Arvind Kejriwal News: ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ 'ਤੇ ਹੋਵੇਗਾ ਕੇਸ, LG ਨੇ ED ਨੂੰ ਦਿੱਤੀ ਮਨਜ਼ੂਰੀ
Advertisement
Article Detail0/zeephh/zeephh2568576

Arvind Kejriwal News: ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ 'ਤੇ ਹੋਵੇਗਾ ਕੇਸ, LG ਨੇ ED ਨੂੰ ਦਿੱਤੀ ਮਨਜ਼ੂਰੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਈਡੀ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਮਾਸਟਰਮਾਈਂਡ ਦੱਸਿਆ

Arvind Kejriwal News: ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ 'ਤੇ ਹੋਵੇਗਾ ਕੇਸ, LG ਨੇ ED ਨੂੰ ਦਿੱਤੀ ਮਨਜ਼ੂਰੀ

Arvind Kejriwal News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਈਡੀ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਮਾਸਟਰਮਾਈਂਡ ਦੱਸਿਆ ਸੀ। ਈਡੀ ਨੇ 21 ਮਾਰਚ ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮਈ ਵਿੱਚ ਉਨ੍ਹਾਂ, ਪਾਰਟੀ ਅਤੇ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ।

ਕੇਜਰੀਵਾਲ ਨੂੰ ਮਾਸਟਰਮਾਈਂਡ ਦੱਸਿਆ
ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਆਖਰੀ ਚਾਰਜਸ਼ੀਟ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਮਨੀਸ਼ ਸਿਸੋਦੀਆ ਨੂੰ ਘੁਟਾਲੇ ਦੇ ਮਾਸਟਰਮਾਈਂਡ ਵਜੋਂ ਨਾਮਜ਼ਦ ਕੀਤਾ ਹੈ। ਏਜੰਸੀ ਦਾ ਕਹਿਣਾ ਹੈ ਕਿ ਕੇਜਰੀਵਾਲ ਅਤੇ ਸਿਸੋਦੀਆ ਨੇ ਦੱਖਣੀ ਲਾਬੀ ਦੀ ਮਦਦ ਲਈ ਆਬਕਾਰੀ ਨੀਤੀ 2021-22 ਵਿਚ ਬਦਲਾਅ ਕੀਤੇ, ਜਿਸ ਵਿਚ ਕਥਿਤ ਤੌਰ 'ਤੇ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ। ਸੂਤਰਾਂ ਦੀ ਮੰਨੀਏ ਤਾਂ ਦਿੱਤੀ ਗਈ 100 ਕਰੋੜ ਰੁਪਏ ਦੀ ਰਿਸ਼ਵਤ 'ਚੋਂ ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣ ਪ੍ਰਚਾਰ 'ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਸੀ।

ਇਸ ਲਈ ਈਡੀ ਨੂੰ LG ਤੋਂ ਇਜਾਜ਼ਤ ਲੈਣੀ ਪਈ
ਦਰਅਸਲ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਿਹੜੇ ਪੀਐਮਐਲਏ ਕੇਸ ਕਿਸੇ ਵੀ ਸਰਕਾਰੀ ਅਹੁਦੇ 'ਤੇ ਰਹੇ ਲੋਕਾਂ ਦੇ ਖਿਲਾਫ ਦਰਜ ਹੁੰਦੇ ਹਨ, ਉਨ੍ਹਾਂ ਵਿੱਚ ਸੁਣਵਾਈ ਲਈ LG ਦੀ ਇਜਾਜ਼ਤ ਲੈਣੀ ਪਵੇਗੀ। ਇਸ ਬਾਰੇ ਈਡੀ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਜਾਜ਼ਤ ਮੰਗੀ ਸੀ।

LG ਨੇ ਹੁਣ ED ਨੂੰ ਇਜਾਜ਼ਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਵੀ ਹਾਈ ਕੋਰਟ ਨੂੰ ਚਾਰਜਸ਼ੀਟ ਰੱਦ ਕਰਨ ਦੀ ਅਪੀਲ ਕੀਤੀ ਹੈ, ਜਿਸ ਸਬੰਧੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ PLMA ਨੂੰ ਲੈ ਕੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਖਿਲਾਫ PMLA ਕੇਸ ਦਰਜ ਕੀਤਾ ਗਿਆ ਸੀ, ਪਰ ਸੁਣਵਾਈ ਸ਼ੁਰੂ ਨਹੀਂ ਹੋਈ ਸੀ। ਇਸ ਲਈ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਈਡੀ ਨੇ ਉਪ ਰਾਜਪਾਲ ਤੋਂ ਇਜਾਜ਼ਤ ਲੈ ਲਈ ਹੈ।

ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਇਹ ਵੱਡਾ ਝਟਕਾ ਹੈ। ਰਾਜਧਾਨੀ ਵਿੱਚ ਫਰਵਰੀ ਮਹੀਨੇ ਵਿੱਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਇਸ ਦੇ ਲਈ ਸਾਰੀਆਂ ਪਾਰਟੀਆਂ ਵਲੋਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਅਜਿਹੇ 'ਚ ਈਡੀ ਦੀ ਮਨਜ਼ੂਰੀ ਤੋਂ ਬਾਅਦ ਕੇਜਰੀਵਾਲ ਅਤੇ 'ਆਪ' ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

Trending news