Anand Marriage Act: ਚੰਡੀਗੜ੍ਹ 'ਚ ਆਨੰਦ ਮੈਰਿਜ ਐਕਟ ਲਾਗੂ, 2018 'ਚ ਯੂਟੀ ਪ੍ਰਸ਼ਾਸਨ ਨੇ ਕੀਤਾ ਸੀ ਨੋਟੀਫਾਈ
Advertisement

Anand Marriage Act: ਚੰਡੀਗੜ੍ਹ 'ਚ ਆਨੰਦ ਮੈਰਿਜ ਐਕਟ ਲਾਗੂ, 2018 'ਚ ਯੂਟੀ ਪ੍ਰਸ਼ਾਸਨ ਨੇ ਕੀਤਾ ਸੀ ਨੋਟੀਫਾਈ

Anand Marriage Act: ਚੰਡੀਗੜ੍ਹ ਪ੍ਰਸ਼ਾਸਨ ਨੇ ਆਨੰਦ ਮੈਰਿਜ ਐਕਟ ਲਾਗੂ ਕਰਕੇ ਸਿੱਖ ਭਾਈਚਾਰੇ ਨੂੰ ਵੱਡਾ ਤੋਹਫਾ ਦਿੱਤਾ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਹਿੰਦੂ ਮੈਰਿਜ ਐਕਟ ਅਨੁਸਾਰ ਵਿਆਹ ਦੀ ਰਜਿਸਟ੍ਰੇਸ਼ਨ ਹੁੰਦੀ ਸੀ।

Anand Marriage Act: ਚੰਡੀਗੜ੍ਹ 'ਚ ਆਨੰਦ ਮੈਰਿਜ ਐਕਟ ਲਾਗੂ, 2018 'ਚ ਯੂਟੀ ਪ੍ਰਸ਼ਾਸਨ ਨੇ ਕੀਤਾ ਸੀ ਨੋਟੀਫਾਈ

Anand Marriage Act: ਚੰਡੀਗੜ੍ਹ 'ਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਨੰਦ ਮੈਰਿਜ ਐਕਟ-1909 ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਅਜੇ ਤੱਕ ਆਨੰਦ ਮੈਰਿਜ ਐਕਟ ਲਾਗੂ ਨਹੀਂ ਹੋਇਆ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਤਹਿਤ ਆਨੰਦ ਮੈਰਿਜ ਐਕਟ-1909 ਤਹਿਤ ਰਜਿਸਟ੍ਰੇਸ਼ਨ ਲਈ 15 ਮਾਰਚ, 2023 ਤੋਂ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2018 ਨੂੰ ਲਾਗੂ ਕਰ ਦਿੱਤਾ ਹੈ। ਗੌਰਤਲਬ ਹੈ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 22 ਫਰਵਰੀ 2023 ਨੂੰ ਚੰਡੀਗੜ੍ਹ ਦਾ ਦੌਰਾ ਕੀਤਾ ਸੀ।

ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਡੀਗੜ੍ਹ ਆਨੰਦ ਮੈਰਿਜ ਐਕਟ 2018 ਸਬੰਧੀ ਵਿਚਾਰਾਂ ਕੀਤੀਆਂ ਸਨ, ਜਿਸ ਵਿੱਚ ਉਨ੍ਹਾਂ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਸਹਿਮਤੀ ਜ਼ਾਹਿਰ ਕੀਤੀ ਸੀ। ਹੁਣ ਤੱਕ ਚੰਡੀਗੜ੍ਹ ਵਿੱਚ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਹਿੰਦੂ ਮੈਰਿਜ ਐਕਟ ਤਹਿਤ ਹੀ ਹੁੰਦੀ ਸੀ।

ਚੰਡੀਗੜ੍ਹ ਵਿੱਚ ਸਿੱਖ ਭਾਈਚਾਰੇ ਦੇ ਲੋਕ ਹੁਣ ਆਨੰਦ ਮੈਰਿਜ ਐਕਟ-1909 ਤਹਿਤ ਰਜਿਸਟਰਡ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾ ਸਕਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਹੋਰ ਵਸਨੀਕ ਵੀ ਇਸ ਐਕਟ ਤਹਿਤ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਹੋਵੇ।

ਬਿਨੈਕਾਰ ਮੈਰਿਜ ਬਰਾਂਚ (ਵਿੰਡੋ ਨੰ. 5), ਗਰਾਊਂਡ ਫਲੋਰ, ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ-17, ਚੰਡੀਗੜ੍ਹ ਤੋਂ ਪੱਤਰ ਪ੍ਰਾਪਤ ਕਰਨ ਮਗਰੋਂ ਆਫਲਾਈਨ ਮੋਡ 'ਚ ਆਨੰਦ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦਾ ਹੈ।

ਇਸ ਨਾਲ ਹੀ ਚੰਡੀਗੜ੍ਹ ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2012 ਤਹਿਤ ਅਪਲਾਈ ਕਰਨ ਵਾਲੇ ਬਿਨੈਕਾਰਾਂ ਨੂੰ ਮੈਰਿਜ ਸਰਟੀਫਿਕੇਟ ਪ੍ਰਦਾਨ ਕਰਨ ਲਈ ਪਹਿਲਾਂ ਹੀ ਲਾਗੂ ਕੀਤੇ ਗਏ ਆਨਲਾਈਨ ਪੋਰਟਲ ਨੂੰ ਸੋਧਿਆ ਜਾਵੇਗਾ ਤਾਂ ਜੋ ਆਨੰਦ ਮੈਰਿਜ ਐਕਟ ਅਧੀਨ ਅਪਲਾਈ ਕਰਨ ਵਾਲੇ ਬਿਨੈਕਾਰ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਣ।

ਆਨੰਦ ਮੈਰਿਜ ਐਕਟ ਸਭ ਤੋਂ ਪਹਿਲਾਂ ਅੰਗਰੇਜ਼ਾਂ ਦੇ ਸਮੇਂ ਵਿੱਚ 1909 ਵਿੱਚ ਲਾਗੂ ਕੀਤਾ ਗਿਆ ਸੀ, ਪਰ ਉਦੋਂ ਕਈ ਥਾਵਾਂ ਉਤੇ ਲਾਗੂ ਨਹੀਂ ਕੀਤਾ ਜਾ ਸਕਿਆ ਸੀ। ਬਾਅਦ ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਉਠਾਈ।

ਹੁਣ ਤੱਕ ਸਿੱਖ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਰਹੇ ਹਨ। ਯੂਪੀਏ ਸਰਕਾਰ ਦੌਰਾਨ ਸਾਲ 2012 ਵਿੱਚ ਸੰਸਦ ਨੇ ਆਨੰਦ ਮੈਰਿਜ (ਸੋਧ) ਬਿੱਲ ਪਾਸ ਕੀਤਾ ਸੀ, ਜਿਸ ਨੂੰ ਉਸੇ ਸਾਲ 7 ਜੂਨ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਵੀ ਮਿਲ ਗਈ ਸੀ। ਪੰਜਾਬ ਵਿੱਚ ਇਹ ਐਕਟ 2016 ਵਿੱਚ ਨੋਟੀਫਾਈ ਕੀਤਾ ਗਿਆ ਸੀ।

 ਚੰਡੀਗੜ੍ਹ ਵਿੱਚ ਦਿਨ ਵਿੱਚ ਔਸਤਨ 20 ਤੋਂ 25 ਜੋੜੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਡੀਸੀ ਦਫ਼ਤਰ ਪੁੱਜਦੇ ਹਨ। ਆਨੰਦ ਮੈਰਿਜ ਐਕਟ ਸਭ ਤੋਂ ਪਹਿਲਾਂ ਅੰਗਰੇਜ਼ਾਂ ਦੇ ਸ਼ਾਸ਼ਨ ਕਾਲ ਦੌਰਾਨ ਸਾਲ 1909 ਵਿੱਚ ਬਣਾਇਆ ਗਿਆ ਸੀ, ਪਰ ਉਦੋਂ ਕਈ ਥਾਵਾਂ 'ਤੇ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਮਗਰੋਂ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਉਠਾਈ। 

ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਲਾੜਾ-ਲਾੜੀ ਦਾ ਪਛਾਣ ਪੱਤਰ
ਲਾੜਾ-ਲਾੜੀ ਦਾ ਉਮਰ ਦਸਤਾਵੇਜ਼
ਗੁਰਦੁਆਰਾ ਸਾਹਿਬ ਤੋਂ ਮਿਲਿਆ ਵਿਆਹ ਦਾ ਸਰਟੀਫਿਕੇਟ
ਦੋ ਗਵਾਹਾਂ ਦੇ ਪਛਾਣ ਪੱਤਰ
ਵਿਆਹ ਦੀਆਂ ਤਸਵੀਰਾਂ ਅਤੇ ਵਿਆਹ ਵਿੱਚ ਸ਼ਾਮਲ ਗਵਾਹਾਂ ਦੀ ਤਸਵੀਰਾਂ
ਜੇਕਰ ਵਿਆਹ ਤੋਂ 90 ਦਿਨ ਅਪਲਾਈ ਕੀਤਾ ਤਾਂ ਕਾਰਨ
ਵਿਆਹੇ ਜੋੜੇ ਦੇ ਸੰਯੁਕਤ 6 ਪਾਸਪੋਰਟ ਸਾਈਜ਼ ਫੋਟੋ

ਇਹ ਵੀ ਪੜ੍ਹੋ : Beadbi In Amritsar: ਅੰਮ੍ਰਿਤਸਰ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਜਾਂਚ ਸ਼ੁਰੂ

Trending news