਮਾਰੀ ਉਦੋਂ ਕੀਤੀ ਗਈ ਹੈ, ਜਦੋਂ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਸੁਣਵਾਈ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ 'ਚ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : SGPC Election News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ