Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ। ਕਿਸਾਨਾਂ ਦੀ ਫ਼ਸਲ ਮੰਡੀਆਂ 'ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ।
Trending Photos
Punjab News: ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਆਪਣੀ ਰਿਹਾਇਸ਼ 'ਤੇ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਮੁੱਖ ਮੰਤਰੀ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਮੰਡੀਆਂ ਵਿੱਚੋਂ ਦਾਣਾ-ਦਾਣਾ ਚੁੱਕਿਆ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ DCs ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ।
ਮੁੱਖ ਮੰਤਰੀ ਐਕਸ 'ਤੇ ਅਕਾਊਂਟ 'ਤੇ ਪੋਸਟ ਕਰਦਿਆਂ ਲਿਖਿਆ ਕਿ...ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ...ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ...ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਦਾਣਾ-ਦਾਣਾ ਚੁੱਕਿਆ ਜਾਵੇਗਾ...ਸਾਰੇ DCs ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ...
ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ...ਕਿਸਾਨਾਂ ਦੀ ਫ਼ਸਲ ਮੰਡੀਆਂ 'ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ...
ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ...ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ...ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਦਾਣਾ-ਦਾਣਾ ਚੁੱਕਿਆ ਜਾਵੇਗਾ...ਸਾਰੇ DCs ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ...… pic.twitter.com/ztRZ8pS99p
— Bhagwant Mann (@BhagwantMann) September 29, 2024