HSGPC News: ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
Trending Photos
Bhupinder Singh Asandh HSGPC President News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਡਹਾਕ ਕਮੇਟੀ ਵਿੱਚ ਵਿਵਾਦ ਚੱਲ ਰਿਹਾ ਹੈ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੂੰ ਅਤੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਕਾਰਜਕਾਰਨੀ ਮੈਂਬਰ ਰਮਨੀਕ ਸਿੰਘ ਮਾਨ ਨੂੰ ਸੌਂਪ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸ਼ੁੱਕਰਵਾਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਜ਼ਿੰਮੇਵਾਰੀ ਨਿਭਾਉਣਗੇ ਅਤੇ ਪੱਕੀ ਨਿਯੁਕਤੀ ਹੋਣ ਤੱਕ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
ਇੱਥੇ ਇਹ ਦੱਸਣਾ ਜਰੂਰੀ ਹੈ ਕਿ 14 ਅਗਸਤ ਨੂੰ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਹੋਈ ਮੀਟਿੰਗ ਦੇ ਦੌਰਾਨ ਇੱਕ ਵਿਵਾਦ ਹੋਇਆ ਸੀ ਜਿਸਦੇ ਕਰਕੇ ਮੁੱਖ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਮਹੰਤ ਕਰਮਜੀਤ ਸਿੰਘ ਤੇ ਗੁਰਵਿੰਦਰ ਸਿੰਘ ਧਮੀਜਾ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਅਤੇ ਜਨਰਲ ਸਕੱਤਰ ਬਣਨ ਲਈ ਕਈ ਲੋਕ ਸਰਗਰਮ ਹੋ ਗਏ ਸਨ ਅਤੇ ਲਾਬਿੰਗ ਵੀ ਸ਼ੁਰੂ ਕਰ ਦਿੱਤੀ ਗਈ ਸੀ।
ਪਹਿਲਾਂ ਅਰਦਾਸ, ਫਿਰ ਸਾਂਭਣਗੇ ਅਹੁਦਾ
ਇਸ ਦੌਰਾਨ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ਼ੁੱਕਰਵਾਰ ਨੂੰ ਪਹੁੰਚਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਗੇ ਅਤੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ।
ਜ਼ਿਕਰਯੋਗ ਹੈ ਕਿ ਸ੍ਰੀ ਪੰਜੋਖਰਾ ਸਾਹਿਬ ਵਿਖੇ ਹੋਏ ਵਿਵਾਦ ਦੀ ਜਾਂਚ 7 ਸਤੰਬਰ ਨੂੰ ਹੋਵੇਗੀ, ਜਿਸਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਅਤੇ ਸਬੰਧਤ ਮੈਂਬਰ ਮਜੂਦ ਹੋਣਗੇ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੈਸਲਾ ਲਿਆ ਜਾਣਾ ਹੈ।
ਇਹ ਵੀ ਪੜ੍ਹੋ: INDIA Alliance in Punjab: ਛਿੱੜ ਗਈ ਘਬਰਾਹਟ! ਹੋ ਗਿਆ ਪੰਜਾਬ ਲਈ ਕਾਂਗਰਸ ਅਤੇ AAP ਦਾ ਸਿਆਸੀ ਫਾਰਮੂਲਾ ਤਿਆਰ?