Amirtsar News: ਗ੍ਰਿਫ਼ਤਾਰ ਕੀਤੇ ਗਏ ਲੋਕ ਅਪਰਾਧਿਕ ਗਿਰੋਹਾਂ ਨੂੰ ਲੌਜਿਸਟਿਕਸ ਸਪੋਰਟ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।
Trending Photos
Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਤੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਅਪਰਾਧਿਕ ਗਿਰੋਹਾਂ ਨੂੰ ਲੌਜਿਸਟਿਕਸ ਸਪੋਰਟ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।
ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।
ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ ।
ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ । ਉਨ੍ਹਾਂ ਦੱਸਿਆ ਕਿ ਇੱਕ ਪੇਸ਼ੇਵਰਾਨਾ ਅਤੇ ਤਕਨੀਕੀ ਜਾਂਚ ਉਪਰੰਤ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼ ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ।
ਇਤਲਾਹ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ।
In a major blow to illegal arms smuggling into #Punjab from #Madhya Pradesh, Amritsar Rural Police,in 2 separate operations has apprehended 3 persons for smuggling illegal weapons. The arrested persons were providing logistical assistance to criminal gangs.
Recovery: 8 pistols… pic.twitter.com/kAXF80TtSV
— DGP Punjab Police (@DGPPunjabPolice) October 10, 2024