ਬਰਗਾੜੀ ਬੇਅਦਬੀ ਮਾਮਲਾ: ਡੇਰਾ ਪ੍ਰੇਮੀ ਦੇ ਕਤਲ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਹੀ ਇਹ ਗੱਲ
Advertisement
Article Detail0/zeephh/zeephh1434034

ਬਰਗਾੜੀ ਬੇਅਦਬੀ ਮਾਮਲਾ: ਡੇਰਾ ਪ੍ਰੇਮੀ ਦੇ ਕਤਲ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਹੀ ਇਹ ਗੱਲ

ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ (Bhagwant Mann) ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਬਰਗਾੜੀ ਬੇਅਦਬੀ ਮਾਮਲਾ:  ਡੇਰਾ ਪ੍ਰੇਮੀ ਦੇ ਕਤਲ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਹੀ ਇਹ ਗੱਲ

Bargari sacrilege case: ਬਰਗਾੜੀ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਦੁਕਾਨ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ। ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ (Bhagwant Mann) ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਦਾ ਟਵੀਟ 
ਇਸ ਵਾਰਦਾਤ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਕੀਤਾ ਹੈ।  ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ।

ਇਹ ਵੀ ਪੜ੍ਹੋ: Big Breaking: ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਦੱਸਣਯੋਗ ਹੈ ਕਿ ਹਾਸਲ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਨਾਂ ਐਫਆਈਆਰ ਨੰਬਰ 63 'ਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। 

ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।

 

Trending news