Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡ
Advertisement
Article Detail0/zeephh/zeephh2301092

Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡ

Arvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।

Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡ

Arvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।  ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਮੁਚਲਕਾ ਭਰਨ ਦੀ ਸ਼ਰਤ ਉਤੇ ਜ਼ਮਾਨਤ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਰੈਵੇਨਿਊ ਕੋਰਟ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕੇਜਰੀਵਾਲ ਨੂੰ 80 ਦਿਨਾਂ ਬਾਅਦ ਜ਼ਮਾਨਤ ਮਿਲ ਗਈ ਹੈ।

ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ (ਏਐਸਜੀ) ਐਸਵੀ ਰਾਜੂ ਨੇ ਕਿਹਾ ਸੀ ਕਿ ਈਡੀ ਨੇ ਹਵਾ ਵਿੱਚ ਜਾਂਚ ਨਹੀਂ ਕੀਤੀ ਹੈ। ਕੇਜਰੀਵਾਲ ਖਿਲਾਫ ਪੁਖਤਾ ਸਬੂਤ ਹਨ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਇਸ ਦੇ ਨਾਲ ਹੀ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਵਕੀਲ ਵਿਕਰਮ ਚੌਧਰੀ ਨੇ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਖਿਲਾਫ ਸਾਰਾ ਮਾਮਲਾ ਸਿਰਫ ਕਲਪਨਾ 'ਤੇ ਆਧਾਰਿਤ ਹੈ।
ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 1 ਅਪ੍ਰੈਲ ਨੂੰ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਸੁਪਰੀਮ ਕੋਰਟ ਨੇ 10 ਮਈ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। 21 ਦਿਨਾਂ ਤੱਕ ਜ਼ਮਾਨਤ 'ਤੇ ਬਾਹਰ ਰਹਿਣ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਸ਼ਾਮ 5 ਵਜੇ ਤਿਹਾੜ 'ਚ ਆਤਮ ਸਮਰਪਣ ਕਰ ਦਿੱਤਾ ਸੀ। ਕੇਜਰੀਵਾਲ ਦੀ ਨਿਆਂਇਕ ਹਿਰਾਸਤ ਬੁੱਧਵਾਰ ਨੂੰ ਖਤਮ ਹੋ ਗਈ ਸੀ, ਜਿਸ ਨੂੰ ਅਦਾਲਤ ਨੇ 3 ਜੁਲਾਈ ਤੱਕ ਵਧਾ ਦਿੱਤਾ ਸੀ।

ਇਹ ਵੀ ਪੜ੍ਹੋ : Jalandhar Bypoll: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਲਈ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ। ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਦੌਰਾਨ ਪੇਸ਼ ਹੋਏ।

ਇਹ ਵੀ ਪੜ੍ਹੋ : David Johnson Died: ਭਾਰਤੀ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ; ਸਾਬਕਾ ਅੰਤਰਰਾਸ਼ਟਟਰੀ ਕ੍ਰਿਕਟਰ ਦਾ ਦੇਹਾਂਤ

 

Trending news